ਰਤਨ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਸਦੇ ਸਾਰੇ ਘੁਟਾਲਿਆਂ ਦੀ ਜਾਂਚ ਕਰਨ ਦੀ ਕੀਤੀ ਮੰਗ
ਆਦਮਪੁਰ, : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਜਵਾਬ ਦੇਣ ਕਿ ਕੀ ਉਹ ਬਠਿੰਡਾ ਦਿਹਾਤੀ ਤੋਂ ਪਾਰਟੀ ਦੇ ਵਿਧਾਇਕ ਅਮਿਤ ਰਤਨ ਦਾ ਬਚਾਅ ਇਸ ਕਰ ਕੇ ਕਰ ਰਹੇ ਹਨ ਕਿਉਂਕਿ ਉਹਨਾਂ ਨੂੰ ਵੀ ਰਤਨ ਦੇ ਦੋ ਨੰਬਰੀ ਪੈਸੇ ਵਿਚੋਂ ਹਿੱਸਿਆ ਮਿਲਿਆ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਘਿਨੌਣੀ ਹਰਕਤ ਹੈ ਕਿ ਆਪ ਸਰਕਾਰ ਬਠਿੰਡਾ ਤੋਂ ਭ੍ਰਿਸ਼ਟ ਵਿਧਾਇਕ ਨੂੰ ਪਿੰਡ ਘੁੱਦਾ ਦੇ ਸਰਪੰਚ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਤੁਰੰਤ ਉਸਦਾ ਬਚਾਅ ਕਰਨ ਵਿਚ ਨਿੱਤਰ ਵਿਚ ਆਈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇਕਿਹਾ ਕਿ ਅਜਿਹਾ ਸਿਰਫ ਮੁੱਖ ਮੰਤਰੀ ਜਾਂ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਸੰਭਵਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ’ਤੇ ਮੌਜੂਦ ਹੈ ਕਿ ਅਮਿਤ ਰਤਨ ਨੇ ਸਰਪੰਚ ਤੋਂ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਹਨਾਂ ਕਿਹਾ ਕਿ ਵਿਧਾਇਕ ਦੀ ਬਠਿੰਡਾ ਸਰਕਟ ਹਾਊਸ ਵਿਚ ਮੌਜੂਦ ਹੋਣ ਵੇਲੇ ਵੀਡੀਓ ਬਣਾਈ ਗਈ ਜਦੋਂ ਉਸਨੂੰ ਰਿਸ਼ਵਤ ਦਾ ਪੈਸਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਸਾਰੇ ਸਬੂਤਾਂ ਦੇ ਬਾਵਜੂਦ ਅਮਿਤ ਰਤਨ ਦਾ ਬਚਾਅ ਕਰ ਕੇ ਸਾਰਾ ਦੋਸ਼ ਉਸਦੇ ਪੀ ਏ ਸਿਰ ਮੜ੍ਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹੁਣ ਉਸਨੂੰ ਵੀ ਪ੍ਰਾਈਵੇਟ ਵਿਅਕਤੀ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਇਹ ਸਭ ਸੱਚ ਹੈ ਤਾਂ ਫਿਰ ਅਮਿਤ ਰਤਨ ਨੂੰ ਸਰਕਟ ਹਾਊਸ ਪਿਛਲੇ ਗੇਟ ਤੋਂ ਭੱਜਣ ਦੀ ਲੋੜ ਕਿਉਂ ਪਈ ਜਿਸਦੀ ਵੀਡੀਓ ਸੀ ਸੀ ਟੀ ਵੀ ਵਿਚ ਕੈਦ ਹੋਗਈ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਅਮਿਤ ਰਤਨ ਦੀਆਂ ਭ੍ਰਿਸ਼ਟ ਗਤੀਵਿਧੀਆਂ ਉਦੋਂ ਹੀ ਜੱਗ ਜ਼ਾਹਰ ਹੋ ਗਈਆਂਸਨ ਜਦੋਂ ਉਹ ਅਕਾਲੀ ਦਲ ਦਾ ਮੈਂਬਰ ਸੀ। ਉਹਨਾਂ ਕਿਹਾ ਕਿ ਅਸੀਂ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਹੀ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਉਹਨਾਂ ਖਿਲਾਫ ਸੈਂਕੜੇ ਕਿਸਾਨਾਂ ਅਤੇ ਪਾਰਟੀ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਰਤਨ ਨੇ ਉਹਨਾਂ ਤੋਂ ਲੱਖਾਂ ਰੁਪਏ ਬਟੋਰ ਲਏ ਹਨ ਤੇ ਉਹ ਵਾਪਸ ਨਹੀਂ ਕਰ ਰਿਹਾ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿਅਕਾਲੀ ਦਲ ਨੇ ਉਸਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ ਤੇ ਆਪ ਪਾਰਟੀ ਨੇ ਉਸਨੂੰ ਅਪਣਾ ਲਿਆ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇਟਿਕਟ ਦੇ ਦਿੱਤੀ ਸੀ।
ਸਰਦਾਰ ਬਾਦਲ ਨੇ ਮੰਗ ਕੀਤੀ ਕਿ ਆਪ ਵਿਧਾਇਕ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਾਰੇ ਮਾਮਲੇ ਤੇ ਰਤਨ ਦੇ ਸਾਰੇ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਹਸਪਸ਼ਟ ਹੈ ਕਿ ਰਤਨ ਨੇ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰਨਾਂ ਤੋਂ ਵੀ ਰਿਸ਼ਵਤ ਲਈ ਹੋਵੇਗੀ। ਉਹਨਾਂ ਕਿਹਾਕਿ ਇਹਨਾਂ ਹਰਕਤਾਂ ਦੀ ਜਾਂਚ ਜ਼ਰੂਰੀ ਹੈ ਤਾਂ ਜੋ ਜਿਹਨਾਂ ਨਾਲ ਭ੍ਰਿਸ਼ਟ ਵਿਧਾਇਕ ਨੇ ਠੱਗੀ ਮਾਰੀ ਹੈ, ਉਹਨਾਂ ਨੂੰ ਨਿਆਂ ਦਿੱਤਾ ਜਾ ਸਕੇ।
ਆਦਮਪੁਰ ਹਲਕੇ ਦੇ ਦੌਰੇ ਵੇਲੇ ਅੱਜ ਸਰਦਾਰ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਤੇ ਸੰਤ ਬਾਬਾ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਉਹ ਸੰਤ ਹਰੀ ਦਾਸ ਜੀ ਉਦਾਸੀਨ ਆਸ਼ਰਮ ਪਿੰਡ ਕਪੂਰ ਢੇਪੁਰ ਵਿਖੇ ਵੀ ਨਤਮਸਤਕ ਹੋਏ ਤੇ ਸੰਤ ਪਰਦਾਸ ਦਾਸ ਜੀ ਤੋਂ ਆਸ਼ੀਰਵਾਦ ਲਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਸ਼ਿਵਰਾਤਰੀ ਮੌਕੇ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਅਤੇ ਸ੍ਰੀ ਠਾਕੁਰ ਦਵਾਰਾ ਮੰਦਿਰ ਆਦਮਪੁਰ ਸ਼ਹਿਰ ਵਿਖੇ ਵੀ ਨਤਮਸਤਕ ਹੋਕੇ ਆਸ਼ੀਰਵਾਦ ਲਿਆ। ਸਰਦਾਰ ਬਾਦਲ ਨੇ ਸਥਾਨਕ ਲੋਕਾਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕਰਨ ’ਤੇ ਧੰਨਵਾਦ ਕੀਤਾ ਤੇ ਇਸ ਮੌਕੇ ਦੁਕਾਨਦਾਰਾਂ ਨੇ ਮਾਰਕੀਟ ਦੌਰੇ ਵੇਲੇ ਉਹਨਾਂ ਨੂੰ ਫੁੱਲਾਂ ਦੇ ਹਾਰ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਸਰਦਾਰ ਬਾਦਲ ਦੇ ਨਾਲ ਆਦਮਪੁਰ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਸਨ।