ਮਜੀਠੀਆ ਨੇ ਕਿਹਾ ਕਿ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾ ਰਹੀ ਕੁਰਕੀ ਉਹਨਾਂ ਨੂੰ ਆਤਮਘਾਤ ਦੇ ਰਾਹ ਵੱਲ ਧੱਕ ਰਹੀ ਹੈ
ਚੰਡੀਗੜ•/16 ਮਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇੱਕ ਦਿਨ ਵਿਚ 5 ਕਿਸਾਨਾਂ ਵੱਲੋਂ ਕੀਤੀ ਖੁਦਕੁਸ਼ੀ ਨੇ ਨਾ ਸਿਰਫ ਕਾਂਗਰਸ ਸਰਕਾਰ ਦੀ ਜਾਅਲੀ ਕਰਜ਼ਾ ਮੁਆਫੀ ਸਕੀਮ ਦਾ ਪਰਦਾਫਾਸ਼ ਕਰ ਦਿੱਤਾ ਹੈ, ਸਗੋਂ ਇਹ ਗੱਲ ਵੀ ਜੱਗ ਜਾਹਿਰ ਕਰ ਦਿੱਤੀ ਹੈ ਕਿ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾ ਰਹੀ ਕੁਰਕੀ ਉਹਨਾਂ ਨੂੰ ਆਤਮਘਾਤ ਦੇ ਰਾਹ ਵੱਲ ਧੱਕ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਤੱਥ ਇਹ ਹੈ ਕਿ ਪੰਜ ਕਿਸਾਨਾਂ ਵੱਲੋਂ ਕੀਤੀ ਖੁਦਕੁਸ਼ੀ ਨੇ ਕਾਂਗਰਸ ਸਰਕਾਰ ਵੱਲੋਂ ਆਪਣੀ ਕਰਜ਼ਾ ਮੁਆਫੀ ਸਕੀਮ ਦੀ ਕਾਮਯਾਬੀ ਬਾਰੇ ਕੀਤੇ ਝੂਠੇ ਦਾਅਵਿਆਂ ਦੀ ਪੋਲ ਖੋਲ• ਦਿੱਤੀ ਹੈ। ਉਹਨਾਂ ਕਿਹਾ ਕਿ ਤੱਥ ਦੱਸਦੇ ਹਨ ਕਿ ਬਠਿੰਡਾ (ਜਿੱਥੇ ਚਾਰ ਕਿਸਾਨਾਂ ਨੇ ਖੁਦਕੁਸ਼ੀ ਕੀਤੀ) ਅਤੇ ਸੰਗਰੂਰ (ਜਿੱਥੇ ਇੱਕ ਕਿਸਾਨ ਨੇ ਖੁਦਕੁਸ਼ੀ ਕੀਤੀ) ਵਰਗੇ ਜ਼ਿਲਿ•ਆਂ ਵਿਚ ਜਿੱਥੇ ਕਾਂਗਰਸ ਸਰਕਾਰ ਨੇ ਆਪਣੀ ਜਾਅਲੀ ਕਰਜ਼ਾ ਸਕੀਮ ਲਾਗੂ ਕੀਤੀ ਸੀ, ਉੱਥੇ ਵਧੇਰੇ ਖੁਦਕੁਸ਼ੀਆਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲਿ•ਆਂ ਵਿਚ ਪਿਛਲੇ ਕੁੱਝ ਮਹੀਨਿਆਂ ਦੌਰਾਨ ਖੁਦਕੁਸ਼ੀਆਂ ਵਿਚ ਕਾਫੀ ਵਾਧਾ ਹੋਇਆ ਹੈ। ਕਾਂਗਰਸ ਸਰਕਾਰ ਦੇ ਇੱਕ ਸਾਲ ਤੋਂ ਥੋੜ•ੇ ਜਿਹੇ ਵੱਧ ਦੇ ਕਾਰਜਕਾਲ ਦੌਰਾਨ 450 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਸਹਿਕਾਰਤਾ ਵਿਭਾਗ ਵੱਲੋਂ 2 ਤੋਂ 5 ਲੱਖ ਰੁਪਏ ਤਕ ਦੇ ਕਰਜ਼ਈ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਸ਼ੁਰੂ ਕੀਤੇ ਜਾਣ ਕਰਕੇ ਵੀ ਖੁਦਕੁਸ਼ੀਆਂ ਦੀ ਦਰ ਵਿਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਹ ਗੱਲ 1986 ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਕਬੂਲ ਕੀਤਾ ਸੀ ਕਿ 1986 ਤੋਂ ਬਾਅਦ ਕਿਸਾਨਾਂ ਦੀ ਕੁਰਕੀ ਬੰਦ ਹੋ ਗਈ ਸੀ। ਕਾਂਗਰਸ ਸਰਕਾਰ ਨੇ ਵੀ ਕੁਰਕੀ ਨੂੰ ਰੋਕਣ ਵਾਸਤੇ ਕੈਬਨਿਟ ਵਿਚ ਇੱਕ ਫੈਸਲਾ ਲਿਆ ਸੀ। ਪਰ ਸਹਿਕਾਰਤਾ ਵਿਭਾਗ ਸ਼ਰੇਆਮ ਛੋਟੇ ਕਿਸਾਨਾਂ ਤੋਂ ਉਗਰਾਹੀ ਲਈ ਹਰ ਹੀਲਾ ਵਰਤ ਰਿਹਾ ਹੈ, ਜਿਸ ਕਰਕੇ ਉਹ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਰਹੇ ਹਨ।
ਕਾਂਗਰਸ ਸਰਕਾਰ ਤੋਂ ਉਸ ਦੇ ਚੋਣਾਂ ਤੋਂ ਪਹਿਲਾਂ ਦੇ ਨਾਅਰੇ 'ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ' ਬਾਰੇ ਪੁੱਛਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਨਾਅਰਾ ਕਿਸਾਨਾਂ ਨੂੰ ਮੂਰਖ ਬਣਾ ਕੇ ਉਹਨਾਂ ਦੀਆਂ ਵੋਟਾਂ ਲੈਣ ਵਾਸਤੇ ਘੜਿਆ ਲੱਗਦਾ ਸੀ। ਉਹਨਾਂ ਕਿਹਾ ਕਿ ਸੱਚ ਇਹ ਹੈ ਕਿ ਉਸ ਸਮੇਂ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਸਾਰੇ ਰਾਸ਼ਟਰੀ, ਸਹਿਕਾਰੀ ਬੈਕਾਂ ਅਤੇ ਆੜ•ਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਲਈ ਦਿੱਤੇ ਹਲਫੀਆ ਬਿਆਨਾਂ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਸਾਰੇ ਕਿਸਾਨ ਖੁਦ ਨੂੰ ਠੱਗੇ ਮਹਿਸੂਸ ਕਰਦੇ ਹਨ।
ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਕਿਸਾਨਾਂ ਨਾਲ ਡਟ ਕੇ ਖੜਿ•ਆ ਹੈ, ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਕਿਸੇ ਵੀ ਸਰਕਾਰੀ ਏਜੰਸੀ ਨੂੰ ਕਿਸੇ ਕਿਸਾਨ ਦੀ ਕੁਰਕੀ ਨਹੀਂ ਕਰਨ ਦੇਵੇਗੀ। ਉਹਨਾਂ ਕਿਹਾ ਕਿ ਕੁਰਕੀ ਦਾ ਸਾਹਮਣਾ ਕਰ ਰਹੀ ਦਲਿਤਾਂ ਅਤੇ ਖੇਤ ਮਜ਼ਦੂਰਾਂ ਨਾਲ ਵੀ ਪਾਰਟੀ ਡਟ ਕੇ ਖੜ•ੀ ਹੈ, ਕਿਉਂਕਿ ਸਰਕਾਰ ਉਹਨਾਂ ਦੀ ਮਦਦ ਕਰਨ ਅਤੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਹੋ ਚੁੱਕੀ ਹੈ।