ਚੰਡੀਗੜ•/05 ਫਰਵਰੀ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਸੀ ਰੰਜਿਸ਼ ਤਹਿਤ ਲਾਧੋਵਾਲ, ਲੁਧਿਆਣਾ ਵਿਖੇ ਪੰਜਾਬ ਐਗਰੋ ਦਾ ਮੈਗਾ ਫੂਡ ਪਾਰਕ ਮੁਕੰਮਲ ਅਤੇ ਇਸੇ ਮਹੀਨੇ ਉਸ ਦਾ ਉਦਘਾਟਨ ਕੀਤੇ ਜਾਣ ਸੰਬੰਧੀ ਕੋਈ ਭਰੋਸਾ ਨਾ ਦੇਣ ਲਈ ਮੁੱਖ ਮੰਤਰੀ ਦੀ ਸਖ਼ਤ ਝਾੜਝੰਬ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਲਾਧੋਵਾਲ ਮੈਗਾ ਫੂਡ ਪਾਰਕ ਦੀ ਉਸਾਰੀ ਵਿਚ ਵਿਖਾਈ ਜਾ ਰਹੀ ਸੁਸਤੀ ਨੂੰ ਵੇਖਦਿਆਂ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ ਉਹ ਪੰਜਾਬ ਅਤੇ ਇੱਥੋਂ ਦੇ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਕ ਦਾ ਇਸ ਮਹੀਨੇ ਉਦਘਾਟਨ ਹੋਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਮੇਰੀ ਬੇਨਤੀ ਉੱਤੇ ਕੋਈ ਹਾਂ-ਪੱਖੀ ਕਾਰਵਾਈ ਕਰਨ ਦੀ ਥਾਂ ਮੁੱਖ ਮੰਤਰੀ ਨੇ ਸਪਾਟ ਜਿਹਾ ਜੁਆਬ ਲਿਖ ਕੇ ਭੇਜ ਦਿੱਤਾ, ਜਿਸ ਤੋਂ ਅਜਿਹਾ ਕੋਈ ਭਰੋਸਾ ਨਹੀਂ ਮਿਲਦਾ ਕਿ ਇਸ ਮਹੀਨੇ ਪਾਰਕ ਦਾ ਉਦਘਾਟਨ ਹੋ ਜਾਵੇਗਾ। ਇਹ ਸਭ ਮੈਨੂੰ ਇਸ ਮੈਗਾ ਫੂਡ ਪਾਰਕ ਦੀ ਉਸਾਰੀ ਦਾ ਸਿਹਰਾ ਲੈਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਮਿਲੇ ਜੁਆਬ ਦੀ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਮੈਨੂੰ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਹ ਕੰਮ ਜਿੰਨੀ ਜਲਦੀ ਹੋ ਸਕੇ ਮੁਕੰਮਲ ਕਰਨ ਲਈ ਕਹਿ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਾਰਕ ਦੇ ਮੁਕੰਮਲ ਅਤੇ ਉਦਘਾਟਨ ਵਾਸਤੇ ਨਾ ਕੋਈ ਨਿਰਦੇਸ਼ ਜਾਰੀ ਕੀਤਾ ਹੈ ਅਤੇ ਨਾ ਹੀ ਕੋਈ ਡੈਡਲਾਇਨ ਨਿਸ਼ਚਿਤ ਕੀਤੀ ਹੈ। ਇਹ ਸਾਰਾ ਮਸਲਾ ਇੱਕ ਅਧਿਕਾਰੀ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਗਿਆ ਹੈ। ਇਸ ਨਾਲ ਹਜ਼ਾਰਾ ਨੌਜਵਾਨਾਂ ਦੇ ਭਵਿੱਖ ਉੱਤੇ ਅਸਰ ਪਵੇਗਾ, ਜਿਹੜੇ ਪਾਰਕ ਵਿਚ ਰੁਜ਼ਗਾਰ ਹਾਸਿਲ ਕਰਨ ਦੇ ਮੌਕੇ ਤੋਂ ਵਾਂਝੇ ਰਹਿ ਜਾਣਗੇ।
