ਬਿਕਰਮ ਮਜੀਠੀਆ ਨੇ ਵੀ ਪੀੜਤ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ
ਚੰਡੀਗੜ੍ਹ/27 ਨਵੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਬਿਆਸ ਮੁਖੀ ਸਰਦਾਰ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਬੀਬੀ ਸ਼ਬਨਮ ਕੌਰ ਢਿੱਲੋਂ ਦੇ ਅਚਾਨਕ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਢਿੱਲੋਂ ਦਾ ਕੁੱਝ ਸਮੇਂ ਤੋਂ ਲੰਡਨ ਵਿਖੇ ਇਲਾਜ ਚੱਲ ਰਿਹਾ ਸੀ।
ਡੇਰਾ ਬਿਆਸ ਮੁਖੀ ਅਤੇ ਸਾਰੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਅਕਾਲ ਪੁਰਖ ਅੱਗੇ ਦੁਖੀ ਪਰਿਵਾਰ ਨੂੰ ਇਸ ਅਸਹਿ ਸਦਮੇ ਨੂੰ ਬਰਦਾਸ਼ਤ ਕਰਨ ਦੀ ਤਾਕਤ ਦੇਣ ਦੀ ਅਰਦਾਸ ਕੀਤੀ।
ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਬੀਬੀ ਸ਼ਬਨਮ ਢਿੱਲੋਂ ਦੀ ਅਚਾਨਕ ਹੋਈ ਮੌਤ ਉੱਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਪੀੜਤ ਪਰਿਵਾਰ ਦੇ ਦੁੱਖ ਵਿਚ ਸ਼ਾਮਿਲ ਹੁੰਦਿਆਂ ਸਰਦਾਰ ਮਜੀਠੀਆ ਨੇ ਵਾਹਿਗੁਰੂ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਢਿੱਲੋ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।