ਤਾਜ਼ਾ ਅੱਪਡੇਟ

ਪੰਜਾਬੀ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ: ਸੁਖਬੀਰ ਸਿੰਘ ਬਾਦਲ

ਪੰਜਾਬੀ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ: ਸੁਖਬੀਰ ਸਿੰਘ ਬਾਦਲਭਾਜਪਾ ਦੇ ਸੂਬਾ ਕਾਰਜਕਾਰਨੀ ਮੈ਼ਬਰ ਪ੍ਰੋ. ਸੁਮਰਿੰਦਰ ਸਿੰਘ ਸੀੜ੍ਹਾ ਨੂੰ ਅਕਾਲੀ ਦਲ ’ਚ ਕਰਵਾਇਆ ਸ਼ਾਮਲਪਟਿਆਲਾ, 11 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਸਿਰਫ ਆਪਣੀ ਹਾਈ ਕਮਾਂਡ ਦੀ ਸੁਣਦੀਆਂ ਹਨ ਜਿਵੇਂ ਕਿ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਆਗੂ ਕਰਦੇ ਹਨ ਤੇ ਉਹ ਕਿਸਾਨ ਅੰਦੋਲਨ ਦੇ ਖਿਲਾਫ ਡਟੇ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਸੂਬਾ ਭਾਜਪਾ ਕਾਰਜਕਾਰਨੀ ਮੈਂਬਰ ਤੇ ਪ੍ਰਮੁੱਖ ਸਮਾਜ ਸੇਵੀ ਪ੍ਰੋ. ਸੁਮਰਿੰਦਰ ਸਿੰਘ ਸੀੜ੍ਹਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਪ੍ਰੋ. ਸੀੜ੍ਹਾ ਨੂੰ ਸ਼ਾਮਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਾ ਮੋਹਰੀ ਆਗੂ ਦੱਸਿਆ ਜੋ ਖਿੱਤੇ ਵਿਚ ਸਮਾਜ ਸੇਵਾ ਕਰਦਾ ਹੈ। ਉਹਨਾਂ ਨੇ ਪ੍ਰੋ. ਸੀੜ੍ਹਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਪ੍ਰੋ. ਸੀੜ੍ਹਾ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।ਪ੍ਰੋ. ਸੁਮਰਿੰਦਰ ਸੀੜ੍ਹਾ ਦੀ ਰਿਹਾਇਸ਼ ਲਾਲ ਕੋਠੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਸਾਡੇ ਕਿਸਾਨਾਂ ਨੂੰ ਆਪਣੀਆਂ ਮੁਸ਼ਕਿਲਾਂ ਲੈ ਕੇ ਦਿੱਲੀ ਨਹੀਂ ਜਾਣ ਦੇ ਰਹੀ ਅਤੇ ਉਸਨੇ ਕਿਸਾਨਾਂ ’ਤੇ ਗੋਲੀਆਂ ਵੀ ਚਲਾਈਆਂ ਤੇ ਕੌਮੀ ਸ਼ਾਹ ਮਾਰਗ ਸੀਲ ਵੀ ਕਰ ਰੱਖਿਆ ਹੈ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ। ਉਹਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਅਤੇ ਪੰਜਾਬ ਵਿਚਾਲੇ ਲੜਾਈ ਬਣ ਗਈਆਂ ਹਨ ਕਿਉਂਕਿ ਪੰਜਾਬੀਆਂ ਨੇ ਹਮੇਸ਼ਾ ਦਿੱਲੀ ਆਧਾਰਿਤ ਪਾਰਟੀਆਂ ਦੇ ਹੱਥਾਂ ਵਿਚ ਮੁਸ਼ਕਿਲਾਂ ਹੀ ਝੱਲੀਆਂ ਹਨ।ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਭਾਜਪਾ ਵਰਗੀਆਂ ਦਿੱਲੀ ਆਧਾਰਿਤ ਪਾਰਟੀਆਂ ਦੇ ਪੰਜਾਬ ਦੇ ਆਗੂਆਂ ਨੇ ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਦੇ ਖਿਲਾਫ ਡੱਟ ਕੇ ਸਟੈਂਡ ਲਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ ਵੀ ਕਿਸਾਨ ਵਿਰੋਧੀ ਸਟੈਂਡ ਲਿਆ ਤੇ ਹਰਿਆਣਾ ਪੁਲਿਸ ਨੂੰ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਗੋਲੀਆਂ ਚਲਾਉਣ ਦੀ ਆਗਿਆ ਦੇ ਦਿੱਤੀ। ਉਹਨਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਹੁੰਦਾ ਤਾਂ ਇਹ ਕੁਝ ਕਦੇ ਨਾ ਵਾਪਰਦਾ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਪਾਰਟੀਆਂ ਤੋਂ ਸੁਚੇਤ ਰਹਿਣ ਜੋ ਪਾਰਲੀਮਾਨੀ ਸੀਟਾਂ ਜਿੱਤਣੀਆਂ ਚਾਹੁੰਦੀਆਂ ਹਨ ਤੇ ਉਹਨਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਬੁਨਿਆਦੀ ਢਾਂਚੇ ਦਾ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਅਤੇ ਉਹ ਆਪਣੇ ਜੱਦੀ ਸ਼ਹਿਰ ਪਟਿਆਲਾ ਦਾ ਵਿਕਾਸ ਵੀ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਪਟਿਆਲਾ ਵਿਚ ਜਿੰਨੇਵੀ  ਵਿਕਾਸ ਦੇ ਪ੍ਰਾਜੈਕਟ ਆਏ, ਉਹ ਸਾਰੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਆਏ।ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਅੱਜ ਰਾਜਨੀਤੀ ਵਿਚ ਸਿਧਾਂਤਾਂ ਨੂੰ ਤਿਲਾਂਜਲੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾਕਿ  ਅਸੀਂ ਵੇਖ ਰਹੇ ਹਾਂ ਕਿ ਚਾਰ ਵਾਰ ਕਾਂਗਰਸ ਤੋਂ ਐਮ ਪੀ ਬਣਨ ਵਾਲੇ ਅੱਜ ਭਾਜਪਾ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਲ ਬਦਲੀਆਂ ਵਾਲੇ ਇਹਨਾਂ ਲੋਕਾਂ ਨੂੰ ਠੁਕਰਾ ਦੇਣ।ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਵੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸਮਾਗਮ ਵਿਚ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵੀ ਹਾਜ਼ਰ ਸਨ।ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਸ਼ੁਤਰਾਣਾ ਹਲਕੇ ਵਿਚ ਪੰਜਾਬ ਬਚਾਓ ਯਾਤਰਾ ਦੀ ਵੀ ਅਗਵਾਈ ਕੀਤੀ ਜਿਥੇ ਉਹਨਾਂ ਨੂੰ ਲਾਮਿਸਾਲ ਹੁੰਗਾਰਾ ਮਿਲਿਆ ਅਤੇ ਲੋਕ ਸੜਕ ਦੇ ਦੋਵੇਂ ਪਾਸੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਤਰ ਹੋਏ ਤੇ ਉਹਨਾਂ ਨਾਲ ਮੁਲਾਕਾਤ ਕੀਤੀ। ਸਰਦਾਰ ਬਾਦਲ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸ੍ਰੀ ਕਬੀਰ ਦਾਸਵੀ  ਸਨ, ਨੇਕਿਹਾ  ਕਿ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਕਰਵਾਈ ਜਾਵੇਗੀ ਤੇ ਅਕਾਲੀ ਦਲ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। 

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਮੰਗੀ

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਮੰਗੀਪੰਜਾਬੀਆਂ ਨੂੰ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਭਗਵੰਤ ਮਾਨ ਜੋ ਆਪਣੀ ਕੁਰਸੀ ਬਚਾਉਣ ਵਾਸਤੇ ਕੇਂਦਰ ਨਾਲ ਸੌਦੇਬਾਜ਼ੀ ਕਰ ਰਿਹੈ, ਨੂੰ ਰੱਦ ਕਰਨ ਦੀ ਕੀਤੀ ਅਪੀਲਪਟਿਆਲਾ, 10 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ਨੇ ਅੱਜ ਪੰਜਾਬ ਸ਼ਰਾਬ ਘੁਟਾਲੇ ਅਤੇ ਸੂਬੇ ਦੇ ਸਰੋਤ ਆਮ ਆਦਮੀ ਪਾਰਟੀ (ਆਪ) ਦੀ ਵੱਖ-ਵੱਖ ਰਾਜਾਂ ਵਿਚ ਚੋਣ ਮੁਹਿੰਮ ’ਤੇ ਖਰਚ ਕੀਤੇ ਜਾਣ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ। ਉਹਨਾਂ ਇਹ ਮੰਗ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਖਾਰਜ ਕੀਤੇ ਜਾਣ ਮਗਰੋਂ ਕੀਤੀ ਹੈ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਦੇ ਤਹਿਤ ਨਾਭਾ ਅਤੇ ਪਟਿਆਲਾ ਦਿਹਾਤੀ ਹਲਕਿਆਂ ਦਾ ਦੌਰਾ ਕੀਤਾ ਅਤੇ ਜਿਹਨਾਂ ਦੇ ਨਾਲ ਪਾਰਟੀ ਆਗੂ ਸ੍ਰੀ ਐਨ ਕੇ ਸ਼ਰਮਾ ਤੇ ਸਾਬਕਾ ਮੰਤਰੀ ਸ੍ਰੀ ਸੁਰਜੀਤ ਸਿੰਘ ਰੱਖੜਾ ਵੀ ਸਨ, ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਉਹਨਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ ਕਰਦਿਆਂ ਸਪਸ਼ਟ ਕੀਤਾ ਹੈ ਕਿ ਅਦਾਲਤ ਸਾਹਮਣੇ ਪੇਸ਼ ਸਬੂਤ ਤੋਂ ਸਪਸ਼ਟ ਹੈ ਕਿ ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਅਤੇ ਇਸ ਵਿਚੋਂ ਪੈਸਾ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਵਿਚ ਖਰਚਿਆ ਗਿਆ। ਉਹਨਾਂ ਕਿਹਾ ਕਿ ਗਵਾਹ ਬਣੇ ਲੋਕਾਂ ਦੇ ਨਾਲ-ਨਾਲ ਆਪ ਦੇ ਗੋਆ ਦੇ ਵਿਧਾਇਕ ਦੇ ਬਿਆਨ ਤੋਂ ਸਪਸ਼ਟ ਹੋ ਗਿਆ ਹੈ ਕਿ ਉਹਨਾਂ ਨੂੰ ਰਿਸ਼ਵਤ ਦਾ ਪੈਸਾ ਦਿੱਤਾ ਗਿਆ ਤੇ ਇਹ ਰਿਕਾਰਡ ਦਾ ਹਿੱਸਾ ਹੈ।