ਜ਼ੋਨ ਇੰਚਾਰਜਾਂ ਨਾਲ ਸ਼ਾਹਕੋਟ ਜ਼ਿਮਨੀ ਚੋਣ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ
ਚੰਡੀਗੜ•/10 ਮਈ:ਸ਼ਾਹਕੋਟ ਜ਼ਿਮਨੀ ਚੋਣ ਵਿਚ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ਦਲ ਦੇ ਜ਼ੋਨ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪਾਰਟੀ ਉਮੀਦਵਾਰ ਸਰਦਾਰ ਨਾਇਬ ਸਿੰਘ ਕੋਹਾੜ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵਿਭਿੰਨ ਰਣਨੀਤੀਆਂ ਉੱਤੇ ਚਰਚਾ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਹਾਜ਼ਿਰ ਸਾਰੇ ਯੂਥ ਆਗੂਆਂ ਨੇ ਸਰਦਾਰ ਮਜੀਠੀਆ ਨੂੰ ਸ਼ਾਹਕੋਟ ਹਲਕੇ ਅੰਦਰ ਪਾਰਟੀ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ। ਉਹਨਾਂ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਅਪਣਾਏ ਜਾ ਰਹੇ ਤੌਰ ਤਰੀਕਿਆਂ ਬਾਰੇ ਵੀ ਚਰਚਾ ਕੀਤੀ।
ਸਰਦਾਰ ਮਜੀਠੀਆ ਨੇ ਸਾਰੇ ਯੂਥ ਆਗੂਆਂ ਨੂੰ ਕਿਹਾ ਕਿ ਉਹ ਅਕਾਲੀ-ਭਾਜਪਾ ਸਰਕਾਰ ਵੱਲੋਂ ਇਲਾਕੇ ਵਿਚ ਕੀਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਉਹ ਕਾਂਗਰਸੀ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਦੱਸਦੇ ਹੋਏ ਲੋਕਾਂ ਨੂੰ ਚੌਕਸ ਕਰਨ ਕਿ ਕਾਨੂੰਨ ਤੋੜਣ ਵਾਲੇ ਵਿਅਕਤੀ ਨੂੰ ਕਾਨੂੰਨਦਾਨ ਬਣਾਉਣਾ ਇਸ ਇਲਾਕੇ ਲਈ ਸਭ ਤੋਂ ਵੱਡਾ ਸਰਾਪ ਸਾਬਿਤ ਹੋ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਸਰਦਾਰ ਮਜੀਠੀਆ ਦੀ ਅਗਵਾਈ ਵਿਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਚਰਚਾ ਕਰਨ ਲਈ ਅਗਲੀ ਮੀਟਿੰਗ 14 ਮਈ ਨੂੰ ਸ਼ਾਹਕੋਟ ਵਿਚ ਮੁੱਖ ਪਾਰਟੀ ਦਫ਼ਤਰ ਵਿਚ ਹੋਵੇਗੀ। ਇਸ ਮੀਟਿੰਗ ਵਿਚ ਯੂਥ ਅਕਾਲੀ ਦੇ ਕੋਰ ਕਮੇਟੀ ਮੈਂਬਰਾਂ, ਜ਼ਿਲ•ਾ ਪ੍ਰਧਾਨਾਂ, ਸਮੂਹ ਅਹੁਦੇਦਾਰਾਂ ਅਤੇ ਯੂਥ ਆਗੂਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।