ਕਿਹਾ ਕਿ ਅਕਾਲੀ ਦਲ ਆਉਂਦੇ ਸੰਸਦੀ ਇਜਲਾਸ ਦੌਰਾਨ ਹਮਖਿਆਲੀ ਪਾਰਟੀਆਂ ਤੱਕ ਪਹੁੰਚ ਕਰੇਗਾ ਤਾਂ ਜੋ ਅਸਲ ਸੰਘੀ ਢਾਂਚਾ ਕਾਇਮ ਕੀਤਾ ਜਾ ਸਕੇ
ਆਜ਼ਾਦ ਸਰਵੇਖਣ ਮੁਤਾਬਕ 90 ਫੀਸਦੀ ਲੋਕ ਮੁੱਖ ਮੰਤਰੀ ਦੇ ਖਿਲਾਫ
ਸ਼ਹੀਦ ਭਗਤ ਸਿੰਘ ਨਗਰ, 19 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿਸਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ ਹੈ ਤੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਮੌਜੂਦਾ ਸੰਕਟ ਨੂੰ ਹੱਲ ਕਰਨ ਵਿਚ ਕੋਈ ਉਸਾਰੂ ਭੂਮਿਕਾ ਅਦਾ ਨਹੀਂ ਕਰ ਸਕਦੀ ਕਿਉਂਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਤੋਂ ਨਾਂਹ ਕਰ ਦਿੱਤੀ ਹੈ।
ਨਵਾਂਸ਼ਹਿਰ, ਬੰਗਾ ਤੇ ਫਗਵਾੜਾ ਵਿਚ ਵਾਰਡ ਵਾਰ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸੰਸਦ ਦੇ ਆਉਂਦੇ ਇਜਲਾਸ ਦੀ ਵਰਤੋਂ ਹਮ ਖਿਆਲੀ ਪਾਰਟੀਆਂ ਨਾਲ ਮੀਟਿੰਗਾਂ ਕਰਨ ਵਾਸਤੇ ਕਰੇਗਾ ਤਾਂ ਜੋ ਦੇਸ਼ ਵਿਚ ਅਸਲ ਸੰਘੀ ਢਾਂਚਾ ਬਹਾਲ ਕਰਨ ਲਈ ਕੰਮ ਕੀਤਾ ਜਾ ਸਕੇ। ਉਹਨਾਂ ਨੇ ਭਾਜਪਾ ਸਰਕਾਰ ਨੂੰ ਇਹ ਵੀ ਆਖਿਆ ਕਿ ਉਹਕੌਮੀ ਜਾਂਚ ਏਜੰਸੀ (ਐਨ ਆਈ ਏ) ਨੁੰ ਕਿਸਾਨ ਆਗੂਆਂ ਖਿਲਾਫ ਨਾ ਵਰਤੇ ਤੇ ਕਿਹਾ ਕਿ ਐਨ ਆਈ ਏ ਦੀ ਵਰਤੋਂ ਅਤਿਵਾਦ ਦੇ ਖਿਲਾਫ ਹੁੰਦੀ ਹੈ ਨਾ ਕਿ ਇਸਦੀ ਦੁਰਵਰਤੋਂ ਕੀਤੀ ਜਾਣੀ ਚਾਹੀਦੀ ਹੈ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਕ ਆਜ਼ਾਦ ਏਜੰਸੀਵ ੱਲੋਂ ਕਰਵਾਏ ਗਏ ਸਰਵੇਖਣ ਵਿਚ ਮੁੱਖ ਮੰਤਰੀ ਨੂੰ ਸੂਬੇ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਮਾੜਾ ਮੁੱਖ ਮੰਤਰੀ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਸਿਰਫ 9 ਫੀਸਦੀ ਲੋਕਾਂ ਨੇ ਵੋਟ ਦਿੱਤੀ ਜਦਕਿ 91 ਫੀਸਦੀ ਨੇ ਉਹਨਾਂ ਨੂੰ ਠੁਕਰਾ ਦਿੱਤਾ ਹੈ। ਉਹਨਾਂ ਕਿਹਾ ਕਿ ਅਗਲੇ ਇਕ ਸਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ 100 ਫੀਸਦੀ ਨਕਾਰੇ ਜਾਣ ਦਾ ਮਾਣ ਹਾਸਲ ਕਰ ਲੈਣਗੇ।
ਮਿਉਂਸਪਲ ਚੋਣਾਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਤੇ ਅਫਸਰ ਜੋ ਵਿਰੋਧੀ ਧਿਰ ਨਾਲ Ç ਵਤਕਰਾ ਕਰ ਰਹੇ ਹਨ ਅਤੇ ਉਹਨਾਂ ਖਿਲਾਫ ਝੂਠੇ ਕੇਸ ਵੀ ਦਰਜ ਕਰ ਰਹੇ ਹਨ, ਨੂੰ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਸੰਭਾਲਦੇ ਹੀ ਇਸਦਾ ਹਰਜਨਾ ਭੁਗਤਣਾ ਪਵੇਗਾ। ਉਹਨਾਂ ਕਿਾ ਕਿ ਇਕ ਵਾਰ ਸੱਤਾ ਸੰਭਾਲਣ ਮਗਰੋਂ ਅਸੀਂ ਇਕ ਜੁਡੀਸ਼ੀਅਲ ਕਮਿਸ਼ਨ ਗਠਿਤ ਕਰਾਂਗੇ ਤੇ ਉਸਨੁੰ ਅਫਸਰਾਂ ਵੱਲੋਂ ਦਰਜ ਕੀਤੇ ਝੂਠੇ ਕੇਸਾਂ ਬਾਰੇ ਰਿਪੋਰਟ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਦੇਣ ਵਾਸਤੇ ਕਹਾਂਗੇ ਤੇ ਅਜਿਹੇ ਅਫਸਰਾਂ ਖਿਲਾਫ ਫੌਰੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਕਿਸੇ ਵੀ ਕੁਤਾਹੀ ਤੋਂ ਗੁਰੇਜ਼ ਕਰਨ ਅਤੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਉਹਨਾਂ ਨੂੰ ਵੀ ਜਵਾਬਦੇਹ ਬਣਾਇਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸੋਹਣ ਸਿੰਘ ਠੰਢਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਪਿੰਡ ਕਰੀਮਪੁਰ ਧਿਆਣੀ ਵਿਚ ਚੌਧਰੀ ਨੰਦ ਲਾਲ ਦੇ ਘਰ ਵੀ ਗਏ ਜਿਹਨਾਂ ਦੇ ਵੱਡੇ ਸਪੁੱਤਰ ਰਾਮ ਪਾਲ ਦਾ ਹਾਲ ਹੀ ਵਿਚ ਦਿਹਾਂਤ ਹੋ ਗਿਆ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੁਖਵਿੰਦਰ ਸਿੰਘ ਸੁੱਖੀ, ਜਰਨੈਲ ਸਿੰਘ ਵਾਹਿਦ, ਸਰਵਣ ਸਿੰਘ ਕੁਲਾਰ, ਬਲਦੇਵ ਸਿੰਘ ਖਹਿਰਾ ਅਤੇ ਬੁੱਧ ਸਿੰਘ ਬਲਾਕੀਪੁਰ ਵੀ ਹਾਜ਼ਰ ਸਨ।