ਕਿਹਾ ਕਿ ਭਗਵੰਤ ਮਾਨ ਡੰਮੀ ਮੁੱਖ ਮੰਤਰੀ ਉਮੀਦਵਾਰ ਜੋ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਦਰਿਆਈ ਪਾਣੀ ਖੋਹਣ ਲਈ ਹਸਤਾਖ਼ਰ ਕਰ ਦੇਵੇਗਾ
ਪੰਜਾਬੀਆਂ ਨੁੰ ਆਮ ਆਦਮੀ ਪਾਰਟੀ ਦੀ ਇਕ ਮੌਕਾ ਦੇਣ ਦੀ ਜਾਅਲੀ ਅਪੀਲ ਦਾ ਹੁੰਗਾਰਾ ਨਾ ਭਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 17 ਫਰਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਾਦਲ ਨੇ ਅੱਜ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਾਵਾਧਾਨ ਰਹਿਣ ਅਤੇ ਕਿਹਾ ਕਿ ਪਾਰਟੀ ਅਤੇ ਕੇਜਰੀਵਾਲ ਦੋਵੇਂ ਹੀ ਪੰਜਾਬ ਵਿਰੋਧੀ ਹਨ ਅਤੇ ਜੇਕਰ ਇਹਨਾਂ ਨੁੰ ਸੂਬੇ ’ਤੇ ਰਾਜ ਕਰਨ ਦਾ ਮੌਕਾ ਮਿਲ ਗਿਆ ਤਾਂ ਇਹ ਸੂਬੇ ਨੁੰ ਤਬਾਹ ਕਰ ਦੇਣਗੇ।
ਇਥੇ ਬਾਬਾ ਬਕਾਲਾ ਤੋਂ ਬਲਜੀਤ ਸਿੰਘ ਜਲਾਲਉਸਮਾ, ਜੰਡਿਆਲਾ ਤੋਂ ਸਤਿੰਦਰ ਸਿੰਘ ਛੱਜਲਵੱਡੀ, ਅੰਮ੍ਰਿਤਸਰ ਦੱਖਣੀ ਤੋਂ ਤਲਬੀਰ ਸਿੰਘ ਗਿੱਲ ਅਤੇ ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਹੀ ਅਹਿਮ ਮਾਮਲਿਆਂ ’ਤੇ ਸੁਪਰੀਮ ਕੋਰਟ ਵਿਚ ਪੰਜਾਬ ਵਿਰੋਧੀ ਸਟੈਂਡ ਲਿਆ ਹੈ। ਇਸ ਵਿਚ ਸੂਬੇ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਲਈ ਮੰਗਣਾ, ਪੰਜਾਬ ਦੇ ਚਾਰ ਥਰਮਲ ਪਲਾਂਟ ਬੰਕ ਕਰਨ ਤਾਂ ਜੋ ਦਿੱਲੀ ਵਿਚ ਪ੍ਰਦੂਸ਼ਣ ਘੱਟ ਸਕੇ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨਾ ਤੇ ਉਹਨਾਂ ਨੁੰ 1 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਉਣਾ। ਉਹਨਾਂ ਦੱਸਿਆ ਕਿ ਦਿੱਲੀ ਵਿਚ ਕਿਵੇਂ ਆਮ ਆਦਮੀ ਪਾਰਟੀ ਨੇ ਤਿੰਨ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਕਮੇਟੀ ਦੀਆਂ ਸਿਫਾਰਸ਼ਾਂ ਰੱਦ ਕਰ ਦਿੱਤੀਆਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਪੰਜਾਬੀ ਦਾ ਨਾ ਸਿਰਫ ਦੂਜੀ ਭਾਸ਼ਾ ਦਾ ਦਰਜਾ ਖੋਹਿਆ ਬਲਕਿ ਦਿੱਲੀ ਦੇ ਸਕੂਲਾਂ ਵਿਚ ਪੰਜਾਬੀ ਪੜ੍ਹਾਉਣੀ ਬੰਦ ਵੀ ਕਰ ਦਿੱਤੀ।
ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ’ਤੇ ਵੀ ਹਮਲਾ ਬੋਲਿਆ ਤੇ ਕਿਹਾ ਕਿ ਭਗਵੰਤ ਮਾਨ ਹਿਕ ਡੰਮੀ ਹੈ ਜਿਸ ਕੋਲ ਕੇਜਰੀਵਾਲ ਅੱਗੇ ਬੋਲਣ ਦੀ ਜੁਰੱਅਤ ਨਹੀਂ ਹੇ। ਉਹਨਾਂ ਕਿਹਾ ਕਿ ਕੱਲ੍ਹ ਨੁੰ ਜੇਕਰ ਕੇਜਰੀਵਾਲ ਨੇ ਮਾਨ ਨੂੰ ਪੰਜਾਬ ਦਾ ਪਾਣੀ ਹਰਿਆਣਾ ਤੇ ਦਿੱਲੀ ਦੇ ਲੋਕਾਂ ਨੁੰ ਦੇਣ ਵਾਸਤੇ ਹਸਤਾਖ਼ਰ ਕਰਲ ਵਾਸਤੇ ਕਿਹਾ ਤਾਂ ਉਹ ਤੁਰੰਤ ਆਪਣੀ ਕੁਰਸੀ ਬਚਾਉਣ ਲਈ ਹਸਤਾਖ਼ਰ ਕਰ ਦੇਣਗੇ ਜਿਵੇਂ ਦਰਬਾਰਾ ਸਿੰਘ ਨੇ ਇੰਦਰਾ ਗਾਂਧੀ ਦੀਆਂ ਹਦਾਇਤਾਂ ’ਤੇ ਪੰਜਾਬ ਦਾ ਪਾਣੀ ਰਾਜਸਥਾਨ ਨੁੰ ਦੇਣ ਲਈ ਹਸਤਾਖ਼ਰ ਕਰ ਦਿੱਤੇ ਸਨ। ਉਹਨਾਂ ਕਿਹਾ ਕਿ ਮਾਨ ਤਾਂ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਰੱਖਣ ਦੇ ਸਮਰਥ ਵੀ ਨਹੀਂ। ਉਹਨਾਂ ਕਿਹਾ ਕਿ ਸੰਸਦ ਵਿਚ ਕਈ ਮੈਂਬਰਾਂ ਨੇ ਸਪੀਕਰ ਨੁੰ ਲਿਖਤੀ ਸ਼ਿਕਾਇਤ ਕੀਤੀ ਕਿ ਉਹਨਾਂ ਦੀਆਂ ਸੀਟਾਂ ਬਦਲ ਦਿੱਤੀਆਂ ਜਾਣ ਕਿਉਂਕਿ ਉਹ ਮਾਨ ਦੇ ਨਾਲ ਨਹੀਂ ਬੈਠ ਸਕਦੇ ਜਿਹਨਾਂ ਕੋਲੋਂ ਸ਼ਰਾਬ ਦੀ ਬਦਬੂ ਆਉਂਦੀ ਹੈ।
