ਤਾਜ਼ਾ ਅੱਪਡੇਟ

ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆਇਸਤਰੀ ਵਿੰਗ ਦਾ ਬੂਥ ਤੇ ਪਿੰਡ ਪੱਧਰ ’ਤੇ ਵਿਸਥਾਰ ਕਰਨ ਵਾਸਤੇ ਕਮੇਟੀਆਂ ਬਣਾਈਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲਚੰਡੀਗੜ੍ਹ, 1 ਜੁਲਾਈ, 2024: ਇਸਤਰੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ।ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਹਿਲਾਵਾਂ ਲਈ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਵਿਚ ਸੂਬੇ ਵਿਚ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ।ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੀਬੀ ਹਰਗੋਬਿੰਦ ਕੌਰ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ ਇਸ ਕਰ ਕੇ ਬਰਖ਼ਾਸਤ ਕੀਤਾ ਗਿਆ ਕਿਉਂਕਿ ਉਹਨਾਂ ਨੇ ਗਰੀਬ ਤੇ ਐਸ ਸੀ ਵਰਗ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਔਰਤਾਂ ਨੂੰ ਲਾਮਬੱਧ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਬੀਬੀ ਜੀ ਦੇ ਨਾਲ ਹੈ ਅਤੇ ਉਹਨਾਂ ਨੂੰ ਨਿਆਂ ਮਿਲਣ ਤੱਕ ਉਹਨਾਂ ਦੇ ਕੇਸ ਦੀ ਪੈਰਵੀ ਕੀਤੀ ਜਾਵੇਗੀ।

