ਫਰੀਦਕੋਟਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ
ਫਰੀਦਕੋਟ, 13 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਅੰਦੋਲਨ ਸਾਬੋਤਾਜ ਕਰਨ ਲਈ ਆਪਸ ਵਿਚ ਰਲੇ ਹੋਏ ਹਨ ਅਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣਬੁੱਝ ਕੇ ਦੋ ਕਿਸਾਨ ਕਾਨੂੰਨ ਪੱਖੀ ਮਾਹਿਰਾਂ ਦੇ ਨਾਵਾਂ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਕੀਤੀ ਤਾਂ ਜੋ ਸੁਪਰੀਮ ਕੋਰਟ ਵੱਲੋਂ ਬਣਾਈ ਜਾਣ ਵਾਲੀ ਚਾਰ ਮੈਂਬਰੀ ਕਮੇਟੀ ਪਹਿਲਾਂ ਹੀ ਕੇਂਦਰ ਦੇ ਪੱਖ ਵਿਚ ਝੁਕੀ ਹੋਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ ਇਥੇ ਫਰੀਦਕੋਟ ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਵਿਜੇ ਛਾਬੜਾ ਨੂੰ ਸ਼੍ਰੋਮਣੀ ਅਕਾਲੀ ਵਿਚ ਸ਼ਾਮਲ ਕਰਵਾਉਣ ਆਏ ਸਨ, ਨੇ ਕਿਹਾ ਕਿ ਸ੍ਰੀ ਛਾਬੜਾ ਦੇ ਪਾਰਟੀ ਵਿਚ ਆਉਣ ਨਾਲ ਸ਼ਹਿਰ ਵਿਚ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ। ਉਹਨਾਂ ਕਿਹਾ ਕਿ ਸ੍ਰੀ ਛਾਬੜਾ ਨੂੰ ਪਾਰਟਹੀ ਵਿਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸਸਿੰਘ ਰੋਮਾਣਾ ਨੇ ਵੀ ਸ੍ਰੀ ਛਾਬੜਾ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀਆਂ ਕਮਜ਼ੋਰੀਆਂ ਜਾਣਦੀ ਸੀ ਤੇ ਇਸੇ ਲਈ ਉਹਨਾਂ ਦੀ ਵਰਤੋਂ ਉਸਨੇ ਕੀਤੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਵਰਤੋਂ ਕੀਤੀ ਤੇ ਉਹਨਾਂ ਨੁੰ ਦੋ ਮੈਂਬਰਾਂ ਦੇ ਨਾਂ ਪੇਸ਼ ਕਰਨ ਵਾਸਤੇ ਮਜਬੂਰ ਕਰ ਦਿੱਤਾ ਜੋ ਅੱਗੇ ਸੁਪਰੀਮ ਕੋਰਟ ਨੁੰ ਦਿੱਤੇ ਜਾਣੇ ਸਨ ਤਾਂ ਜੋ ਉਹ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਬਣਾਈ ਜਾ ਰਹੀ ਚਾਰ ਮੈਂਬਰੀ ਕਮੇਟੀ ਵਿਚ ਸ਼ਾਮਲ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਇਹਨਾਂ ਵਿਚੋਂ ਇਕ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦੀ ਹਮਾਇਤ ਦਾ ਰਸਮੀ ਐਲਾਨ ਕੀਤਾ ਸੀ। ਸ੍ਰੀ ਮਾਨ ਦਾ ਪੁੱਤਰ ਗੁਰਪ੍ਰਤਾਪ ਕਾਂਗਰਸ ਪਾਰਟੀ ਦਾ ਸਰਕਾਰੀ ਬੁਲਾਰਾ ਸੀ ਤੇ ਉਸਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ। ਉਹਨਾਂ ਕਿਹਾ ਕ ਇਸੇ ਤਰੀਕੇ ਦੂਜਾ ਨਾਂ ਅਸ਼ੋਕ ਗੁਲਾਟੀ ਦਾ ਹੈ ਜਿਹਨਾਂ ਨੂੰ ਮੁੱਖ ਮੰਤਰੀ ਨੇ ਸੂਬਾ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਸੀ।
ਇਕ ਸਵਾਲ ਦੇ ਜਵਾਬ ਵਿਚ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੱਲ੍ਹ ਖੇਤੀ ਕਾਨੂੰਨਾਂ ’ਤੇ ਰੋਕ ਲਾਉਣ ਦਾ ਫੈਸਲਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵੱਡੀਨੈਤਿਕ ਹਾਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਵਿਚ ਸਲੈਕ ਕਮੇਟੀ ਬਣਾਉਣ ਦੀ ਵਕਾਲਤ ਕੀਤੀ ਸੀ ਜੋ ਇਹਨਾਂ ਕਾਨੂੰਨਾਂ ਦੀ ਘੋਖ ਕਰ ਸਕਦੀ ਤੇ ਮੈਰਿਟ ਦੇ ਆਧਾਰ ’ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਧਿਰਾਂ ਦੀ ਰਾਇ ਲੈ ਸਕਦੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਲਈ ਸਹਿਮਤੀ ਨਹੀਂ ਦਿੱਤੀ। ਇਕ ਹੋਰ ਸਵਾਲ ਦੇ ਜਵਾਬ ਵਿਚਉਹਨਾਂ ਕਹਿਾ ਕਿ ਅਕਾਲੀ ਦਲ ਕਿਸਾਨ ਅੰਦੋਲਨ ਦੇ ਨਾਲ ਹੈ ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਚੱਲੇਗਾ।
ਸ੍ਰੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖਾਲਿਸਤਾਨ ਦੇ ਨਾਂ ’ਤੇ ਹਿੰਸਾ ਭੜਕਾਏ ਜਾਣ ਤੋਂ ਚੌਕਸ ਰਹਿਣ। ਉਹਨਾਂ ਕਿਹਾ ਕਿ ਇਸਦਾ ਇਕਲੌਤਾ ਮਕਸਦ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀਦਲ ਨੇ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀ ਵਕਾਲਤ ਕੀਤੀ ਹੈ ਅਤੇ ਉਹ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਮਿਹਨਤ ਨਾਲ ਕਮਾਈ ਸ਼ਾਂਤੀ ਨੂੰ ਭੰਗ ਕਰਨ ਦੇ ਕਿਸੇ ਵੀ ਯਤਨ ਨੂੰ ਸਫਲ ਨਹੀਂ ਹੋਣ ਦੇਵੇਗਾ।