ਚੰਡੀਗੜ•/17 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ 19 ਅਗਸਤ ਨੂੰ ਪਿੱਪਲੀ ਵਿਖੇ ਕੀਤੀ ਜਾਣ ਵਾਲੀ ਚੋਣ ਰੈਲੀ ਹਰਿਆਣਾ ਦੀ ਰਾਜਨੀਤੀ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸੂਬੇ ਅੰਦਰ ਅਕਾਲੀ ਦਲ ਵੱਲੋਂ ਇਕੱਲਿਆਂ ਹੀ ਕਾਮਯਾਬੀ ਦੇ ਝੰਡੇ ਗੱਡਣ ਵਾਸਤੇ ਰਾਹ ਤਿਆਰ ਕਰੇਗੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਇੱਕ ਇਤਿਹਾਸਕ ਰੈਲੀ ਕੀਤੀ ਜਾਵੇਗੀ, ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸੰਬੋਧਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਰੈਲੀ ਇਸ ਕਰਕੇ ਵਧੇਰੇ ਮਹੱਤਵਪੂਰਨ ਹੈ, ਕਿਉਂਕਿ ਅਕਾਲੀ ਦਲ ਵੱਲੋਂ ਹਰਿਆਣਾ ਅੰਦਰ ਇਕੱਲੇ ਤੌਰ ਤੇ ਕੀਤੀ ਜਾਣ ਵਾਲੀ ਇਹ ਪਹਿਲੀ ਰੈਲੀ ਹੋਵੇਗੀ।
ਸਰਦਾਰ ਭੂੰਦੜ ਨੇ ਕਿਹਾ ਕਿ ਇਸ ਰੈਲੀ ਵਿਚ ਅੰਬਾਲਾ, ਕੁਰਕੂਸ਼ੇਤਰ, ਕੈਥਲ ਅਤੇ ਕਰਨਾਲ ਜ਼ਿਲਿ•ਆਂ ਵਿਚੋਂ ਵੱਡੀ ਗਿਣਤੀ ਲੋਕ ਭਾਗ ਲੈਣਗੇ। ਇਸ ਤੋਂ ਇਲਾਵਾ ਸੂਬੇ ਅੰਦਰ ਅਕਾਲੀ ਦਲ ਦੇ ਸਾਰੇ ਜ਼ਿਲ•ਾ ਅਹੁਦੇਦਾਰ ਵੀ ਇਸ ਰੈਲੀ ਵਿਚ ਭਾਗ ਲੈਣਗੇ।
ਪਾਰਟੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਪਿੱਪਲੀ ਦੀ ਦਾਣਾ ਮੰਡੀ ਵਿਚ ਹਜ਼ਾਰਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਬੈਠਣ ਲਈ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਅਕਾਲੀ ਦਲ ਨੇ ਰੈਲੀ ਵਿਚ ਭਾਗ ਲੈਣ ਵਾਲਿਆਂ ਲਈ ਖਾਣ-ਪੀਣ ਅਤੇ ਪਾਰਕਿੰਗ ਲਈ ਵੀ ਢੁੱਕਵੇਂ ਇੰਤਜ਼ਾਮ ਕੀਤੇ ਹਨ।
ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੰਜਾਬੀ ਭਾਈਚਾਰੇ ਅੰਦਰ ਇਸ ਰੈਲੀ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਉਹ ਚੌਧਰੀ ਦੇਵੀ ਲਾਲ ਦੀ ਮੌਤ ਤੋਂ ਬਾਅਦ ਸੂਬੇ ਦੀਆਂ ਸਿਆਸੀ ਪਾਰਟੀਆਂ ਤੋਂ ਕਾਫੀ ਜ਼ਿਆਦਾ ਹਤਾਸ਼ ਅਤੇ ਨਿਰਾਸ਼ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਸਿੱਖ ਇਹ ਮਹਿਸੂਸ ਕਰਦੇ ਹਨ ਕਿ ਹਰਿਆਣਾ ਵਿਚ ਵਿਭਿੰਨ ਸਿਆਸੀ ਪਾਰਟੀਆਂ ਵੱਲੋਂ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਗਿਆ ਅਤੇ ਉਹ ਸਿੱਖਾਂ ਦੀ ਅਗਵਾਈ ਵਾਸਤੇ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਟੇਕ ਲਾਈ ਬੈਠੇ ਹਨ। ਉਹਨਾਂ ਕਿਹਾ ਕਿ ਅਸੀਂ ਇਕੱਠੇ 2019 ਦੀਆਂ ਚੋਣਾਂ ਵਿਚ ਇੱਕ ਤਕੜੀ ਧਿਰ ਬਣ ਕੇ ਹਰਿਆਣਾ ਦੀ ਰਾਜਨੀਤੀ ਅੰਦਰ ਇੱਕ ਨਵਾਂ ਇਤਿਹਾਸ ਲਿਖਾਂਗੇ।
ਪਿੱਪਲੀ ਦੀ ਇਸ ਰੈਲੀ ਵਿਚ ਅਕਾਲੀ ਦਲ ਹਰਿਆਣਾ ਦੇ ਸੀਨੀਅਰ ਆਗੂ ਰਘੂਜੀਤ ਸਿੰਘ ਵਿਰਕ, ਅਮਰਜੀਤ ਸਿੰਘ ਮੰਗੀ, ਬਲਦੇਵ ਸਿੰਘ ਕੈਮਪੁਰ, ਰਵਿੰਦਰ ਕੌਰ ਅਜਰਾਨਾ, ਕਰਤਾਰ ਕੌਰ, ਬਲਬੀਰ ਸਿੰਘ ਅਤੇ ਸੁਖਬੀਰ ਸਿੰਘ ਮੰਡੀ ਵੀ ਭਾਗ ਲੈਣਗੇ।