ਸਮੁੱਚੇ ਐਸ ਸੀ ਵਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ

ਸਮੁੱਚੇ ਐਸ ਸੀ ਵਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆਇਕ ਵੀ ਐਸ ਸੀ ਆਗੂ ਬਾਗੀਆਂ ਨਾਲ ਨਹੀਂ, ਸਮੁੱਚੇ ਅਹੁਦੇਦਾਰ ਤੇ ਵਰਕਰ ਸੁਖਬੀਰ ਸਿੰਘ ਬਾਦਲ ਦੇ ਨਾਲ: ਰਣੀਕੇ, ਠੰਢਲ, ਡਾ. ਸੁੱਖੀਬਾਗੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗਣ ’ਚ ਨਾਕਾਮ ਰਹੇ : ਡਾ. ਚੀਮਾਚੰਡੀਗੜ੍ਹ, 1 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਐਸ ਸੀ ਵਿੰਗ ਨੇ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਤੇ ਵਿੰਗ ਦੇ ਆਗੂਆਂ ਨੇ ਐਲਾਨ ਕੀਤਾ ਕਿ ਵਿੰਗ ਦਾ ਇਕ ਵੀ ਆਗੂ ਜਾਂ ਵਰਕਰ ਬਾਗੀਆਂ ਦੇ ਨਾਲ ਨਹੀਂ ਹੈ, ਸਮੁੱਚਾ ਵਿੰਗ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਹੈ।ਅੱਜ ਸ਼ਾਮ ਐਸ ਸੀ ਵਿੰਗ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਸੋਹਣ ਸਿਘੰ ਠੰਢਲ ਅਤੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਐਸ ਸੀ ਵਿੰਗ ਦੇ ਸਮੁੱਚੇ ਅਹੁਦੇਦਾਰਾਂ ਤੇ ਵਰਕਰਾਂ ਨੇ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ।ਉਹਨਾਂ ਕਿਹਾ ਕਿ ਜੋ ਵੀ ਰਾਜ ਵਿਚ ਐਸ ਸੀ ਵਰਗ ਵਾਸਤੇ ਸਰਕਾਰੀ ਸਕੀਮਾਂ ਹਨ, ਉਹ ਸਾਰੀਆਂ ਬਾਦਲ ਸਰਕਾਰ ਵੇਲੇ ਬਣਾਈਆਂ ਤੇ ਲਾਗੂ ਕੀਤੀਆਂ ਗਈਆਂ ਭਾਵੇਂ ਉਹ 200 ਯੂਨਿਟ ਮੁਫਤ ਬਿਜਲੀ ਹੋਵੇ, ਐਸ ਸੀ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਹੋਵੇ, ਸ਼ਗਨ ਸਕੀਮ ਹੋਵੇ, ਆਟਾ ਦਾਲ ਸਕੀਮ ਹੋਵੇ ਜਾਂ ਫਿਰ ਹੋਰ ਸਕੀਮਾਂ ਹੋਣ ਸਾਰੀਆਂ ਹੀ ਅਕਾਲੀ ਸਰਕਾਰਾਂ ਨੇ ਲਾਗੂ ਕੀਤੀਆਂ।ਉਹਨਾਂ ਕਿਹਾ ਕਿ ਸਮੁੱਚਾ ਐਸ ਸੀ ਵਿੰਗ ਪਾਰਟੀ ਦੇ ਨਾਲ ਹੈ ਤੇ ਕੋਈ ਵੀ ਬਾਗੀ ਆਗੂਆਂ ਨਾਲ ਨਹੀਂ ਹੈ। ਉਹਨਾਂ ਕਿਹਾ ਕਿ ਐਸ ਸੀ ਵਿੰਗ ਸੁਖਬੀਰ ਸਿੰਘ ਬਾਦਲ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਸਿਰਫ ਉਹ ਹੀ ਇਸ 120 ਸਾਲ ਪੁਰਾਣੀ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਯੋਗ ਆਗੂ ਹਨ ਜੋ ਗਰੀਬਾਂ, ਦਬੇ ਕੁਚਲਿਆਂ, ਕਿਸਾਨਾਂ, ਮਜ਼ਦੂਰਾਂ ਤੇ ਸਮਾਜ ਦੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਦੀ ਹੈ।ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਬਾਗੀ ਆਗੂਆਂ ਨੇ ਕਿਹਾ ਸੀ ਕਿ ਉਹ ਆਪਣੇ ਗੁਨਾਹਾਂ ਦੀ ਮੁਆਫੀ ਮੰਗਣ ਵਾਸਤੇ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਗੇ ਪਰ ਉਥੇ ਪੇਸ਼ ਹੋਣ ਤੋਂ ਪਹਿਲਾਂ ਹੀ ਇਹ ਆਗੂ ਖਡੂਰ ਸਾਹਿਬ ਦੇ ਨਵੇਂ ਚੁਣੇ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਗਏ ਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਇਹਨਾਂ ਲਈ ਰਾਜਨੀਤੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਵੀ ਉਪਰ ਹੈ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ’ਤੇ ਇਹਨਾਂ ਆਗੂਆਂ ਨੇ ਚਾਰ ਨੁਕਾਤੀ ਚਿੱਠੀ ਦੇ ਦਿੱਤੀ ਪਰ ਆਪਣੇ ਗੁਨਾਹਾਂ ਲਈ ਕੋਈ ਮੁਆਫੀ ਨਹੀਂ ਮੰਗੀ । ਉਹਨਾਂ ਕਿਹਾ ਕਿ ਇਹਨਾਂ ਵਿਚੋਂ ਬਹੁਤ ਆਗੂ ਉਮਰ ਦੇ ਸਤਰਵਿਆਂ ਤੇ ਸਠਵਿਆਂ ਵਿਚ ਹਨ ਪਰ ਇਹਨਾਂ ਨੇ ਸਾਰੀ ਉਮਰ ਵਿਚ ਇਕ ਵੀ ਹੋਈ ਗਲਤੀ ਦੀ ਮੁਆਫੀ ਨਹੀਂ ਮੰਗੀ।ਉਹਨਾਂ ਕਿਹਾ ਕਿ ਅਕਾਲੀ ਦਲ ਵਰਕਿੰਗ ਕਮੇਟੀ ਨੇ ਵੀ ਇਹਨਾਂ ਆਗੂਆਂ ਨੂੰ ਆਖਿਆ ਸੀ ਕਿ ਮੀਡੀਆ ਵਿਚ ਜਾਣ ਦੀ ਥਾਂ ਇਹ ਪਹਿਲਾਂ ਪਾਰਟੀ ਫੋਰਮ ’ਤੇ ਆ ਕੇ ਹਰ ਮਸਲੇ ’ਤੇ ਚਰਚਾ ਕਰਨ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਹਰ ਮੁੱਦਾ ਪਾਰਟੀ ਫੋਰਮ ’ਤੇ ਵਿਚਾਰਨ ਵਾਸਤੇ ਤਿਆਰ ਹਾਂ ਬਜਾਏ ਕਿ ਮੀਡੀਆ ਵਿਚ ਗੱਲਾਂ ਕਰਨ ਦੇ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਕੋਲ ਆਪਣੇ ਆਪ ਨੂੰ ਅਸਲ ਆਗੂ ਦੱਸਣ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਹੈ ਜਦੋਂ ਕਿ ਇਹ ਹਰ ਕੋਈ ਜਾਣਦਾ ਹੈ ਕਿ ਇਹ ਸਰਦਾਰ ਸੁਖਬੀਰ ਸਿੰਘ ਬਾਦਲ ਹਨ ਜਿਹਨਾਂ ਦੇ ਨਾਲ ਪਾਰਟੀ ਡੱਟ ਕੇ ਖੜ੍ਹੀ ਹੈ।

