ਚੰਡੀਗੜ•/22 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਕਰਮਚਾਰੀ ਵਿੰਗ ਨੇ ਪੰਜਾਬ ਦੇ ਸਾਰੇ ਕਰਮਚਾਰੀਆਂ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਕਰਮਚਾਰੀ-ਵਿਰੋਧੀ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਵਾਸਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਵੋਟ ਪਾਉਣ ਅਤੇ ਸਮਰਥਨ ਕਰਨ ਦਾ ਸੱਦਾ ਦਿੱਤਾ ਹੈ।
ਇੱਥੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ ਇੱਕ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਵੱਖ ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਪੂਰਾ ਤਾਣ ਲਾ ਦੇਣਗੇ, ਕਿਉਂਕਿ ਇਸ ਪਾਰਟੀ ਨੇ ਦੋ ਸਾਲ ਪਹਿਲਾਂ ਚੋਣ ਮੈਨੀਫੈਸਟੋ ਵਿਚ ਕਰਮਚਾਰੀਆਂ ਲਈ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਉਹਨਾਂ ਦੇ ਹੱਕਾਂ ਉੱਤੇ ਡਾਕੇ ਮਾਰੇ ਹਨ।
ਇਸ ਮੌਕੇ ਜਥੇਬੰਦੀਆਂ ਨੇ ਆਪਣੀ ਸ਼ਿਕਾਇਤਾਂ ਰੱਖੀਆਂ ਅਤੇ ਮੰਗ ਕੀਤੀ ਕਿ ਸਰਕਾਰ ਠੇਕੇ ਉੱਤੇ ਭਰਤੀ ਅਤੇ ਆਊਟ ਸੋਰਸਿੰਗ ਤਰੀਕਿਆਂ ਰਾਹੀਂ ਕੰਮ ਕਾਜ ਕਰਵਾਉਣਾ ਤੁਰੰਤ ਬੰਦ ਕਰੇ, ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰੇ ਅਤੇ ਕਰਮਚਾਰੀਆਂ ਨੂੰ ਰਾਹਤ ਦੇਣ ਲਈ ਡੀਏ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਜਾਰੀ ਕਰੇ।
ਕਰਮਚਾਰੀ ਵਿੰਗ ਨੇ ਫੈਸਲਾ ਕੀਤਾ ਕਿ ਇਸ ਵੱਲੋਂ ਦੁਬਾਰਾ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ•ਦੀਕਲਾ ਲਈ ਸਿਰਤੋੜ ਯਤਨ ਕੀਤੇ ਜਾਣਗੇ। ਵਿੰਗ ਨੇ ਕਾਂਗਰਸ ਪਾਰਟੀ ਉੱਤੇ ਕਰਮਚਾਰੀਆਂ ਦੇ ਬਕਾਏ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਦੇ ਸਾਰੇ ਫੈਸਲੇ ਕਰਮਚਾਰੀ-ਵਿਰੋਧੀ ਹਨ, ਇਹ ਪਾਰਟੀ ਕਰਮਚਾਰੀਆਂ ਵਿਰੁੱਧ ਵੈਰ-ਭਾਵਨਾ ਰੱਖਦੀ ਹੈ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਭਜਨ ਸਿੰਘ, ਸੁਸ਼ੀਲ ਕੁਮਾਰ, ਜਰਨੈਲ ਸਿੰਘ, ਰਛਪਾਲ ਸਿੰਘ, ਸੁੱਚਾ ਸਿੰਘ, ਗੁਰਮੇਲ ਸਿੰਘ, ਵਿਸ਼ਵਜੀਤ ਸਿੰਘ, ਉਮਿੰਦਰ ਸਿੰਘ, ਰਘੂਬੀਰ ਸਿੰਘ, ਮਲਕੀਤ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ,ਸਤਵੀਰ ਸਿੰਘ, ਸਤਵੰਤ ਕੌਰ, ਹਰਦੇਵ ਸਿੰਘ, ਈਸ਼ਵਰ ਸਿੰਘ, ਦਰਸ਼ਨ ਸਿੰਘ, ਜਗਰੂਪ ਕੌਰ, ਸੁਰਜੀਤ ਸਿੰਘ, ਹਰਮੇਸ਼ ਸਿੰਘ, ਜੈਰਾਮ, ਸੁਖਦੇਵ ਸਿੰਘ, ਬਲਦੇਵ ਸਿੰਘ, ਰਜਿੰਦਰ ਪਾਲ ਸਿੰਘ, ਭੁਪਿੰਦਰ ਸਿੰਘ, ਤਰਨਜੀਤ ਸਿੰਘ, ਬਲਦੇਵ ਸਿੰਘ, ਰਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਵੀ ਹਾਜ਼ਿਰ ਸਨ।