ਮਹਿਤਪੁਰ/24 ਮਈ: ਅੱਜ ਕਾਂਗਰਸ ਦੇ ਕਿਸਾਨ ਖੇਤ ਮਜ਼ਦੂਰ ਸੈਲ ਦੇ ਸੀਨੀਅਰ ਜਨਰਲ ਸਕੱਤਰ ਯਾਦਵਿੰਦਰ ਸਿੰਘ ਗਿੱਦੜਪਿੰਡੀ ਦੀ ਅਗਵਾਈ ਵਿਚ 21 ਕਾਂਗਰਸੀ ਪਰਿਵਾਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਕਾਂਗਰਸੀ ਪਰਿਵਾਰਾਂ ਦਾ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਉਲਟ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਮੁੱਚੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਵਾਉਣ ਵਾਸਤੇ ਕਾਂਗਰਸ ਨੂੰ ਮਜ਼ਬੂਰ ਕਰਨ ਲਈ ਵਚਨਬੱਧ ਹਾਂ। ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਕੀਤੇ ਧੋਖੇ ਕਰਕੇ ਹੀ 450 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਇਸ ਮੌਕੇ ਉੱਤੇ ਬੋਲਦਿਆਂ ਕਾਂਗਰਸੀ ਆਗੂ ਯਾਦਵਿੰਦਰ ਗਿੱਦੜਪਿੰਡੀ ਨੇ ਕਿਹਾ ਕਿ ਉਹ ਆਪਣੇ ਭਰਾਵਾਂ ਨੂੰ ਹੋਰ ਤਕਲੀਫ ਵਿਚ ਨਹੀਂ ਦੇਖ ਸਕਦੇ, ਇਸ ਲਈ ਉਹ ਕਾਂਗਰਸ ਪਾਰਟੀ ਨੂੰ ਛੱਡ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹਨਾਂ ਦੇ ਰਾਸ਼ਟਰੀ,ਸਹਿਕਾਰੀ ਬੈਂਕਾਂ ਅਤੇ ਆੜ•ਤੀਆਂ ਕੋਲੋਂ ਲਏ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸੱਤਾ ਵਿਚ ਆਉਂਦੇ ਹੀ ਆਪਣਾ ਵਾਅਦਾ ਭੁੱਲ ਗਏ ਅਤੇ ਕਿਸਾਨ ਨਿਰਾਸ਼ ਹੋ ਕੇ ਖੁਦਕੁਸ਼ੀਆਂ ਕਰ ਰਹੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਕਰਜ਼ੇ ਮੁਆਫ ਕਰਨਾ ਤਾਂ ਦੂਰ ਦੀ ਗੱਲ ਹੈ ਕਾਂਗਰਸ ਸਰਕਾਰ ਨੇ ਤਾਂ ਇਸ ਹਲਕੇ ਦੇ 20 ਪਿੰਡਾਂ ਵਿਚ ਗੜ•ੇਮਾਰੀ ਨਾਲ ਤਬਾਹ ਹੋਈ ਖਰਬੂਜ਼ਿਆਂ ਦੀ ਫਸਲ ਦੀ ਗਿਰਦਾਵਰੀ ਕਰਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਵੀ ਹੁਕਮ ਨਹੀਂ ਦਿੱਤੇ ਹਨ।
ਇਸ ਮੌਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਅਤੇ ਫਿਰੌਤੀਆਂ ਲੈਣ ਦੇ ਦੋਸ਼ਾਂ ਵਿਚ ਘਿਰੇ ਕਾਂਗਰਸ ਦੇ ਦਾਗੀ ਉਮੀਦਵਾਰ ਹਰਦੇਵ ਸਿੰਘ ਲਾਡੀ ਨੂੰ ਹਰਾਉਣ ਵਾਸਤੇ ਇੱਕਜੁਟ ਹੋਣ ਦਾ ਸੱਦਾ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੂੰ ਇੱਕ ਵੱਡਾਂ ਝਟਕਾ ਲੱਗ ਗਿਆ ਤਾਂ ਇਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਬਾਰੇ ਸੋਚਣਾ ਸ਼ੁਰੂ ਕਰ ਦੇਵੇਗੀ।
ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਯਾਦਵਿੰਦਰ ਸਿੰਘ, ਕਰਮ ਸਿੰਘ, ਜਸਵੰਤ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਤੇਜਿੰਦਰ ਸਿੰਘ, ਓਂਕਾਰ ਸਿੰਘ, ਲਖਵਿੰਦਰ ਸਿੰਘ,ਗੁਰਵਿੰਦਰ ਸਿੰਘ, ਜਸਵੰਤ ਸਿੰਘ, ਹਰਦੇਵ ਸਿੰਘ, ਪ੍ਰੇਮ ਸਿੰਘ, ਬੁੱਧ ਰਾਮ, ਅਜੈ ਕੁਮਾਰ, ਕ੍ਰਿਸ਼ਨ ਕੁਮਾਰ, ਦਲਜੀਤ ਸਿੰਘ