ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆਕਿ ਉਹ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਸ੍ਰੀਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਖਿਲਾਫ ਕਾਰਵਾਈ ਨੂੰ ਬਹਾਨੇ ਵਜੋਂ ਨਾ ਵਰਤਣ ਤੇ ਪਾਰਟੀ ਨੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲਣ ਲਈ ਉਹਨਾਂ ਦੀ ਨਿਖੇਧੀ ਵੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜਬੂਰੀ ਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਜੋ ਬਿਲਕੁਲ ਬੇਲੋੜੀਂਦਾ ਹੈ। ਉਹਨਾ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਹੁਣ ਭਾਜਪਾ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਇਹਨਾਂ ਤਰਕੀਬਾਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਵਿਅਕਤੀ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ ਜਿਸਨੇ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਧੋਖਾ ਕੀਤਾ ਤੇ ਹੁਣ ਵੀ ਉਹ ਪੰਜਾਬ ਦੇ ਹਿੱਤਾਂ ਤੇ ਕਿਸਾਨ ਅੰਦੋਲਨ ਦੇਹਿੱਤਾਂ ਖਿਲਾਫ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾੀ ਇਸ ਗੱਲ ਨੂੰ ਸਮਝ ਰਹੇ ਹਨ ਕਿ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬਹੁਤੇ ਦਬਾਅ ਹੇਠਚੱਲਣ ਲਈਮਜਬੂਰ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਤੁਸੀਂ ਭਾਜਪਾ ਨੂੰ ਅਜਿਹਾ ਮੌਕਾ ਦੇ ਰਹੇ ਹੋ ਤਾਂਜ ੋ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।