ਸਰਦਾਰ ਬਾਦਲ, ਜਿਹਨਾਂ ਨੂੰ ਨਾਭਾ ਤੇ ਪਟਿਆਲਾ ਦਿਹਾਤੀ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ ਜਿਸ ਦੌਰਾਨ ਸਰਦਾਰ ਮੱਖਣ ਸਿੰਘ ਲਾਲਕਾ ਤੇ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ (ਹਲਕਾ ਇੰਚਾਰਜਾਂ) ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਸਨ, ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਸ਼ਰਾਬ ਘੁਟਾਲੇ ਵਿਚ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਜਦੋਂ ਕਿ ਇਹ ਘੁਟਾਲਾ ਵੀ ਦਿੱਲੀ ਦੀ ਤਰਜ਼ ’ਤੇ ਹੋਇਆ ਹੈ ਅਤੇ ਪੰਜਾਬ ਆਬਕਾਰੀ ਨੀਤੀ ਦਾ ਲਾਭ ਵੀ ਉਹਨਾਂ ਹੀ ਲੋਕਾਂ ਨੂੰ ਮਿਲਿਆ ਹੈ ਜਿਹਨਾਂ ਨੂੰ ਦਿੱਲੀ ਵਿਚ ਲਾਭ ਮਿਲਿਆ ਹੈ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਦੀ ਖ਼ਾਤਰ ਦਿੱਲੀ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਕਿਉਂਕਿ ਇਸ ਕੇਸ ਵਿਚ ਕੋਈ ਕਾਰਵਾਈ ਨਾ ਹੋਣ ਦਾ ਦੂਜਾ ਕੋਈ ਕਾਰਣ ਨਹੀਂ ਦਿਸਦਾ।ਸਰਦਾਰ ਬਾਦਲ ਨੇ ਕਿਹਾ ਕਿ ਬਦਲੇ ਵਿਚ ਮੁੱਖ ਮੰਤਰੀ ਨੇ ਹਰਿਆਣਾ ਪੁਲਿਸ ਦੇ ਉਹਨਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਹਨਾਂ ਨੇ ਪੰਜਾਬੀ ਨੌਜਵਾਨ ਸ਼ੁਭਕਰਨ ਸਿੰਘ ਦਾ ਕਤਲ ਕੀਤਾ ਤੇ ਅਨੇਕਾਂ ਹੋਰਨਾਂ ਨੂੰ ਚਲ ਰਹੇ ਕਿਸਾਨੀ ਅੰਦੋਲਨ ਦੌਰਾਨ ਜ਼ਖ਼ਮੀ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਦਿੱਲੀ ਆਧਾਰਿਤ ਪਾਰਟੀਆਂ ਦੇ ਨਾਲ ਨਾਲ ਉਹਨਾਂ ਸਭ ਨੂੰ ਰੱਦ ਕਰਨ ਜਿਹਨਾਂ ਨੇ ਪੰਜਾਬੀਆਂ ਦੇ ਹਿੱਤਾਂ ਦੇ ਉਲਟ ਕੇਂਦਰ ਨਾਲ ਗੁਪਤ ਸਮਝੌਤੇ ਕੀਤੇ ਹਨ।ਸਰਦਾਰ ਬਾਦਲ ਨੇ ਆਪ ਸਰਕਾਰ ਵੱਲੋਂ ਨਮੋਸ਼ੀ ਵਿਚ ਕਾਰਵਾਈਆਂ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾਕਿ  ਅਕਾਲੀ ਦਲ ਦੇ ਪੱਖ ਵਿਚ ਬੱਚੇ ਵੱਲੋਂ ਨਾਅਰੇ ਲਗਾਉਣ ਦੇ ਮਾਮਲੇ ਵਿਚ ਵੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਮਾਜ ਦਾ ਹਰ ਵਰਗ ਭਾਵੇਂ ਉਹ ਬੱਚੇ ਹੋਣ, ਉਹਨਾਂ ਦੇ ਮਾਪੇ ਹੋਣ ਜਾਂ ਫਿਰ ਬਜ਼ੁਰਗ ਹੋਣ ਸਾਰਿਆਂ ਦਾ ਹੀ ਆਪ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਬੱਚੇ ਨੇ ਕਿਹਾ ਕਿ ਉਹ ਉਸਦੇ ਦਿਲ ਦੀ ਆਵਾਜ਼ ਸੀ ਕਿਉਂਕਿ ਲੋਕ ਆਪ ਸਰਕਾਰ ਦੇ ਰਾਜ ਤੋਂ ਅੱਕ ਗਏ ਹਨ ਤੇ ਉਹ ਭ੍ਰਿਸ਼ਟਾਚਾਰੀ ਤੇ ਪੰਜਾਬੀ ਵਿਰੋਧੀ ਪਾਰਟੀ ਨੂੰ ਬਾਹਰ ਦਾ ਰਾਹ ਵਿਖਾਉਣਾ ਚਾਹੁੰਦੇ ਹਨ। 

ਮੁੱਖ ਸਰਪ੍ਰਸਤ

ਸਰਦਾਰ ਪਰਕਾਸ਼ ਸਿੰਘ ਬਾਦਲ

ਸਰਦਾਰ ਪਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜ ਵਾਰ ਸੇਵਾ ਨਿਭਾ ਚੁੱਕੇ ਹਨ। ਉਹ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ। 1995 ਤੋਂ 2008 ਤੱਕ, ਪ੍ਰਧਾਨ ਵਜੋਂ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ ਹੈ।   2015 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਨ ਨਾਲ ਸਨਮਾਨਿਆ।  

8 ਦਸੰਬਰ 1927 ਨੂੰ ਮਾਤਾ ਮਲੋਟ ਨੇੜਲੇ ਅਬੁਲ ਖੁਰਾਣਾ ਵਿਖੇ ਜਨਮੇ, ਸਰਦਾਰ ਪਰਕਾਸ਼ ਸਿੰਘ ਬਾਦ

ਹੋਰ ਪੜ੍ਹੋ...

ਪ੍ਰਧਾਨ

ਸੁਖਬੀਰ ਸਿੰਘ ਬਾਦਲ (9 ਜੁਲਾਈ 1962 ਨੂੰ ਜਨਮੇ) ਸਾਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ।  ਇਕ ਨੌਜਵਾਨ ਤੇ ਗਤੀਸ਼ੀਲ ਰਾਜਨੀਤੀਵਾਨ, ਉਹਨਾਂ ਨੇ 2009 ਤੋਂ 2017 ਤੱਕ ਉਪ ਮੁੱਖ ਮੰਤਰੀ ਦੇ ਰੂਪ ਵਿਚ ਪੰਜਾਬ ਦੀ ਸਿਆਸੀ ਕਮਾਂਡ ਸੰਭਾਲ ਕੇ ਰੱਖੀ। ਉਹਨਾਂ ਨੂੰ ਮਾਣ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ।

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਹਨ। ਦ੍ਰਿੜ ਨਿਸ਼ਚੈ ਦੇ ਧਾਰਕ, ਸਖਤ ਮਿਹਨਤੀ ਤੇ ਅਗਵਾਈ ਕਰਨ ਦੇ ਸਮਰਥ ਹੋਣ ਦੇ ਗੁਣਾਂ ਦੀ ਬਦੌਲਤ ਹੀ ਉਹ ਇਸ ਰੁਤਬੇ ਤੱਕ ਪਹੁੰਚੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅੱਜ ਅਤਿ ਮਹੱਤਵਪੂਰਨ ਆਗੂਆਂ ਵਿਚ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਨੇ ਸਮੇਂ ਸਮੇਂ '

ਹੋਰ ਪੜ੍ਹੋ...

ਜਥੇਬੰਦਕ ਢਾਂਚਾ

ਸ਼੍ਰੋਮਣੀ ਅਕਾਲੀ ਦਲ ਇਕ ਮੈਰਿਟ ਆਧਾਰਿਤ ਲੋਕਤੰਤਰੀ ਸਿਆਸੀ ਸੰਗਠਨ ਹੈ। ਪਾਰਟੀ ਦੇ ਕੰਮਕਾਜ ਵਿਚ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ  ਜ਼ਮੀਨੀ ਪੱਧਰ ਤੱਕ ਦੇ ਆਗੂਆਂ ਤੇ ਵਰਕਰਾਂ ਦੀ ਵੀ ਵੱਡੀ ਭੂਮਿਕਾ ਹੁੰਦੀ ਹੈ।  ਇਸ ਤੋਂ ਇਲਾਵਾ ਕਈ ਮੀਤ ਪ੍ਰਧਾਨ, ਜਨਰਲ ਸਕੱਤਰ, ਖਜਾਨਚੀ ਤੇ ਸਕੱਤਰ ਪਾਰਟੀ ਦੀ ਭਲਾਈ ਵਾਸਤੇ ਆਪੋ ਆਪਣੀ ਭੂਮਿਕਾ ਨਿਭਾਉਂਦੇ ਹਨ। ਪਾਰਟੀ ਨੂੰ ਕਈ ਆਜ਼ਾਦ ਵਿੰਗਾਂ ਵਿਚ ਵੰਡਿਆ ਗਿਆ ਹੈ ਤਾਂ ਕਿ ਸਮਾਜ ਵਿਚਲੇ ਹਰ ਭਾਈਚਾਰੇ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਜਾ ਸਕੇ।