ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਅੰਦਰ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀ ਨੀਤੀ ਨੂੰ ਕਾਇਮ ਰੱਖਿਆ ਹੈ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਵਰੀ 2016 ਵਿੱਚ ਵੱਖ-ਵੱਖ ਤੀਰਥਾਂ ਦੀਆਂ ਯਾਤਰਾਵਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ 11 ਨਵੀਂ ਰੇਲਗੱਡੀਆਂ ਸ਼ੁਰੂ ਕੀਤੀਆਂ। ਸ੍ਰੀ ਅੰਮ੍ਰਿਤਸਰ ਸਾਹਿਬ ਰੇਲਵੇ ਸਟੇਸ਼ਨ ਤੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਤੀਰਥ ਯਾਤਰਾ ਰੇਲਗੱਡੀ 1 ਜਨਵਰੀ 2016 ਨੂੰ ਰਵਾਨਾ ਕੀਤੀ ਗਈ। ਇਸ ਪ੍ਰਸਿੱਧ ਸਿੱਖ ਤੀਰਥ ਅਸਥਾਨ ਲਈ ਰੇਲਗੱਡੀਆਂ ਤੋਂ ਇਲਾਵਾ, ਲੁਧਿਆਣਾ ਅਤੇ ਜਲੰਧਰ ਤੋਂ ਦੋ ਰੇਲਗੱਡੀਆਂ ਵਾਰਾਣਸੀ ਅਤੇ ਇੱਕ ਰੇਲਗੱਡੀ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਵੀ ਰਵਾਨ...
ਭਾਰਤ ਵਿੱਚ ਕਿਸੇ ਵੀ ਹੋਰ ਸੂਬੇ ਨੇ ਹਰਿਤ ਬਿਜਲੀ ਨੂੰ ਅੱਗੇ ਲਿਆਉਣ ਲਈ ਪੰਜਾਬ ਜਿੰਨਾ ਕੰਮ ਨਹੀਂ ਕੀਤਾ। ਇਸ ਦਾ ਸਿਹਰਾ ਦੂਰਦ੍ਰਿਸ਼ਟੀ ਵਾਲੀ ਸੋਚ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜਾਂਦਾ ਹੈ। ਡੇਰਾ ਬਿਆਸ, ਅੰਮ੍ਰਿਤਸਰ ਵਿਖੇ ਸੰਸਾਰ ਦੇ ਸਭ ਤੋਂ ਵੱਡੇ ਸੂਰਜੀ ਊਰਜਾ ਪਲਾਂਟ ਦੀ ਸਥਾਪਨਾ ਕੀਤੀ ਗਈ। 21 ਏਕੜ ਤੋਂ ਵੱਧ ਜ਼ਮੀਨ ਉੱਤੇ ਫੈਲਿਆ, ਇਹ ਸੰਸਾਰ ਦੇ ਸਭ ਤੋਂ ਵੱਡੇ ਛੱਤ ਵਾਲੇ ਸੂਰਜੀ ਊਰਜਾ ਪਲਾਂਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸੂਬੇ ਦੀਆਂ ਬਿਜਲੀ ਅਤੇ ਊਰਜਾ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੌਰ ਊਰਜਾ ਪਲਾਂਟ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ। ਜਿਹੜਾ ਪਲਾਂਟ ਕੁੱਲ 9 ਮੈਗਾਵਾਟ ਉਤਪਾਦਨ...
ਵਪਾਰੀਆਂ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਮਿਹਨਤ ਕੀਤੀ। ਛੋਟੇ ਵਪਾਰੀਆਂ ਨੂੰ ਰਾਹਤ ਦੇਣ ਵਜੋਂ ਇਸ ਨੇ 'ਇੰਸਪੈਕਟਰ ਰਾਜ' ਨੂੰ ਖ਼ਤਮ ਕਰਨ ਲਈ ਕੰਮ ਕੀਤਾ। ਰਾਹਤ ਯੋਜਨਾ ਪੰਜਾਬ ਵਿੱਚ 2014 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਜਿਹੜੇ ਵਪਾਰੀਆਂ ਦਾ ਵਪਾਰ ਇੱਕ ਕਰੋੜ ਰੁਪਏ ਤੋਂ ਘੱਟ ਸੀ, ਉਹਨਾਂ ਨੂੰ ਆਬਕਾਰੀ ਵਿਭਾਗ ਵੱਲੋਂ ਵੈਟ ਮੁੱਲਾਂਕਣ ਤੋਂ ਛੋਟ ਦਿੱਤੀ ਗਈ ਸੀ। "ਰਾਹਤ ਯੋਜਨਾ" ਨੂੰ ਸਰਕਾਰ ਨੇ ਸਾਰੇ ਸ਼ਹਿਰੀ ਖੇਤਰਾਂ ਤੱਕ ਵਧਾਇਆ ਨੂੰ ਅਤੇ ਵਪਾਰੀ ਭਾਈਚਾਰੇ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਨ ਲਈ ਹੈਲਪਲਾਈਨ 1800-258-2580 ਦੀ ਸ਼ੁਰੂਆਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਭ੍ਰਿਸ਼ਟਾਚਾਰ ਤੋਂ ਮੁਕਤੀ ਲਈ ਫਰਦ ਕੇਂਦਰ, ਸਾਂਝ ਕੇਂਦਰ ਅਤੇ ਸੇਵਾ ਕੇਂਦਰ ਬਣਾ ਕੇ, ਪ੍ਰਸ਼ਾਸਕੀ ਸੁਧਾਰਾਂ ਦੇ ਮਾਮਲੇ 'ਚ ਪੂਰੇ ਦੇਸ਼ ਲਈ ਇੱਕ ਚਾਨਣ ਮੁਨਾਰਾ ਬਣ ਕੇ ਉੱਭਰੀ। ਇਹਨਾਂ ਪਹਿਲਕਦਮੀਆਂ ਨੇ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਅਤੇ ਆਮ ਆਦਮੀ ਨੂੰ ਸਮਰੱਥ ਬਣਾਉਣ ਲਈ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ, ਹੋਰ ਜ਼ਿਆਦਾ ਵਧਾਇਆ। ਇਹਨਾਂ ਪਹਿਲਕਦੀਆਂ ਲਈ ਸੂਬਾ ਸਰਕਾਰ ਦੁਆਰਾ ਚੁੱਕੇ ਕਦਮਾਂ ਦੀ ਕੇਂਦਰ ਸਰਕਾਰ ਨੇ ਵੀ ਸ਼ਲਾਘਾ ਕੀਤੀ, ਜਿਸ ਤਹਿਤ 88 ਸੇਵਾਵਾਂ ਵਿੱਚ ਹਲਫ਼ਨਾਮੇ ਨੂੰ ਰੱਦ ਕਰਨ ਬਦਲੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਪੰਜਾਬ ਨੂੰ "ਸਭ ਤੋਂ ਉੱਤਮ ਪ੍ਰਸ਼ਾਸਨਿਕ ਸੇਵਾਵਾਂ" ਅਵਾਰਡ ਨਾਲ ਸਨ...