ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਰੋਕ ਦਾ ਕੀਤਾ ਸਵਾਗਤ
ਕਿਹਾ ਕਿ ਜਦੋਂ ਜਦੋਂ ਵੀ ਕਾਨੂੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੋਈ, ਨਿਆਂਪਾਲਿਕਾ ਨੇ ਹਮੇਸ਼ਾ ਦਖਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਿਆ
ਚੰਡੀਗੜ੍ਹ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਨਿਆਂਪਾਲਿਕਾ ਸਾਡੇ ਦੇਸ਼ ਵਿਚ ਤੰਗ ਪ੍ਰੇਸ਼ਾਨ ਕਰਨ ਅਤੇ ਮੁਕੱਦਮੇਬਾਜ਼ੀ ਵਿਚ ਫਸਾਉਣ ਖਿਲਾਫ ਬਚਾਅ ਕਰਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਕਾਨੁੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖਿਲਾਫ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲੋਕਾਂ ਨੁੰ ਇਸ ਨੀਤੀ ਦਾ ਖਮਿਆਜ਼ਾ ਝੱਲਣਾ ਪੈਂਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੁੰ ਕੋਰੋਨਾ ਸੰਕਟ ਦਾ ਚਿੱਤ ਚੇਤਾ ਵੀ ਨਹੀਂ ਸੀਤ ੇ ਨਾ ਹੀ ਇਸਨੇ ਅਮਨ ਕਾਨੁੰਨ ਵਿਵਸਥਾ ਵਿਗੜਨ ਦਾ ਖਿਆਲ ਅਕਾਲੀ ਦਲ ਨੁੰ ਨਿਸ਼ਾਨਾ ਬਣਾਉਣ ਵੇਲੇ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤਾਂ ਬੇਅਦਬੀ ਮਾਮਲਿਆਂ ਦਾ ਸਿਆਸੀਕਰਨ ਕਰ ਕੇ ਪੰਜਾਬੀਆਂ ਨੂੰ ਵੀ ਨਾਕਾਮ ਕਰਦੀ ਰਹੀ ਹੈ ਕਿਉਂਕਿ ਇਸਦਾ ਮੰਤਵ ਅਕਾਲੀ ਲੀਡਰਸ਼ਿਪ ਨੁੰ ਇਹਨਾਂ ਘਿਨੌਣੇ ਅਪਰਾਧਾਂ ਵਿਚ ਫਸਾਉਣਾ ਰਿਹਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਨੁੰ ਆਸ ਹੈ ਕਿ ਝੁਠ ’ਤੇ ਸੱਚ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿ ਬਹੁ ਗਿਣਤੀ ਪੁਲਿਸ ਅਫਸਰਾਂ ਨੇ ਕਾਂਗਰਸ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ। ਕਈਆਂ ਨੇ ਤਾਂ ਲਿਖਤੀ ਇਤਰਾਜ਼ ਵੀ ਦਿੱਤੇ। ਪਰ ਕਾਂਗਰਸ ਸਰਕਾਰ ਦੋ ਪੁਲਿਸ ਮੁਖੀ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਤਿੰਨ ਮੁਖੀ ਬਦਲਣ ਤੋਂ ਬਾਅਦ ਸਰਦਾਰ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਵਿਚ ਸਫਲ ਹੋ ਗਈ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਨਿਆਂਇਕ ਪ੍ਰਕਿਰਿਆ ਇਸਨੁੰ ਗਲਤ ਸਾਬਤ ਕਰੇਗੀ।