ਚੰਡੀਗੜ•/04 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਠਾਨਕੋਟ ਦੇ ਸੀਨੀਅਰ ਅਕਾਲੀ ਆਗੂ ਸੇਵਾ ਸਿੰਘ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਅਕਾਲੀ ਆਗੂਆਂ ਨੇ ਕਿਹਾ ਹੈ ਕਿ ਸੇਵਾ ਸਿੰਘ ਨੇ ਵੱਖ ਵੱਖ ਅੰਦੋਲਨਾਂ ਵਿਚ ਭਾਗ ਲੈ ਕੇ ਅਤੇ ਲੋਕਾਂ ਦੇ ਮਸਲਿਆਂ ਨੂੰ ਉਠਾ ਕੇ ਪਾਰਟੀ ਅਤੇ ਲੋਕਾਂ ਦੀ ਬਹੁਤ ਸੇਵਾ ਕੀਤੀ ਸੀ। ਉਹਨਾਂ ਕਿਹਾ ਕਿ ਸੇਵਾ ਸਿੰਘ ਨੇ ਪਾਰਟੀ ਦੇ ਐਸਸੀ ਵਿੰਗ ਦੇ ਗੁਰਦਾਸਪੁਰ ਤੋਂ ਜ਼ਿਥਲ•ਾ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ ਸੀ। ਦੋਵੇਂ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੁਖੀ ਪਰਿਵਾਰ ਨੂੰ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ।