ਚੰਡੀਗੜ੍ਹ/20 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਫੋਨ ਟੈਪ ਕਰਵਾ ਕੇ ਉਹਨਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਹੈ। ਇਸ ਤੋਂ ਇਲਾਵਾ ਪਾਰਟੀ ਨੇ ਦੋਸ਼ੀਆਂ ਨੂੰ ਫੜਣ ਲਈ ਇੱਕ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਕੱਲ੍ਹ ਪਟਿਆਲਾ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ ਵਿਚ ਆਪਣੀ ਸਰਕਾਰ ਉੱਤੇ ਉਹਨਾਂ ਦੇ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਤਾਂ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇੱਥੋ ਤਕ ਪੁੱਛਿਆ ਸੀ ਕਿ ਕੀ ਉਹਨਾਂ ਦੇ ਫੋਨ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਟੈਪ ਕੀਤੇ ਜਾ ਰਹੇ ਹਨ, ਪਰੰਤੂ ਕਾਂਗਰਸੀ ਮੰਤਰੀ ਨੇ ਇਸ ਬਾਰੇ