ਕਿਹਾ ਕਿ ਸਰਕਾਰ ਵੱਲੋਂ ਖਰਬੂਜ਼ਿਆਂ ਦੀ ਨੁਕਸਾਨੀ ਫਸਲ ਦਾ ਮੁਆਵਜ਼ਾ ਨਾ ਦੇਣ ਕਰਕੇ ਸ਼ਾਹਕੋਟ ਦੇ ਕਿਸਾਨ ਤੰਗ ਹੋ ਰਹੇ ਹਨ
ਲੋਹੀਆਂ/24 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਜੇਕਰ ਉਹਨਾਂ ਦੀ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦੀ ਨੀਅਤ ਹੀ ਨਹੀਂ ਸੀ ,ਫਿਰ ਉਹਨਾਂ ਨੇ ਅਜਿਹਾ ਵਾਅਦਾ ਕਰਕੇ ਕਿਸਾਨਾਂ ਨੂੰ ਧੋਖਾ ਕਿਉਂ ਦਿੱਤਾ?
ਇੱਥੇ ਭਾਦਵਾਨ, ਪਰਜੀਆਂ ਕਲਾਂ, ਬੱਗਾ, ਬਾਜਵਾ ਕਲਾਂ, ਬਾਜਵਾ ਖੁਰਦ, ਕਿੱਲੀ, ਬਾਹਮਣੀਆਂ, ਰਾਜੇਵਾਲ ਆਦਿ ਪਿੰਡਾਂ ਵਿਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਕਰਨ ਦੀ ਥਾਂ ਮਨਾਲੀ ਵਿਚ ਜਨਮ ਦਿਨ ਦੇ ਜਸ਼ਨ ਮਨਾ ਰਹੇ ਮੁੱਖ ਮੰਤਰੀ ਨੂੰ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ 'ਡੰਗ-ਟਪਾਊ' ਦੌਰੇ ਦੌਰਾਨ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਕਿ1ੁਂ ਪੂਰੇ ਨਹੀਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕੋਈ ਵੀ ਕਿਸਾਨ ਮੁੱਖ ਮੰਤਰੀ ਨੂੰ ਇਹ ਸਵਾਲ ਨਹੀਂ ਪੁੱਛ ਪਾਵੇਗਾ, ਕਿਉਂਕਿ ਉਹ 26 ਮਈ ਨੂੰ ਆਪਣੇ ਪ੍ਰਸਤਾਵਿਤ ਰੋਡ ਸ਼ੋਅ ਦੌਰਾਨ ਏਸੀ ਰੱਥ ਵਿਚ ਬੈਠੇ ਲੋਕਾਂ ਨੂੰ ਦੂਰੋਂ ਹੱਥ ਹਿਲਾਉਦੇ ਰਹਿਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੂਰੇ ਸੂਬੇ ਅੰਦਰ ਕਿਸਾਨਾਂ ਦੀ ਮਾੜੀ ਹਾਲਤ ਹੈ ਅਤੇ ਸ਼ਾਹਕੋਟ ਦੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਡੁੱਬੇ ਹਨ। ਉਹਨਾਂ ਕਿਹਾ ਕਿ ਇਸ ਹਲਕੇ ਦੇ 20 ਪਿੰਡਾਂ ਵਿਚ ਕਿਸਾਨਾਂ ਦੀ ਸਾਰੀ ਖਰਬੂਜਿਆਂ ਦੀ ਫਸਲ ਗੜ•ੇਮਾਰੀ ਨਾਲ ਤਬਾਹ ਹੋ ਗਈ ਪਰ ਪ੍ਰਸਾਸ਼ਨ ਵੱਲੋਂ ਨਾ ਇਸ ਦੀ ਗਿਰਦਾਵਰੀ ਕੀਤੀ ਗਈ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ।
ਅਮਰਿੰਦਰ ਨੂੰ ਧੋਖੇ ਦੀ ਰਾਜਨੀਤੀ ਤੋਂ ਗੁਰੇਜ਼ ਕਰਨ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੂੰ ਵਾਰ ਵਾਰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਸਾਫ ਸਾਫ ਦੱਸ ਦੇਣਾ ਚਾਹੀਦਾ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਉਹਨਾਂ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕੀ ਕੀ ਕੀਤਾ ਹੈ। ਉਹਨਾਂ ਕਿਹਾ ਕਿ ਕੁੱਝ ਨਵਾਂ ਕਰਨਾ ਤਾਂ ਭੁੱਲ ਹੀ ਜਾਓ, ਇਸ ਸਰਕਾਰ ਨੇ ਸਰਦਾਰ ਪਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਕਿਉਂਕਿ ਮੁੱਖ ਮੰਤਰੀ ਆਪਣੇ ਦਫਤਰ ਨਹੀਂ ਜਾ ਰਹੇ ਹਨ। ਉਹਨਾਂ ਕੋਲ ਆਮ ਆਦਮੀ ਲਈ ਤਾਂ ਦੂਰ ਦੀ ਗੱਲ ਹੈ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਣ ਵਾਸਤੇ ਵੀ ਸਮਾਂ ਨਹੀਂ ਹੈ। ਇਹੀ ਵਜ•ਾ ਹੈ ਕਿ ਸਾਰੇ ਵਿਕਾਸ ਕਾਰਜ ਬੰਦ ਹੋ ਗਏ ਹਨ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਕਾਲੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਸਵਰਗੀ ਅਜੀਤ ਸਿੰਘ ਕੋਹਾੜ ਦੀ ਵਿਰਾਸਤ ਨੂੰ ਅੱਗੇ ਲਿਜਾ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਹੰਸਰਾਜ ਹੰਸ ਨੇ ਲੋਕਾਂ ਨੂੰ ਅਕਾਲੀ ਉਮੀਦਵਾਰ ਨੂੰ ਵੋਟ ਪਾਉਣ ਦੀ ਗੁਜਾਰਿਸ਼ ਕਰਦਿਆਂ ਕਿਹਾ ਕਿ ਉਹ ਗੁੰਡੇ-ਬਦਮਾਸ਼ਾਂ ਨੂੰ ਸਿਆਸਤ ਤੋਂ ਬਾਹਰ ਦਾ ਰਸਤਾ ਵਿਖਾ ਦੇਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਜ਼ੀ ਬਰਕੰਦੀ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹਰਦੀਪ ਸਿੰਘ ਬੰਟੀ ਢਿੱਲੋਂ ਵੀ ਹਾਜ਼ਿਰ ਸਨ।