ਲੋਹੀਆਂ/23 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਲਿਤ ਵਿਦਿਆਰਥੀਆਂ ਵਾਸਤੇ ਮੁਫਤ ਕਾਲਜ ਸਿੱਖਿਆ ਬੰਦ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਇਹ ਸਹੂਲਤ ਦੇਣ ਲਈ 1600 ਕਰੋੜ ਰੁਪਏ ਖਰਚ ਕੀਤੇ ਸਨ।
ਇੱਥੇ ਗਤੀ ਪੀਰਬਖਸ਼, ਕੱਕੜ ਕਲਾਂ, ਰਾਇਵਾਲ ਬੇਟ,ਸਿੰਧਾਰ, ਟੁਰਨਾ( ਅਨਾਜ ਮੰਡੀ), ਮੁਰੀਦਵਾਲ ਅਤੇ ਨਿਹਾਲੂਵਾਲ ਪਿੰਡਾਂ ਵਿਚ ਜਨਤਕ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਕਾਂਗਰਸ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਵਜ਼ੀਫਾ ਫੀਸ ਦੇ ਰੂਪ ਵਿਚ ਦਿੱਤੀ ਜਾਣ ਵਾਲੀ ਮੁਫਤ ਸਿੱਖਿਆ ਦੀ ਸਹੂਲਤ ਬੰਦ ਕੀਤੀ ਹੋਈ ਹੈ। ਉਹਨਾਂ ਕਿਹਾ ਕਿ ਕੇਂਦਰ ਕੋਲੋਂ ਇਸ ਸੰਬੰਧੀ ਰਾਸ਼ੀ ਹਾਸਿਲ ਕਰ ਲੈਣ ਦੇ ਬਾਵਜੂਦ ਵੀ ਸਰਕਾਰ ਵਿਦਿਆਰਥੀਆਂ ਨੂੰ ਇਹ ਵਜ਼ੀਫੇ ਨਹੀਂ ਵੰਡ ਰਹੀ ਹੈ। ਉਹਨਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਪ੍ਰਤੀ ਸਰਕਾਰ ਦੇ ਇਸ ਬੇਕਿਰਕ ਅਤੇ ਅਣਮਨੁੱਖੀ ਵਤੀਰੇ ਕਰਕੇ ਹਜ਼ਾਰਾਂ ਵਿਦਿਆਰਥੀਆਂ ਨੂੰ ਕਾਲਜ ਦੀ ਪੜ•ਾਈ ਅਧਵਾਟੇ ਛੱਡਣੀ ਪੈ ਗਈ ਹੈ ਅਤੇ ਬਾਕੀਆਂ ਨੂੰ ਸਾਲਾਨਾ ਇਮਤਿਹਾਨਾਂ ਵਿਚ ਬੈਠਣ ਵਾਸਤੇ ਸਾਰੀ ਫੀਸ ਭਰਨ ਲਈ ਮਜ਼ਬੂਰ ਕੀਤਾ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਦਲਿਤਾਂ ਨੂੰ ਦਿੱਤੀਆਂ ਹੋਈਆਂ ਸਾਰੀਆਂ ਸਹੂਲਤਾਂ ਕਾਂਗਰਸ ਸਰਕਾਰ ਵੱਲੋਂ ਵਾਪਸ ਲੈ ਲਈਆਂ ਗਈਆਂ ਹਨ। ਇਹ ਚਾਹੇ ਸ਼ਗਨ ਸਕੀਮ ਹੋਵੇ, ਕੁੜੀਆਂ ਨੂੰ ਮੁਫਤ ਸਾਇਕਲ ਜਾਂ ਫਿਰ ਆਟਾ ਦਾਲ ਦੇ ਨਾਲ ਚਾਹ ਪੱਤੀ, ਚੀਨੀ ਅਤੇ ਘਿਓ ਦੇਣ ਦਾ ਵਾਅਦਾ ਹੋਵੇ, ਇਹਨਾਂ ਵਿਚੋਂ ਕੁੱਝ ਵੀ ਨਹੀਂ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸੇਵਾ ਕੇਂਦਰਾਂ ਦੀ ਸਹੂਲਤਾਂ, ਜਿੱਥੇ ਉਹ ਸਾਰੀਆਂ ਸਰਕਾਰੀ ਸਹੂਲਤਾਂ ਹਾਸਿਲ ਕਰ ਸਕਦੇ ਸਨ, ਨੂੰ ਵੀ ਕਾਂਗਰਸ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਲੋਕਾਂ ਨੂੰ ਤੀਰਥ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਉਣ ਲਈ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਹਿਣ 'ਤੇ ਬਣਾਈਆਂ ਗਈਆਂ ਵੱਖ ਵੱਖ ਯਾਦਗਾਰਾਂ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਮ ਤੀਰਥ ਸਥਲ, ਜਿਸ ਦਾ 300 ਕਰੋੜ ਰੁਪਏ ਖਰਚ ਕੇ ਸੁੰਦਰੀਕਰਨ ਕੀਤਾ ਗਿਆ ਸੀ, ਦੀ ਹੁਣ ਠੀਕ ਢੰਗ ਨਾਲ ਸੰਭਾਲ ਵੀ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਖੁਰਾਲਗੜ• ਵਿਖੇ ਗੁਰੂ ਰਵੀਦਾਸ ਯਾਦਗਾਰ ਨੂੰ ਮੁਕੰਮਲ ਕਰਨ ਵਾਸਤੇ ਵੀ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪੰਜਾਬ ਦੇ ਸੱਿਭਆਚਾਰ ਅਤੇ ਵਿਰਸੇ ਦੀ ਸਾਂਭ ਸੰਭਾਲ ਅਤੇ ਪ੍ਰਚਾਰ ਕਰਨ ਲਈ ਜਾਣੀ ਜਾਂਦੀ ਹੈ, ਜਦਕਿ ਕਾਂਗਰਸ ਸਰਕਾਰ ਇਹਨਾਂ ਨੂੰ ਤਬਾਹ ਕਰਨ ਉੱਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਦਸਾਂ ਗੁਰੂਆਂ ਦੇ ਇਤਿਹਾਸ ਉੱਤੇ ਲੀਕ ਮਾਰਨ ਦੀ ਸੀ। ਉਹਨਾਂ ਕਿਹਾ ਕਿ ਅਸੀਂ ਇਸ ਦਾ ਡਟ ਕੇ ਵਿਰੋਧ ਕੀਤਾ ਅਤੇ ਸਰਕਾਰ ਨੂੰ ਆਪਣੇ ਫੈਸਲੇ ਉੱਤੇ ਨਜ਼ਰਸਾਨੀ ਕਰਨ ਲਈ ਮਜ਼ਬੂਰ ਕੀਤਾ।
ਇਸ ਮੌਕੇ ਉੱਪਰ ਬੋਲਦਿਆਂ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਨੇ ਕੱਕੜ ਕਲਾਂ ਦੀਆਂ ਤਿੰਨ ਭੈਣਾਂ ਨੂੰ ਸਟੇਜ ਉੱਤੇ ਆਕੇ ਇਸ ਦੱਸਣ ਲਈ ਬੇਨਤੀ ਕੀਤੀ ਕਿ ਕਿਸ ਤਰ•ਾਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਉਹਨਾਂ ਖਿਲਾਫ ਝੂਠੇ ਕੇਸ ਦਰਜ ਕਰਵਾ ਕੇ ਉਹਨਾਂ ਦੀ ਜ਼ਮੀਨ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਪਿੰਡ ਕੱਕੜ ਕਲਾਂ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਔਰਤਾਂ ਨੂੰ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਖ਼ਿਲਾਫ ਇੱਕਜੁੱਟ ਹੋਣ ਲਈ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ, ਬ੍ਰਿਜ ਭੁਪਿੰਦਰ ਸਿੰਘ, ਨਾਇਬ ਸਿੰਘ ਕੋਹਾੜ, ਲਖਬੀਰ ਸਿੰਘ ਲੋਧੀਨੰਗਲ ਅਤੇ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਸੰਬੋਧਨ ਕੀਤਾ।
ਡੱਬੀ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਪਿੰਡਾਂ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਜਦਕਿ ਕਾਂਗਰਸ ਦਾ ਜਰਨੈਲ ਜੰਗ ਦੇ ਮੈਦਾਨ ਵਿਚ ਕਿਤੇ ਵਿਖਾਈ ਨਹੀਂ ਦਿੰਦਾ ਹੈ । ਉਹ ਮਨਾਲੀ ਦੀਆਂ ਠੰਡੀਆਂ ਵਾਦੀਆਂ ਵਿਚ ਜਨਮ ਦਿਨ ਦੇ ਜਸ਼ਨਾਂ ਦਾ ਆਨੰਦ ਮਾਣ ਰਿਹਾ ਹੈ।