ਚੰਡੀਗੜ•/09 ਜਨਵਰੀ: ਆ ਰਹੀਆਂ ਲੋਕ ਸਭਾ ਚੋਣ ਵਾਸਤੇ ਵਰਕਰਾਂ ਨੂੰ ਸਰਗਰਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਟੂਡੈਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ 6 ਜੋਥਨ ਪ੍ਰਧਾਨਾਂ ਦੀ ਨਿਯੁਕਤੀ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਐਸਓਆਈ ਦੇ ਪ੍ਰਧਾਨ ਸਰਦਾਰ ਪਰਮਿੰਦਰ ਸਿੰਘ ਬਰਾੜ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਮਗਰੋਂ ਕੀਤਾ ਗਿਆ।
ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੁਮਿਕਾ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਵਿਦਿਆਰਥੀ ਹਮੇਸ਼ਾ ਹੀ ਰਾਸ਼ਟਰ ਨਿਰਮਾਣ ਵਿਚ ਉਸਾਰੂ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹਨਾਂ ਅੰਦਰ ਸਮਾਜ ਵਿਚ ਹਾਂ-ਪੱਖੀ ਤਬਦੀਲੀ ਲਿਆਉਣ ਵਾਸਤੇ ਨਵੇਂ ਵਿਚਾਰਾਂ ਦਾ ਭੰਡਾਰ ਅਤੇ ਅਥਾਹ ਜੋਸ਼ ਹੁੰਦਾ ਹੈ। ਉਹਨਾਂ ਕਿਹਾ ਕਿ ਇਸ ਲਈ ਅਕਾਲੀ ਦਲ ਨੌਜਵਾਨਾਂ ਨੂੰ ਹਮੇਸ਼ਾਂ ਸਮਾਜ ਭਲਾਈ ਦੇ ਕੰਮਾਂ ਵਾਸਤੇ ਉਤਸ਼ਾਹਿਤ ਕਰਦਾ ਹੈ, ਕਿਉਂਕਿ ਸਾਡੇ ਪਵਿੱਤਰ ਗ੍ਰੰਥਾਂ ਵਿਚ ਦਰਜ 'ਸਰਬਤ ਦਾ ਭਲਾ' ਦਾ ਸੁਨੇਹਾ ਸਾਨੂੰ ਮਾਨਵਤਾ ਦੀ ਸੇਵਾ ਦੀ ਸਿੱਖਿਆ ਦਿੰਦਾ ਹੈ।
ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮਾਝਾ ਜ਼ੋਨ, ਜਿਸ ਅੰਦਰ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ•ੇ ਆਉਂਦੇ ਹਨ, ਦਾ ਪ੍ਰਧਾਨ ਗੌਰਵ ਵਲਟੋਹਾ ਨੂੰ ਨਿਯੁਕਤ ਕੀਤਾ ਗਿਆ ਹੈ ਜਦਕਿ ਅੰਮ੍ਰਿਤਪਾਲ ਡਾਲੀ ਨੂੰ ਦੋਆਬਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਹੈ, ਜਿਸ ਤਹਿਤ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ•ੇ ਆਉੁਂਦੇ ਹਨ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੌਬਿਨ ਬਰਾੜ ਅਤੇ ਗੁਰਸੇਵਕ ਸਿੰਘ ਗੋਲੂ ਨੂੰ ਕ੍ਰਮਵਾਰ ਮਾਲਵਾ ਜ਼ੋਨ 1 ਅਤੇ 2 ਦੇ ਪ੍ਰਧਾਨ ਬਣਾਇਆ ਗਿਆ ਹੈ, ਜਿਸ ਤਹਿਤ ਪਹਿਲੇ ਜੋਥਨ ਵਿਚ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਜ਼ਿਲ•ੇ ਆਉਂਦੇ ਹਨ ਜਦਕਿ ਦੂਸਰੇ ਜ਼ੋਨ ਵਿਚ ਪਟਿਆਲਾ, ਸੰਗਰੂਰ ਤੇ ਬਰਨਾਲਾ ਜ਼ਿਲ•ੇ ਆਉਂਦੇ ਹਨ। ਉਹਨਾਂ ਅੱਗੇ ਦੱਸਿਆ ਕਿ ਮਾਲਵਾ ਜ਼ੋਨ 3 ਅਤੇ 4 ਦੀ ਜ਼ਿੰਮੇਵਾਰੀ ਕ੍ਰਮਵਾਰ ਸਰਬਜੀਤ ਸਿੰਘ ਝਿੰਜਰ ਅਤੇ ਅਕਾਸ਼ ਭੱਠਲ ਨੂੰ ਸੌਂਪੀ ਗਈ ਹੈ, ਜਿਸ ਤਹਿਤ ਮੂਹਰਲੇ ਜ਼ੋਨ ਵਿਚ ਫਤਿਹਗੜ• ਸਾਹਿਬ, ਮੋਹਾਲੀ, ਰੋਪੜ ਅਤੇ ਲੁਧਿਆਣਾ ਖੰਨਾ ਜਦਕਿ ਮਗਰਲੇ ਜ਼ੋਨ ਵਿਚ ਲੁਧਿਆਣਾ ਸ਼ਹਿਰੀ, ਲੁਧਿਆਣਾ ਜਗਰਾਓਂ, ਮੋਗਾ ਅਤੇ ਫਿਰੋਜ਼ਪੁਰ ਆਉਂਦੇ ਹਨ।