ਪਵਿੱਤਰ ਸ਼ਹਿਰ ਦਾ ਨਾਂ ਦੇਸ਼ ਦੇ 10 ਸਭ ਤੋਂ ਗੰਦਲੇ ਸ਼ਹਿਰਾਂ 'ਚ ਆਉਣ ਨਾਲ ਹੋਈ ਕੌਮਾਂਤਰੀ ਬਦਨਾਮੀ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਸ਼ਨਾਖ਼ਤ ਲਈ ਜਾਂਚ ਹੋਵੇ
ਚੰਡੀਗੜ•, 1 ਸਤਬੰਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਦੇ ਰਾਜ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਾਂ ਦੇਸ਼ ਦੇ ਸਭ ਤੋਂ ਗੰਦਲੇ 10 ਸ਼ਹਿਰਾਂ ਵਿਚ ਸ਼ੁਮਾਰ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ ਤੇ ਮੰਗ ਕੀਤੀ ਇਕ ਉਚ ਪੱਧਰੀ ਜਾਂਚ ਕੀਤੀ ਜਾਵੇ ਜਿਸ ਵਿਚ ਸ਼ਹਿਰ ਨੂੰ ਗੰਦਲਾ ਬਣਾ ਕੇ ਕੌਮਾਂਤਰੀ ਪੱਧਰ 'ਤੇ ਬਦਨਾਮੀ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਜਾਵੇ ਅਤੇ ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ਵਿਚ ਪਵਿੱਤਰ ਸ਼ਹਿਰ ਨਾਲ ਵਿੱਤਕਰਾ ਕੀਤਾ ਜਾ ਰਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਵੱਛ ਸਰਵੇਖਣ ਦਰਜਾਬੰਦੀ ਨੇ ਇਹ ਖੁੱਲ•ਾਸਾ ਕੀਤਾ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ ਦੀ ਹੋਂਦ ਵਾਲੇ ਪਵਿੱਤਰ ਸ਼ਹਿਰ ਦੀ ਸਫਾਈ ਦੀ ਦਰਜਾਬੰਦੀ ਬਹੁਤ ਮਾੜੀ ਹੈ ਕਿਉਂਕਿ ਇਥੇ ਸੀਵਰੇਜ ਲਾਈਨਾਂ ਦੀ ਸਫਾਈ ਨਹੀਂ ਹੋਈ ਤੇ ਨਾ ਹੀ ਇਥੇ ਕੁੜਾ ਇਕੱਠਾ ਕਰਨ ਦੀ ਕੋਈ ਵਿਉਂਤਬੰਦੀ ਹੈ। ਉਹਨਾਂ ਕਿਹਾ ਕਿ ਸਰਵੇਖਣ ਨੇ ਖੁਲ•ਾਸਾ ਕੀਤਾ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ ਦੇ ਨੇੜੇ ਰੋਜ਼ਾਨਾ ਭਗਤਨਵਾਲਾ ਵਿਖੇ ਸ਼ਹਿਰ ਦਾ 15 ਟਨ ਕੂੜਾ ਇਕੱਠਾ ਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਇਹ ਹਾਲਾਤ ਹਨ ਅਤੇ ਸਵੱਛ ਸਰਵੇਖਣ ਦੀ ਦਰਜਾਬੰਦੀ ਜੋ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਗਈ ਹੈ, ਦੇ ਹਾਲਾਤ ਹਨ ਤਾਂ ਫਿਰ ਇਸ ਨਾਲ ਕੌਮਾਂਤਰੀ ਪੱਧਰ 'ਤੇ ਪਵਿੱਤਰ ਸ਼ਹਿਰ ਦੇ ਅਕਸ ਨੂੰ ਲੱਗੀ ਢਾਹ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਪਵਿੱਤਰ ਸ਼ਹਿਰ ਵਾਸਤੇ ਫੰਡਾਂ ਦੀ ਵਰਤੋਂ ਵਿਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਏ। ਉਹਨਾਂ ਨੇ ਸਾਰੇ ਲਟਕ ਰਹੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਾਸਤੇ ਤੁਰੰਤ ਪ੍ਰਵਾਨਗੀਆਂ ਦੇਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਸਾਰੇ ਸ਼ਹਿਰ ਸੀਵਰੇਜ ਲਾਈਨਾਂ ਦੀ ਸਫਾਈ ਦੇ ਕੂੜਾ ਇਕੱਤਰ ਕਰਨ ਵਾਸਤੇ ਆਧੁਨਿਕ ਮਸ਼ੀਨਾਂ ਦੀ ਖਰੀਦ ਵੀ ਤੁਰੰਤ ਹੋਣੀ ਚਾਹੀਦੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਇਹ ਬਹਤੁ ਹੀ ਸ਼ਰਮ ਵਾਲੀ ਗੱਲ ਹੈ ਕਿ ਪਵਿੱਤਰ ਨਗਰੀ, ਜੋ ਕਿ ਰੋਜ਼ਾਨਾ ਆਧਾਰ 'ਤੇ ਲੱਖਾਂ ਲੋਕਾਂ ਨਹੀ ਧਾਰਮਿਕ ਸਥਲ ਹੈ ਅਤੇ ਜੋ ਦੇਸ਼ ਵਿਚ ਸਭ ਤੋਂ ਵੱਧ ਸੈਲਾਨੀ ਆਉਣ ਦਾ ਕੇਂਦਰ ਹੈ, ਨੂੰ ਇਸ ਤਰੀਕੇ ਅਣਡਿੱਠ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਲਗਾਤਾਰ ਇਸ ਗੱਲ ਨੂੰ ਸਾਹਮਣੇ ਲਿਆ ਰਹੇ ਹਨ ਕਿ ਕਿਵੇਂ ਕਾਂਗਰਸ ਸਰਕਾਰ ਪਵਿੱਤਰ ਨਗਰੀ ਨਾਲ ਵਿਤਕਰਾ ਕਰ ਰਹੀ ਹੈ ਤੇ ਕਿਵੇਂ ਇਸ ਸ਼ਹਿਰ ਦੀ ਸਫਾਈ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ ਜਿਵੇਂ ਕਿ ਵਿਰਾਸਤੀ ਮਾਰਗ ਨਾਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੈਂ ਖੁਦ ਕਈ ਵਾਰ ਮੌਕੇ 'ਤੇ ਵਿਰਾਸਤੀ ਮਾਰਗ ਦੀ ਸਫਾਈ ਕੀਤੀ ਹੈ ਤੇ ਸਰਕਾਰ ਨੂੰ ਸੰਦੇਸ਼ ਦਿੱਤਾ ਹੈ ਕਿ ਇਸ ਅਹਿਮ ਪ੍ਰਾਜੈਕਟ ਦਾ ਸਹੀ ਰੱਖ ਰਖਾਅ ਹੋਣਾ ਚਾਹੀਦਾ ਹੈ ਤੇ ਪਰ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ 'ਤੇ ਇਸਦਾ ਕੋਈ ਅਸਰ ਨਹੀਂ ਪਿਆ। ਉਹਨਾਂ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਇਹ ਦੁਨੀਆਂ ਭਰ ਤੋਂ ਆ ਰਹੇ ਸੈਲਾਨੀਆਂ ਦੀਆਂ ਅੱਖਾਂ ਵਿਚ ਰੜਕ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਸ਼ਹਿਰ ਵਿਚ ਕੂੜਾ ਇਕੱਤਰ ਕਰਨ ਅਤੇ ਇਸਦਾ ਨਿਪਟਾਰਾ ਕਰਨ ਵਿਚ ਵੀ ਫੇਲ• ਹੋ ਗਈ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਗਿੱਲੇ ਅਤੇ ਸੁੱਕੇ ਦੇ ਨਿਖੇੜੇ ਦਾ ਕੰਮ ਵੀ ਫੇਲ• ਹੋ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸੀ ਆਗੂ ਸ਼ਰ•ੇਆਮ ਸ਼ਿਕਾਇਤਾਂ ਕਰ ਰਹੇ ਹਨ ਕਿ ਸ਼ਹਿਰ ਦੀ ਸਫਾਈ ਵਾਸਤੇ ਫੰਡ ਨਹੀਂ ਮਿਲ ਰਹੇ ਪਰ ਉਹ ਮਹਿਸੂਸ ਕਰ ਰਹੇ ਹਨ ਕਿ ਇਸ ਵਾਸਤੇ ਇੱਛਾ ਸ਼ਕਤੀ ਦੀ ਘਾਟ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਹੀ ਸ਼ਹਿਰ ਵਿਚ ਹਰੀਆਂ ਪੱਟੀਆਂ ਦਾ ਰੱਖ ਰਖਾਅ ਨਹੀਂ ਹੋ ਰਿਹਾ ਤੇ ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਵੀ ਜਨਤਕ ਸ਼ੌਚਾਲਿਆਂ ਨੂੰ ਨਹੀਂ ਮਿਲ ਰਹੇ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਚੁੱਪ ਨਹੀ ਬੈਠੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਇਕ ਮੁਹਿੰਮ ਦੀ ਸ਼ੁਰੂਆਤ ਕਰੇਗਾ ਤਾਂ ਜੋ ਕਿ ਸਰਕਾਰ ਨੂੰ ਪਵਿੱਤਰ ਸ਼ਹਿਰ ਵਿਚ ਘੱਟ ਤੋਂ ਘੱਟ ਬੁਨਿਆਦੀ ਸਹੂਲਤਾਂ ਦੇਣ ਲਈ ਮਜਬੂਰ ਕੀਤਾ ਜਾ ਸਕੇ।