ਇਕ ਦਿਨ ਦਾ ਸੈਸ਼ਨ ਲੋਕਾਂ ਨਾਲ ਭੱਦਾ ਮਜ਼ਾਕ, ਘੱਟ ਤੋਂ ਘੱਟ ਤਿੰਨ ਹਫਤੇ ਦਾ ਹੋਵੇ ਸੈਸ਼ਨ : ਸ਼ਰਨਜੀਤ ਸਿੰਘ ਢਿੱਲੋਂ
ਚੰਡੀਗੜ•, 18 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸੰਵਿਧਾਨਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਸਿਰਫ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਸੱਦ ਕੇ ਪੰਜਾਬੀਆਂ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਨਾ ਭੱਜਣ ਕਿਉਂਕਿ ਲੋਕ ਲੋਕਤੰਰਤ ਦਾ ਮਖੌਲ ਉਡਾਉਣ ਲਈ ਕਾਂਗਰਸ ਸਰਕਾਰ ਨੂੰ ਲੰਬੇ ਹੱਥੀਂ ਲੈਣਗੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਕ ਦਿਨ ਦਾ ਇਜਲਾਸ ਜੋ ਕਿ ਸ਼ਾਇਦ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ, ਉਹਨਾਂ ਲੋਕਾਂ ਲਈ ਭੱਦਾ ਮਜ਼ਾਕ ਹੈ ਜੋ ਸਰਕਾਰ ਤੋਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਅਤੇ ਹਾਲ ਹੀ ਵਿਚ ਜ਼ਹਿਰੀਲੀ ਸ਼ਰਾਬ ਨਾਲ 130 ਤੋਂ ਵੱਧ ਜਾਨਾਂ ਜਾਣ ਬਾਰੇ ਸਵਾਲਾਂ ਦੇ ਜਵਾਬ ਮੰਗਦੇ ਹਨ। ਉਹਨਾਂ ਕਿਹਾ ਕਿ ਸਰਕਾਰ ਸੋਚਦੀ ਹੈ ਕਿ ਅਜਿਹੇ ਕਦਮਾਂ ਨਾਲ ਉਹ ਲੋਕਾਂ ਦੀ ਆਵਾਜ਼ ਦਾ ਲੈਵੇਗੀ ਪਰ ਪੰਜਾਬੀ ਚੁੱਪ ਨਹੀਂ ਰਹਿਣਗੇ ਅਤੇ ਇਸ ਲੋਕ ਵਿਰੋਧੀ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਨਗੇ।
ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਆਪਣੀਆਂ ਅਸਫਲਤਾਵਾਂ ਦਾ ਜਵਾਬ ਦੇਣਾ ਪਵੇਗਾ ਤੇ ਆਪਣੇ ਕੰਮਕਾਜ ਦਾ ਤਰੀਕਾ ਸੁਧਾਰਨਾ ਪਵੇਗਾ। ਉਹਨਾਂ ਕਿਹ ਕਿ ਸਰਕਾਰ ਨੇ ਹਾਲੇ ਤੱਕ ਇਹ ਨਹੀਂ ਦੱਸਿਆ ਕਿ ਉਹ ਆਪਣੇ ਹੀ ਆਗੂਆਂ ਤੇ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਤੇ ਸ਼ਰਾਬ ਮਾਫੀਆ ਖਿਲਾਫ ਕੋਈ ਕਦਮ ਕਿਉਂ ਨਹੀਂ ਚੁੱਕ ਰਹੀ ਜਦਕਿ ਇਹਨਾਂ ਨੇ ਸਰਕਾਰੀ ਖ਼ਜ਼ਾਨੇ ਦਾ 5600 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਕਾਂਗਰਸੀ ਵਿਧਾਇਕਾਂ ਨੂੰ ਨਜਾਇਜ਼ ਸ਼ਰਾਬ ਕਾਰੋਬਾਰ ਕਰਨ ਦੀ ਖੁੱਲ• ਕਾਰਨ ਮਾਝਾ ਹਲਕੇ ਦੇ ਤਿੰਨ ਜ਼ਿਲਿ•ਆਂ ਵਿਚ ਜ਼ਹਿਰੀਲੀ ਸ਼ਰਾਬ ਦਾ ਦੁਖਾਂਤ ਵਾਪਰਿਆ। ਉਹਨਾਂ ਕਿਹਾ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ ਸਰਕਾਰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਰਪੱਖ ਜਾਂਚ ਤੋਂ ਕਿਉਂ ਭੱਜ ਰਹੀ ਹੈ ?
ਸ੍ਰੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਧਾਇਕ ਦਲ ਇਹ ਮਾਮਲਾ ਸਪੀਕਰ ਰਾਣਾ ਕੇ ਵੀ ਸਿੰਘ ਕੋਲ ਚੁੱਕੇਗਾ ਤੇ ਉਹਨਾਂ ਨੂੰ ਤੁਰੰਤ ਤਿੰਨ ਹਫਤੇ ਦਾ ਵਿਧਾਨ ਸਭਾ ਸੈਸ਼ਨ ਸੱਦਣ ਲਈ ਆਖੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ ਨਾਲ ਸਹੀ ਤਰੀਕੇ ਨਾਲ ਨਜਿੱਠਣ, ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਮੋਨਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾ ਦੀ ਆੜ ਵਿਚ ਬੰਦ ਕਰਨ ਅਤੇ 50 ਹਜ਼ਾਰ ਆਸਾਮੀਆ ਖਤਮ ਕਰਨ ਤੇ ਮੁਲਾਜ਼ਮਾਂ ਲਈ ਮਹਿੰਗੀ ਭੱਤਾ ਤੇ ਹੋਰ ਬਕਾਏ ਨਾ ਦੇਣ ਸਮੇਤ ਹੋਰ ਮਸਲੇ ਵਿਧਾਨ ਸਭਾਂ ਵਿਚ ਚੁੱਕੇ ਜਾਣ ਲਈ ਬਜ਼ਿੱਦ ਹੈ ਤੇ ਇਸੇ ਲਈ ਸਰਕਾਰ ਇਹ ਪੰਜਾਬ ਵਿਰੋਧੀ ਅਣਕਿਆਸੇ ਕਦਮ ਚੁੱਕ ਰਹੀ ਹੈ।