ਬਠਿੰਡਾ ਦੇ ਐਮ ਪੀ ਨੇ ਲੋਕਾਂ ਨੁੰ ਇਹ ਵੀ ਅਪੀਲ ਕੀਤੀ ਕਿ ਉੁਹ ‘ਇਕ ਮੌਕਾ’ ਦੀਆਂ ਅਪੀਲਾਂ ਨੁੰ ਨਾ ਸੁਣਨ ਅਤੇ ਕਿਹਾ ਕਿ ਪੰਜਾਬੀਆਂ ਨੇ 2017 ਵਿਚ ਆਮ ਆਦਮੀ ਪਾਰਟੀ ਨੁੰ ਇਕ ਮੌਕਾ ਦਿੱਤਾ ਸੀ ਤੇ ਉਸਨੁੰ ਵਿਰੋਧੀ ਧਿਰ ਬਣਾ ਦਿੱਤਾ ਸੀ। ਉਹਨਾਂ ਕਿਹਾ ਕਿ ਬਜਾਏ ਲੋਕਾਂ ਦੇ ਮੁੱਦੇ ਚੁੱਕਣ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੀ ਹਮਾਇਤ ਕਰਨੀ ਸ਼ੁਰੂ ਕਰ ਦਿੱਤੀ ਤੇ ਆਮ ਆਦਮੀ ਪਾਰਟੀ ਦੇ 20 ਵਿਚੋਂ 11 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਤੁਸੀਂ ਅਜਿਹੀ ਪਾਰਟੀ ’ਤੇ ਮੁੜ ਵਿਸ਼ਵਾਸ ਨਹੀਂ ਕਰ ਸਕਦੇ।
ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਵੰਡ ਪਾਊ ਏਜੰਡੇ ਤੋਂ ਚੌਕਸ ਰਹਿਣ ਅਤੇ ਕਿਹਾ ਕਿ ਪਾਰਟੀ ਸੂਬੇ ’ਤੇ ਕਬਜ਼ਾ ਕਰਨ ਵਾਸਤੇ ਪੰਜਾਬੀਆਂ ਨੁੰ ਵੰਡਦਾ ਚਾਹੁੰਦੀਹੈ। ਉਹਨਾਂ ਕਿਹਾ ਕਿ 2015 ਵਿਚ ਜੋ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਉਹ 2014 ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਆਉਣ ਤੋਂ ਬਾਅਦ ਵਾਪਰੀਆਂ ਸਨ।
ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਜੋ ਹਮੇਸ਼ਾ ਉਹਨਾਂ ਦੇ ਹੱਕਾਂ ਵਾਸਤੇ ਲੜਦਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੇ ਵਿਰਸੇ ‘ਤੇ ਚੱਲੇਗੀ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਉਣ ਲਈ ਤਰੱਕੀ ਦੇ ਰਾਹ ਵਿਚ ਹਰੇਕ ਨੁੰ ਨਾਲ ਲੈਕੇ ਚੱਲੇਗੀ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਕਰੇਗੀ। ਇਸੇ ਤਰੀਕੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਗਰੀਬ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਵਿਦਿਆਰਥੀਆਂ ਨੁੰ ਉਚੇਰੀ ਸਿੱਖਿਆ ਵਾਸਤੇ 10 ਲੱਖ ਰੁਪਏ ਦੀ ਸਹਾਇਤਾ ਸਟੂਡੈਂਟ ਕਾਰਡ ਤਹਿਤ ਦਿੱਤੀ ਜਾਵੇਗੀ, ਹਰੇਕ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, ਗਰੀਬਾਂ ਨੁੰ ਪੰਜ ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਹਰ ਹਲਕੇ ਵਿਚ ਪੰਜ ਹਜ਼ਾਰ ਲੋਕਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਖੇਤੀਬਾੜੀ ਲਈ ਡੀਜਲ਼ ਦੀਆਂ ਕੀਮਤਾਂ ਵਿਚ 10 ਰੁਪਏ ਪ੍ਰਤੀ ਲੀਟਰ ਕਟੌਤੀ ਕਰੇਗੀ।