ਤਾਜ਼ਾ ਅੱਪਡੇਟ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੁਲਾਈ।

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੁਲਾਈ।ਐਸ.ਜੀ.ਪੀ.ਸੀ ਦੀਆਂ ਵੋਟਰ ਲਿਸਟਾਂ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਰੋਕਣ ਲਈ ਗੰਭੀਰ ਵਿਚਾਰ ਵਟਾਂਦਰੇ ਕੀਤੇ ਜਾਣਗੇ : ਡਾ. ਚੀਮਾ। ਸ. ਬਲਵਿੰਦਰ ਸਿੰਘ ਭੁੂੰਦੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ।ਸ. ਹਰਜਿੰਦਰ ਸਿੰਘ ਧਾਮੀ ਅਤੇ ਸ. ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ਤੋ ਮੀਟਿੰਗ ਵਿੱਚ ਸ਼ਾਮਲ ਹੋਣਗੇ।ਚੰਡੀਗੜ੍ਹ 17 ਜਨਵਰੀ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੁੂਚੀਆਂ ਵਿੱਚ ਵੱਡੇ ਪੱਧਰ ਤੇ ਗੈਰ ਸਿੱਖਾਂ ਅਤੇ ਹੋਰ ਜਾਅਲੀ ਵੋਟਾਂ ਦੇ ਦਰਜ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਇਆ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰ ਸਹਿਬਾਨਾਂ ਦੀ ਇੱਕ ਐਮਰਜੈਂਸੀ ਮੀਟਿੰਗ 21 ਜਨਵਰੀ ਨੂੰ ਬਾਅਦ ਦੁਪਿਹਰ 1.30 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਬੁਲਾ ਲਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਕਰਨਗੇ ਅਤੇ ਇਸ ਵਿੱਚ ਪਾਰਲੀਮੈਂਟਰੀ ਬੋਰਡ ਦੇ ਸਾਰੇ ਮੈਂਬਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਸ਼ਾਮਲ ਹੋਣਗੇ।ਅੱਜ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਤੋਂ ਜੋ ਰਿਪੋਰਟਾਂ ਆ ਰਹੀਆਂ ਹਨ ਉਸ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁਕਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਲਿਸਟਾਂ ਵਿੱਚ ਬਹੁਤ ਵੱਡੇ ਪੱਧਰ ਤੇ ਧਾਂਦਲੀਆਂ ਦੀਆਂ ਖਬਰਾਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਜਮਾ ਕਰਵਾਈਆਂ ਗਈਆਂ ਸਨ ਉਹ ਵੋਟਰ ਸੂਚੀਆਂ ਵਿਚੋਂ ਗਾਇਬ ਹਨ ਅਤੇ ਇਸਦੀ ਜਗਾ ਬਿਨਾਂ ‘‘ਸਿੰਘ’’ ਅਤੇ ‘‘ਕੌਰ’’ ਤੋਂ ਫਰਜੀ ਵੋਟਾਂ ਬਿਨਾਂ ਕਿਸੇ ਫੋਟੋ ਦੇ ਵੱਡੇ ਪੱਧਰ ਤੇ ਦਰਜ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ 23 ਜਨਵਰੀ ਨੂੰ ਦਾਅਵੇ ਅਤੇ ਇਤਰਾਜ ਦੀ ਅੰਤਿਮ ਮਿਤੀ ਹੋਣ ਕਰਕੇ ਪਾਰਟੀ ਸਾਰੇ ਪੰਜਾਬ ਦੇ ਕੇਸ ਨੂੰ ਇਕੱਠਾ ਕਰਕੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸਬੂਤਾਂ ਸਹਿਤ ਉਠਾ ਕੇ ਬਣੀਆਂ ਗਲਤ ਵੋਟਾਂ ਰੱਦ ਕਰਵਾਏਗੀ। ਉਹਨਾਂ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਦੇ ਮੈਬਰ ਸਹਿਬਾਨਾਂ ਨੂੰ ਆਪੋ-ਆਪਣੇ ਹਲਕੇ ਦੀਆਂ ਵੋਟਰ ਸੂੁਚੀਆਂ ਚੈਕ ਕਰਕੇ ਗੜਬੜ ਵਾਲੀਆਂ ਵੋਟਾਂ ਦੀ ਤਫਸੀਲ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।

ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾ

 ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾਪਾਰਟੀ ਲੋਕਾਂ ਅੱਗੇ ਇਹ ਵੀ ਬੇਨਕਾਬ ਕਰੇਗੀ ਕਿ ਕਿਵੇਂ ਮੁੱਖ ਮੰਤਰੀ ਤੇ ਸੂਬਾ ਕੈਬਨਿਟ ਨੇ ਆਪਣੀ ਜ਼ਿੰਮੇਵਾਰੀ ਛੱਡ ਕੇ ਦਿੱਲੀ ਡੇਰੇ ਲਗਾ ਲਏ ਹਨ: ਡਾ. ਦਲਜੀਤ ਸਿੰਘ ਚੀਮਾਚੰਡੀਗੜ੍ਹ, 16 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਦਾ ਸਫਲਤਾ ਪੂਰਵਕ ਆਯੋਜਨ ਕਰਨ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਆਪਣੀਆਂ ਜਥੇਬੰਦਕ ਚੋਣਾਂ ਲਈ 25 ਲੱਖ ਮੈਂਬਰ ਭਰਤੀ ਕਰਨ ਦੇ ਟੀਚੇ ’ਤੇ ਧਿਆਨ ਕੇਂਦਰਤ ਕਰੇਗਾ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਕੇਡਰ ਲਈ ਕਾਪੀਆਂ ਪ੍ਰਿੰਟ ਕਰਵਾਈਆਂ ਜਾ ਰਹੀਆਂ ਹਨ ਤੇ ਸੰਵਿਧਾਨਕ ਨਿਯਮਾਂ ਮੁਤਾਬਕ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾ ਰਹੇ ਹਨ।ਡਾ. ਚੀਮਾ ਨੇ ਕਿਹਾ ਕਿ ਪਾਰਟੀ ਇਸ ਗੱਲ ਲਈ ਦ੍ਰਿੜ੍ਹ ਸੰਕਲਪ ਹੈ ਕਿ ਸਹੀ ਤਰੀਕੇ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇ ਅਤੇ ਮੁੱਖ ਚੋਣ ਅਫਸਰ ਸਾਬਕਾ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਾਰਟੀ ਦੇ ਆਬਜ਼ਰਵਰ ਇਸਦੀ ਨਿਗਰਾਨੀ ਕਰਨਗੇ। ਉਹਨਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਤੈਅ ਕੀਤੇ ਗਏ ਆਬਜ਼ਰਵਰਾਂ ਲਈ ਇਕ ਸਿੱਖਲਾਈ ਸੈਸ਼ਨ ਰੱਖਿਆ ਜਾਵੇ ਤਾਂ ਜੋ ਸਾਰੀ ਪ੍ਰਕਿਰਿਆ ਬਿਲਕੁਲ ਨਿਰਪੱਖਤਾ ਨਾਲ ਮੁਕੰਮਲ ਕੀਤੀ ਜਾ ਸਕੇ।ਇਸ ਦੌਰਾਨ ਪਾਰਟੀ ਨੇ ਇਹ ਵੀ ਫੈਸਲਾ ਕੀਤਾ ਕਿ ਉਹ ਲੋਕਾਂ ਕੋਲ ਜਾਵੇਗੀ ਤੇ ਇਹ ਗੱਲ ਬੇਨਕਾਬ ਕਰੇਗੀ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਾਰੀ ਵਜ਼ਾਰਤ ਨੇ ਆਪਣੀ ਜ਼ਿੰਮੇਵਾਰੀ ਤਿਆਗ ਕੇ ਦਿੱਲੀ ਡੇਰੇ ਲਗਾ ਲਏ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀ ਵਜ਼ਾਰਤ ਦਿੱਲੀ ਡੇਰੇ ਲਗਾਈ ਬੈਠੀ ਹੈ। ਉਹਨਾਂ ਕਿਹਾ ਕਿ ਸਿਰਫ ਵਜ਼ਾਰਤ ਹੀ ਨਹੀਂ ਬਲਕਿ ਸੀਨੀਅਰ ਅਫਸਰਾਂ ਨੂੰ ਵੀ ਦਿੱਲੀ ਤਲਬ ਕੀਤਾ ਗਿਆ ਹੈ ਤਾਂ ਜੋ ਪਾਰਟੀ ਦੀ ਚੋਣ ਮੁਹਿੰਮ ਚਲਾਉਣ ਵਿਚ ਮਦਦ ਲਈ ਜਾਵੇ। ਇਸ ਮੁਹਿੰਮ ’ਤੇ ਸੂਬੇ ਦੇ ਵਿੱਤੀ ਸਰੋਤ ਵੀ ਬਰਬਾਦ ਕੀਤੇ ਜਾ ਰਹੇ ਹਨ।ਡਾ. ਚੀਮਾ ਨੇ ਕਿਹਾ ਕਿ ਜਦੋਂ ਸਾਰੀ ਵਜ਼ਾਰਤ ਦਿੱਲੀ ਵਿਚ ਹੈ ਤਾਂ ਉਹ 5 ਫਰਵਰੀ ਤੱਕ ਉਥੇ ਰਹੇਗੀ ਜਦੋਂ ਤੱਕ ਚੋਣਾਂ ਹੋਣਗੀਆਂ ਤੇ ਪਿੱਛੇ ਪੰਜਾਬ ’ਚ ਖਾਸ ਤੌਰ ’ਤੇ ਸਰਹੱਦੀ ਪੱਟੀ ਵਿਚ ਗ੍ਰਨੇਡ ਹਮਲਿਆਂ ਦੀ ਝੜੀ ਲੱਗ ਗਈ ਹੈ। ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵੀ ਉਹਨਾਂ ਦੇ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਣ ਵਿਚ ਫੇਲ੍ਹ ਸਾਬਤ ਹੋਏ ਹਨ ਜਿਸ ਕਾਰਣ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਲਈ ਖ਼ਤਰਾ ਪੈਦਾ ਹੋ ਗਿਆ ਹੈ।ਉਹਨਾਂ ਕਿਹਾ ਕਿ ਇਹ ਸਭ ਕੁਝ ਜਦੋਂ ਹੋ ਰਿਹਾ ਹੈ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਦੇ ਹਿੱਤਾਂ ਖਾਸ ਤੌਰ ’ਤੇ ਸੂਬੇ ਦੇ ਇਸਦੀ ਰਾਜਧਾਨੀ ’ਤੇ ਅਧਿਕਾਰ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਈ ਹੈ ਤੇ ਇਹਨਾਂ ਹੱਕਾਂ ਨੂੰ ਖੋਰਾ ਲੱਗ ਰਿਹਾ ਹੈ।ਅਕਾਲੀ ਆਗੂ ਨੇ ਮੰਗ ਕੀਤੀ ਕਿ ਇਹਨਾਂ ਸਾਰੇ ਮਸਲਿਆਂ ਦੇ ਨਾਲ-ਨਾਲ ਖੇਤੀਬਾੜੀ ਮੰਡੀਕਰਣ ਬਾਰੇ ਖਰੜੇ ’ਤੇ ਚਰਚਾ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ ਕਿਉਂਕਿ ਕੇਂਦਰ ਸਰਕਾਰ ਖਾਰਜ ਕੀਤੇ ਤਿੰਨੋਂ ਕਾਨੂੰਨ ਪਿਛਲੇ ਦਰਵਾਜ਼ੇ ਤੋਂ ਲਾਗੂ ਕਰਨਾ ਚਾਹੁੰਦੀ ਹੈ।

