ਕਿਹਾ ਕਿ ਡੀਜੀਪੀ ਵੱਲੋਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲੇ ਐਸਐਚਓ ਦਾ ਕਾਂਗਰਸ ਸਰਕਾਰ ਵੱਲੋਂ ਭੰਡੀ-ਪ੍ਰਚਾਰ ਕੀਤਾ ਜਾ ਰਿਹਾ ਹੈ
ਚੰਡੀਗੜ•/10 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਸ਼ਾਹਕੋਟ ਅਸੰਬਲੀ ਹਲਕੇ ਵਿਚ ਤਾਇਨਾਤ ਸਾਰੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਜਾਨ ਅਤੇ ਆਜ਼ਾਦੀ ਦੀ ਰਾਖੀ ਕਰਨ ਲਈ ਕਿਹਾ ਹੈ। ਪਾਰਟੀ ਨੇ ਕਿਹਾ ਹੈ ਕਿ ਡੀਜੀਪੀ ਵੱਲੋਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਹਾਸਿਲ ਕਰਨ ਵਾਲੇ ਐਸਐਚਓ ਵਿਰੁੱਧਜਿਸ ਤਰ•ਾਂ ਕਾਂਗਰਸ ਸਰਕਾਰ ਵੱਲੋਂ ਭੰਡੀ ਪ੍ਰਚਾਰ ਕੀਤਾ ਗਿਆ ਹੈ, ਉਸ ਨੇ ਸਾਰੀ ਸਰਕਾਰੀ ਮਸ਼ੀਨਰੀ ਦਾ ਮਨੋਬਲ ਥੱਲੇ ਸੁੱਟ ਦਿੱਤਾ ਹੈ ਅਤੇ ਇੱਕ ਆਜ਼ਾਦ ਅਤੇ ਨਿਰਪੱਖ ਜ਼ਿਮਨੀ ਚੋਣ ਦੀਆਂ ਸਾਰੀਆਂ ਉਮੀਦਾਂ ਨੂੰ ਢਹਿ ਢੇਰੀ ਕਰ ਦਿੱਤਾ ਹੈ।
ਇੱਥੇ ਚੋਣ ਕਮਿਸ਼ਨ ਨੂੰ ਦਿੱਤੇ ਇੱਕ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮਹਿਤਪੁਰ ਦੇ ਐਸਐਚਓ ਪਰਮਿੰਦਰ ਬਾਜਵਾ ਨਾਲ ਕੀਤੇ ਭੈੜੇ ਵਿਵਹਾਰ ਨੇ ਸ਼ਾਹਕੋਟ ਵਿਚ ਸਾਰੀ ਪੁਲਿਸ ਅਤੇ ਸਿਵਲ ਮਸ਼ੀਨਰੀ ਦਾ ਹੌਂਸਲਾ ਤੋੜ ਦਿੱਤਾ ਹੈ। ਇਸ ਲਈ ਜਦੋ ਤਕਚੋਣ ਕਮਿਸ਼ਨ ਦੁਆਰਾ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਇਸ ਹਲਕੇ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਹੋਣੀਆਂ ਸੰਭਵ ਨਹੀਂ ਹਨ। ਮੰਗ-ਪੱਤਰ ਵਿਚ ਇਹ ਵੀ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਉਹਨਾਂ ਨੇ ਪਾਰਟੀ ਦੇ ਖ਼ਿਲਾਫ ਕੋਈ ਕਾਰਵਾਈ ਕਰਨ ਦੀ ਕੋਸ਼ਿਸ਼ਕੀਤੀ ਤਾਂ ਉਹਨਾਂ ਦਾ ਹਸ਼ਰ ਵੀ ਮਹਿਤਪੁਰ ਦੇ ਐਸਐਚਓ ਵਰਗਾ ਹੀ ਹੋਵੇਗਾ। ਉਹਨਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਸ਼ਾਹਕੋਟ ਵਿਚ ਇਹਨਾਂ ਸਾਰੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਸਮੁੱਚੀ ਚੋਣ ਪ੍ਰਕਿਰਿਆ ਮਹਿਜ਼ ਇੱਕ ਦਿਖਾਵਾ ਬਣ ਕੇ ਰਹਿ ਜਾਵੇਗੀ।
ਮੰਗ ਪੱਤਰ ਵਿਚ ਇਹ ਗੱਲ ਵੀ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦੀ ਗਈ ਕਿ ਕਾਂਗਰਸ ਪਾਰਟੀ ਨੇ ਸ਼ਾਹਕੋਟ ਵਿਚ ਅੱਤ ਮਚਾ ਰੱਖੀ ਹੈ, ਜਿਸ ਬਾਰੇ ਮੀਡੀਆ ਨੇ ਵੀ ਕਾਫੀ ਰਿਪੋਰਟਾਂ ਛਾਪੀਆਂ