ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੋਲੇ ਝੂਠ ਵਿਚ ਇਕ ਵੀ ਸੱਚਾਈ ਨਹੀਂ: ਮਹੇਸ਼ਇੰਦਰ ਸਿੰਘ ਗਰੇਵਾਲ
ਚੰਡੀਗੜ੍ਹ, 21 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਕੋਲ ਕੋਈ ਵੀ ਗਲਤ ਕੰਮ ਹੋਣ ਦਾ ਸਬੂਤ ਹੈ ਤਾਂ ਫਿਰ ਉਹ ਸੁੱਖਵਿਲਾਸ ਪ੍ਰਾਜੈਕਟ ਦੇ ਖਿਲਾਫ ਕਾਰਵਾਈ ਕਰ ਕਰ ਕੇ ਵਿਖਾ ਅਤੇ ਪਾਰਟੀ ਨੇ ਉਸ ’ਤੇ ਹਰ ਮੁਹਾਜ਼ ’ਤੇ ਅਸਫਲ ਹੋਣ ਮਗਰੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਗੈਰ ਮੁੱਦਿਆਂ ਵੱਲ ਧਿਆਨ ਆਕਰਸ਼ਤ ਕਰਨ ਦਾ ਦੋਸ਼ ਲਾਇਆ।
ਪੇਂਡੁ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਅਕਾਲੀ ਦਲ ਦੇ ਬੁਲਾਰੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੰਤਰੀ ਵੱਲੋਂ ਪ੍ਰਚਾਰੇ ਗਏ ਝੂਠ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੇ। ਉਹਨਾਂ ਕਿਹਾ ਕਿ ਪ੍ਰਾਜੈਕਟ ਵਿਚ ਕਿਸੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਦੀ ਉਸਾਰੀ ਵਿਚ ਵੀ ਕੁਝ ਵੀ ਗੈਰ ਕਾਨੂੰਨੀ ਨਹੀਂ ਹੋਇਆ ਹੈ।
ਸਰਦਾਰ ਗਰੇਵਾਲ ਨੇ ਕਿਹਾ ਕਿ ਆਪ ਸਰਕਾਰ ਜਾਣ ਬੁੱਝ ਕੇ ਕੂੜ ਪ੍ਰਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਵੀ ਪੰਜ ਸਾਲ ਤੱਕ ਇਹੋ ਕੁਝ ਕੀਤਾ ਸੀ ਤੇ ਮਾਮਲੇ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਸੀ।
ਉਹਨਾਂ ਕਿਹਾ ਕਿ ਸਰਕਾਰ ਆਪਣੇ ਵੱਲੋਂ ਲਾਏ ਦੋਸ਼ਾਂ ਵਿਚੋਂ ਕੋਈ ਵੀ ਸਾਬਤ ਨਹੀਂ ਕਰ ਸਕੀ। ਹੁਣ ਆਪ ਸਰਕਾਰ ਕਾਂਗਰਸ ਸਰਕਾਰ ਦੇ ਰਾਹਾਂ ’ਤੇ ਚਲ ਰਹੀ ਹੈ ਤੇ ਪੇਂਡੂ ਵਿਕਾਸ ਮੰਤਰੀ ਇਹ ਵੀ ਦਾਅਵਾ ਕਰ ਰਹੇ ਹਨ ਕਿ ਜਿਸ ਜ਼ਮੀਨ ’ਤੇ ਪ੍ਰਾਜੈਕਟ ਲੱਗਾ ਹੈ, ਉਹ ਵੀ ਪੜਤਾਲ ਅਧੀਨ ਹੈ। ਉਹਨਾਂ ਕਿਹਾ ਕਿ ਇਹ ਸਿਰਫ ਇਕ ਸੋਚ ਦੀ ਗੱਲ ਹੈ ਜੋ ਸਾਬਤ ਕਰਨ ਵਿਚ ਸਮਾਂ ਲੱਗੇਗਾ।
ਸਰਦਾਰ ਗਰੇਵਾਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਆਪ ਸਰਕਾਰ ਹਰ ਮੁਹਾਜ਼ ’ਤੇ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਵਟਾਉਣਾ ਚਾਹੁੰਦੀ ਹੈ ਖਾਸ ਤੌਰ ’ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਜਗਦੀਪ ਕੰਬੋਜ ਦੇ ਪਰਿਵਾਰ ਦੇ ਮਾਮਲਿਆਂ ਤੋਂ ਅਜਿਹਾ ਕਰਨਾ ਚਾਹੁੰਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਪ੍ਰਸ਼ਾਸਨ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਲੋਕ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਗੁੰਡਾ ਰਾਜ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਹਨ। ਉਹਨਾਂ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਵੱਲ ਧਿਆਨ ਦੇਣ ਦੇ ਆਪ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਸੁੱਖਵਿਲਾਸ ਉਸ ਥਾਂ ’ਤੇ ਬਣਿਆ ਹੈ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪੁਰਾਣੀ ਜਾਇਦਾਦ ਹੈ। ਉਹਨਾਂ ਕਿਹਾ ਕਿ ਅੰਗਰੇਜ਼ਾਂ ਵੇਲੇ ਤੋਂ ਇਹ ਜੰਗਲਾਤ ਦੇ ਨਾਲ ਲੱਗਦੀ ਥਾਂ ਹੈ। ਉਹਨਾਂ ਕਿਹਾ ਕਿ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ ਦੀ ਧਾਰਾ 4 ਤਹਿਤ ਇਸ ਥਾਂ ਦੀ ਵਰਤੋਂ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਇਸਦੇ ਬਰਾਬਰ ਦੀ ਥਾਂ ਹਰੀ ਪੱਟੀ ਬਣਾਉਣ ਵਾਸਤੇ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਕੰਮ ਜੰਗਲਾਤ ਵਿਭਾਗ ਤੋਂ ਪ੍ਰਵਾਨਗੀ ਲੈ ਕੇ ਕੀਤਾ ਗਿਆ। ਇਸ ਤੋਂ ਇਲਾਵਾ ਸੁੱਖਵਿਲਾਸ ਉਸ ਥਾਂ ’ਤੇ ਬਣਿਆ ਹੈ ਜੋ ਸਾਬਦਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਫਾਰਮ ’ਤੇ ਜ਼ਮੀਨ ਪੱਧਰੀ ਕਰ ਕੇ ਬਣਾਇਆ ਗਿਆ ਸੀ।