ਕਾਰਜਕਾਰੀ ਪ੍ਰਧਾਨ

ਸ. ਬਲਵਿੰਦਰ ਸਿੰਘ ਭੂੰਦੜ

ਸ. ਬਲਵਿੰਦਰ ਸਿੰਘ ਭੂੰਦੜ (ਜਨਮ 20 ਸਤੰਬਰ, 1944) ਮੌਜੂਦਾ ਸਮੇਂ ਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ।  ਓਹਨਾ ਨੇ 1977 ਤੋਂ 1980 ਤੱਕ ਖੇਤੀਬਾੜੀ ਲਈ ਕੈਬਨਿਟ ਮੰਤਰੀ, ਜੰਗਲਾਤ ਲਈ ਕੈਬਨਿਟ ਮੰਤਰੀ ਅਤੇ ਭੂਮੀ ਸੰਭਾਲ ਲਈ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ। ਸ. ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਅਤੇ ਵਿਧਾਨ ਸਭਾ ਦੇ ਮੈਂਬਰ ਦੇ ਸਾਬਕਾ ਅਹੁਦਿਆਂ 'ਤੇ ਰਹੇ ਹਨ।  

ਸਰਦੂਲਗੜ੍ਹ, ਮਾਨਸਾ ਜ਼ਿਲ੍ਹੇ ਤੋਂ  ਬਲਵਿੰਦਰ ਸਿੰਘ ਭੂੰਦੜ ਨੇ ਆਪਣਾ ਸਿਆਸੀ ਜੀਵਨ ਉਦੋਂ ਸ਼ੁਰੂ ਕ

ਹੋਰ ਪੜ੍ਹੋ...

ਸਾਬਕਾ ਪ੍ਰਧਾਨ

ਸੁਖਬੀਰ ਸਿੰਘ ਬਾਦਲ ਇੱਕ ਉੱਘੇ ਭਾਰਤੀ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਹਨ। 

9 ਜੁਲਾਈ 1962 ਨੂੰ ਜਨਮੇ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। 

ਸੁਖਬੀਰ ਬਾਦਲ 1990 ਦੇ ਦਹਾਕੇ ਤੋਂ ਸਿਆਸਤ ਵਿੱਚ ਸਰਗਰਮ ਹਨ। ਉਹ ਪਹਿਲੀ ਵਾਰ 1997 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ ਅਤੇ ਉਦੋਂ ਤੋਂ ਚਾਰ ਵਾਰ ਮੁੜ ਚੁਣੇ ਗਏ ਹਨ। 

ਉਹ 2009 ਤੋਂ 2017 ਤੱਕ ਪੰਜਾਬ ਦੇ ਉਪ ਮੁੱਖ ਮੰਤਰੀ ਵੀ ਰਹੇ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਬਾਦਲ ਨੇ ਪਾਰਟੀ ਦੀਆਂ ਨੀਤੀਆਂ ਅਤੇ ਏਜੰਡੇ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਹ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਹੱਕਾਂ ਲਈ ਇੱਕ ਮਜ਼ਬੂਤ ​​ਵਕੀਲ ਰਹੇ ਹਨ, ਅਤੇ ਪੰਜਾਬ ਵਿੱਚ ਆਰਥਿਕ ਵਿਕਾਸ

ਹੋਰ ਪੜ੍ਹੋ...

ਸੰਗਠਨਾਤਮਕ ਢਾਂਚਾ