ਮੁੱਖ ਸਰਪ੍ਰਸਤ

ਸਰਦਾਰ ਪਰਕਾਸ਼ ਸਿੰਘ ਬਾਦਲ

ਸਰਦਾਰ ਪਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜ ਵਾਰ ਸੇਵਾ ਨਿਭਾ ਚੁੱਕੇ ਹਨ। ਉਹ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ। 1995 ਤੋਂ 2008 ਤੱਕ, ਪ੍ਰਧਾਨ ਵਜੋਂ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ ਹੈ।   2015 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ, ਪਦਮ ਵਿਭੂਸ਼ਨ ਨਾਲ ਸਨਮਾਨਿਆ।  

8 ਦਸੰਬਰ 1927 ਨੂੰ ਮਾਤਾ ਮਲੋਟ ਨੇੜਲੇ ਅਬੁਲ ਖੁਰਾਣਾ ਵਿਖੇ ਜਨਮੇ, ਸਰਦਾਰ ਪਰਕਾਸ਼ ਸਿੰਘ ਬਾਦ

ਹੋਰ ਪੜ੍ਹੋ...

ਪ੍ਰਧਾਨ

ਸੁਖਬੀਰ ਸਿੰਘ ਬਾਦਲ (9 ਜੁਲਾਈ 1962 ਨੂੰ ਜਨਮੇ) ਸਾਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ।  ਇਕ ਨੌਜਵਾਨ ਤੇ ਗਤੀਸ਼ੀਲ ਰਾਜਨੀਤੀਵਾਨ, ਉਹਨਾਂ ਨੇ 2009 ਤੋਂ 2017 ਤੱਕ ਉਪ ਮੁੱਖ ਮੰਤਰੀ ਦੇ ਰੂਪ ਵਿਚ ਪੰਜਾਬ ਦੀ ਸਿਆਸੀ ਕਮਾਂਡ ਸੰਭਾਲ ਕੇ ਰੱਖੀ। ਉਹਨਾਂ ਨੂੰ ਮਾਣ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ।

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਹਨ। ਦ੍ਰਿੜ ਨਿਸ਼ਚੈ ਦੇ ਧਾਰਕ, ਸਖਤ ਮਿਹਨਤੀ ਤੇ ਅਗਵਾਈ ਕਰਨ ਦੇ ਸਮਰਥ ਹੋਣ ਦੇ ਗੁਣਾਂ ਦੀ ਬਦੌਲਤ ਹੀ ਉਹ ਇਸ ਰੁਤਬੇ ਤੱਕ ਪਹੁੰਚੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅੱਜ ਅਤਿ ਮਹੱਤਵਪੂਰਨ ਆਗੂਆਂ ਵਿਚ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਨੇ ਸਮੇਂ ਸਮੇਂ '

ਹੋਰ ਪੜ੍ਹੋ...

ਜਥੇਬੰਦਕ ਢਾਂਚਾ

ਸ਼੍ਰੋਮਣੀ ਅਕਾਲੀ ਦਲ ਇਕ ਮੈਰਿਟ ਆਧਾਰਿਤ ਲੋਕਤੰਤਰੀ ਸਿਆਸੀ ਸੰਗਠਨ ਹੈ। ਪਾਰਟੀ ਦੇ ਕੰਮਕਾਜ ਵਿਚ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ  ਜ਼ਮੀਨੀ ਪੱਧਰ ਤੱਕ ਦੇ ਆਗੂਆਂ ਤੇ ਵਰਕਰਾਂ ਦੀ ਵੀ ਵੱਡੀ ਭੂਮਿਕਾ ਹੁੰਦੀ ਹੈ।  ਇਸ ਤੋਂ ਇਲਾਵਾ ਕਈ ਮੀਤ ਪ੍ਰਧਾਨ, ਜਨਰਲ ਸਕੱਤਰ, ਖਜਾਨਚੀ ਤੇ ਸਕੱਤਰ ਪਾਰਟੀ ਦੀ ਭਲਾਈ ਵਾਸਤੇ ਆਪੋ ਆਪਣੀ ਭੂਮਿਕਾ ਨਿਭਾਉਂਦੇ ਹਨ। ਪਾਰਟੀ ਨੂੰ ਕਈ ਆਜ਼ਾਦ ਵਿੰਗਾਂ ਵਿਚ ਵੰਡਿਆ ਗਿਆ ਹੈ ਤਾਂ ਕਿ ਸਮਾਜ ਵਿਚਲੇ ਹਰ ਭਾਈਚਾਰੇ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਜਾ ਸਕੇ।