ਮੁੱਖ ਮੰਤਰੀ ਨੂੰ ਜਲਦੀ ਪਾਰਕ ਮੁਕੰਮਲ ਕਰਵਾਉਣ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਬਚਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਉਣ ਦਾ ਨਿਰਦੇਸ਼ ਦਿੱਤਾ ਜਾਵੇ ਤਾਂ ਕਿ ਇਸ ਮਹੀਨੇ ਪਾਰਕ ਦਾ ਉਦਘਾਟਨ ਕੀਤਾ ਜਾ ਸਕੇ।
ਮੁੱਖ ਮੰਤਰੀ ਨੂੰ ਜਲਦੀ ਪਾਰਕ ਮੁਕੰਮਲ ਕਰਵਾਉਣ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਬਚਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਉਣ ਦਾ ਨਿਰਦੇਸ਼ ਦਿੱਤਾ ਜਾਵੇ ਤਾਂ ਕਿ ਇਸ ਮਹੀਨੇ ਪਾਰਕ ਦਾ ਉਦਘਾਟਨ ਕੀਤਾ ਜਾ ਸਕੇ।
ਪਿਛਲੇ ਮਹੀਨੇ ਲਾਧੋਵਾਲ ਵਿਖੇ ਉਹਨਾਂ ਵੱਲੋਂ ਕੀਤੀ ਰੀਵਿਊ ਮੀਟਿੰਗ ਬਾਰੇ ਦੱਸਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੀਏਆਈਸੀ ਵੱਲੋਂ ਸੱਤ ਮਹੀਨਿਆਂ ਤਕ ਸਪਾਇਰਲ ਫਰੀਜਰ ਅਤੇ ਡੀਹਾਈਡਰੇਸ਼ਨ ਲਾਇਨ ਵਾਸਤੇ ਟੈਂਡਰ ਨਹੀਂ ਸੀ ਕੱਢਿਆ ਗਿਆ ਅਤੇ ਉਹਨਾਂ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਇਹ ਟੈਂਡਰ ਕੱਢਿਆ ਗਿਆ ਸੀ। ਉਹਨਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਦਾ ਇਹ ਪਹਿਲਾ ਪਾਰਕ ਹੈ, ਜਿਸ ਵਿਚ ਪਾਰਕ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਪ੍ਰਾਈਵੇਟ ਯੂਨਿਟ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪਾਰਕ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਲਈ ਲਗਾਤਾਰ ਮੀਟਿੰਗਾਂ ਕਰਨ ਅਤੇ ਇਸ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਕੰਮ ਅੱਗੇ ਨਹੀਂ ਵਧ ਰਿਹਾ ਹੈ।
ਬੀਬੀ ਬਾਦਲ ਨੇ ਕਿਹਾ ਕਿ 117 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨੂੰ, ਜਿਸ ਵਾਸਤੇ 50 ਕਰੋੜ ਰੁਪਏ ਕੇਂਦਰ ਵੱਲੋਂ ਦਿੱਤੇ ਗਏ ਹਨ, ਜੂਨ 2018 ਤਕ ਤਿਆਰ ਕੀਤਾ ਜਾਣਾ ਸੀ। ਇਸ ਤਰ•ਾਂ ਇਹ ਪਹਿਲਾਂ ਹੀ ਸੱਤ ਮਹੀਨੇ ਲੇਟ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਦੇ ਲਟਕਣ ਨਾਲ ਨਾ ਸਿਰਫ ਸੂਬੇ ਦੀ ਖੇਤੀ ਅਰਥ ਵਿਵਸਥਾ ਨੂੰ ਨੁਕਸਾਨ ਪੁੱਜ ਰਿਹਾ ਹੈ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਸੱਟ ਵੱਜ ਰਹੀ ਹੈ।