ਚੰਡੀਗੜ•/18 ਜੂਨ:ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਉੱਤੇ ਪੈਟਰੋਲ ਅਤੇ ਡੀਜ਼ਲ ਸੂਬਾਈ ਟੈਕਸ ਘਟਾਉਣ ਵਾਸਤੇ ਦਬਾਅ ਪਾਉਣ ਲਈ ਇੱਕ ਰਾਜ -ਪੱਧਰੀ ਮੁਹਿੰਮ ਸ਼ੁਰੂ ਕਰੇਗਾ ਤਾਂ ਕਿ ਇਹਨਾਂ ਦੋਵੇਂ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਘੱਟੋ ਘੱਟ 10 ਰੁਪਏ ਪ੍ਰਤੀ ਲੀਟਰ ਥੱਲੇ ਆ ਜਾਣ।
ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਕੱਲ• ਸ਼ਾਮੀਂ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇਸ ਬਾਰੇ ਫੈਸਲਾ ਲਿਆ ਗਿਆ ਹੈ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਪੰਜਾਬਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਵੀ ਹਾਜ਼ਿਰ ਸਨ।
ਉਹਨਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਾਂ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਵੀ ਸ਼ਾਮਿਲ ਸਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਪਾਰਟੀ ਦੀਆਂ ਜ਼ਿਲ•ਾ ਪੱਧਰੀ ਇਕਾਈਆਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੀਆਂ ਅਤੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਇਹਨਾਂ ਵਸਤਾਂ ਦੀ ਕੀਮਤ ਘਟਾਉਣ ਲਈ ਕਹਿਣਗੀਆਂ ਤਾਂ ਕਿ ਆਮ ਆਦਮੀ ਨੂੰ ਰਾਹਤ ਮਿਲ ਸਕੇ।
ਸ੍ਰੀ ਬੈਂਸ ਨੇ ਕਿਹਾ ਕਿ ਡਿਪਟੀਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਸਮੇਂ ਹਰ ਇਲਾਕੇ ਵਿਚ ਸੀਨੀਅਰ ਕੋਰ ਕਮੇਟੀ ਮੈਂਬਰ ਪਾਰਟੀ ਵਰਕਰਾਂ ਦੀ ਅਗਵਾਈ ਕਰਨਗੇ।
ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਉੱਤੇ ਸੂਬਾਈ ਟੈਕਸ ਦਾ ਬੋਝ ਸਭ ਤੋਂ ਵੱਧ ਹੈ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਅਤੇ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਉੱਚੀਆਂ ਕੀਮਤਾਂ ਕਰਕੇ ਲੋਕਾਂ ਉੱਤੇ ਪਏ ਬੋਝ ਪ੍ਰਤੀ ਸੱਚਮੁੱਚ ਸੰਜੀਦਾ ਹਨ ਤਾਂ ਲੋਕਾਂ ਨੂੰ ਰਾਹਤ ਦੇਣ ਲਈ ਪੈਟਰੋਲੀਅਮ ਵਸਤਾਂਦੀ ਕੀਮਤ ਵਿਚ ਘੱਟੋ ਘੱਟ 10 ਰੁਪਏ ਪ੍ਰਤੀ ਲੀਟਰ ਦੀ ਰਾਹਤ ਦੇਣੀ ਚਾਹੀਦੀ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹਨਾਂ ਪੈਟਰੋਲ ਅਤੇ ਡੀਜ਼ਲ ਉੱਤੇ ਇੰਨੀ ਹੀ ਰਾਹਤ ਕੇਂਦਰ ਸਰਕਾਰ ਕੋਲੋਂ ਮੰਗੀ ਜਾਵੇਗੀ।