ਚੰਡੀਗੜ੍ਹ , 28 ਜੁਲਾਈ : ਪੰਜਾਬ ਕਾਂਗਰਸ ਨੁੰ ਅੱਜ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਵਿਚ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਦਰਸ਼ਨ ਲਾਲ ਸ਼ਰਮਾ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸ੍ਰੀ ਦਰਸ਼ਨ ਲਾਲ ਸ਼ਰਮਾ, ਜੋ ਐਸਕਾਰਟ ਇੰਡਸਟਰੀ ਇੰਪਲਾਈਜ਼ ਫੈਡਰੇਸ਼ਨ ਬਹਾਦਰਗੜ੍ਹ ਦੇ 20 ਸਾਲ ਤੱਕ ਪ੍ਰਧਾਨ ਵੀ ਰਹੇ ਹਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਵੀ ਹਨ ਤੇ 15 ਸਾਲਾਂ ਤੋਂ ਬਲਾਕ ਸੰਮਤੀ ਮੈਂਬਰ ਵੀ ਹਨ।
ਸ੍ਰੀ ਸ਼ਰਮਾ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗਊ ਸੇਵਾ ਦਲ ਦੇ ਸਾਬਕਾ ਪ੍ਰਧਾਨ ਤੇ ਪਟਿਆਲਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨੀ ਗੱਗੀ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸਰਦਾਰ ਬਾਦਲ ਨੇ ਐਨ ਡੀ ਏ ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਤੀ ਅਪਣਾਏ ਬੇਰੁਖੀ ਦੇ ਰਵੱਈਆ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਇਹ ਕਹਿ ਕੇ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਕਿ ਕਿਸਾਨ ਹੀ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ’ਤੇ ਗੱਲਬਾਤ ਵਾਸਤੇ ਤਿਆਰ ਨਹੀਂ ਹਨ ਹਾਲਾਂਕਿ ਸਾਰਾ ਮਾਮਲਾ ਹੀ ਤਿੰਨ ਕਾਲੇ ਕਾਨੁੰਨ ਰੱਦ ਕਰਨ ਦਾ ਹੈ। ਉਹਨਾਂ ਕਿਹਾ ਕਿ ਸਾਰਾ ਕਿਸਾਨ ਭਾਈਚਾਰਾ ਤਿੰਨ ਕਾਨੂੰਨ ਰੱਦ ਕਰਨ ਦੇ ਹੱਕ ਵਿਚ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਤਿੰਨ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਤੇ ਫਿਰ ਖੇਤੀਬਾੜੀ ਅਰਥਚਾਰੇ ਨੁੰ ਹੁਲਾਰਾ ਦੇਣ ਵਾਸਤੇ ਲੋੜੀਂਦੇ ਕਦਮ ਚੁੱਕਣ ’ਤੇ ਕਿਸਾਨਾ ਨਾਲ ਚਰਚਾ ਕਰਨੀ ਚਾਹੀਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਐਮ ਪੀਜ਼ ਨੇ ਕਿਸਾਨਾਂ ਦੇ ਹੱਕ ਵਿਚ ਸੰਸਦ ਵਿਚ ਇਸ ਮਾਮਲੇ ’ਤੇ ਰੋਸ ਪ੍ਰਦਰਸ਼ਨ ਕਰ ਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਅਸੀਂ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ।
ਪੰਜਾਬ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾਕਿ ਸੂਬੇ ਵਿਚ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਤੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾ ਨੇ ਸਾਢੇ ਚਾਰ ਸਾਲਾਂ ਦਾ ਸਮਾਂ ਬਰਬਾਦ ਕਰ ਦਿੱਤਾ ਹੈਤੇ ਕੋਈ ਵਿਕਾਸ ਨਹੀਂ ਹੋ ਰਿਹਾ। ਉਹਨਾਂ ਕਿਹਾÇ ਕ ਇਸੇ ਤਰੀਕੇ ਇੰਡਸਟਰੀ ਲਈ ਬੁਨਿਆਦੀ ਢਾਂਚੇ ਵਿਚ ਕੋਈ ਹੋਰ ਸੁਧਾਰ ਨਹੀਂ ਕੀਤਾ ਗਿਆ ਤੇ ਬੇਰੋਜ਼ਗਰੀ ਸਿਖਰਾਂ ’ਤੇ ਹੈ ਤੇ ਅਰਥਚਾਰਾ ਤਬਾਹ ਹੋ ਗਿਆਹੈ।