ਫੈਸਲਾ ਤੁਰੰਤ ਵਾਪਸ ਲਿਆ ਜਾਵੇ : ਡਾ. ਚੀਮਾ
ਚੰਡੀਗੜ•, 8 ਜੂਨ, 2020 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਸਰਕਾਰੀ ਹਸਪਤਾਲ ਸਿਰਫ ਦਿੱਲੀ ਦੇ ਵਸਨੀਕਾਂ ਲਈ ਸੀਮਤ ਕਰਨ ਦੇ ਫੈਸਲੇ ਨੂੰ ਦੇਸ਼ ਦੇ ਲੋਕਾਂ ਨਾਲ ਵਿਤਕਰਾ ਤੇ ਅਣਮਨੁੱਖੀ ਫੈਸਲਾ ਕਰਾਰ ਦਿੱਤਾ ਤੇ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਇਕ ਮੁੱਖ ਮੰਤਰੀ ਨੇ ਦੇਸ਼ ਦੇ ਲੋਕਾਂ ਨਾਲ ਇਹ ਐਲਾਨ ਕਰਕੇ ਵਿਤਕਰਾ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਉਹਨਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਪੰਜਾਬ ਦੀ ਆਪ ਲੀਡਰਸ਼ਿਪ ਨੂੰ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਪੰਜਾਬ ਦਾ ਕੋਈ ਵਸਨੀਕ ਦਿੱਲੀ ਦੌਰੇ ਸਮੇਂ ਬਿਮਾਰ ਹੋ ਜਾਂਦਾ ਹੈ ਤਾਂ ਕੀ ਉਹ ਉਸਨੂੰ ਵਾਪਸ ਪੰਜਾਬ ਲਿਆ ਕੇ ਇਥੇ ਹਸਪਤਾਲ ਵਿਚ ਦਾਖਲ ਕਰਵਾਉਣਗੇ ?
ਫੈਸਲਾ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਕੇਜਰੀਵਾਲ ਨੇ ਅਜਿਹੇ ਬੇਰਹਿਮੀ ਭਰੇ ਸਖ਼ਤ ਫੈਸਲੇ ਲਏ ਹੋਣ। ਉਹਨਾਂ ਕਿਹਾ ਕਿ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਨਾ ਦੇ ਕੇ ਉਹਨਾਂ ਨੂੰ ਦਿੱਲੀ ਤੋਂ ਭੱਜਣ ਲਈ ਮਜਬੂਰ ਕੀਤਾ ਸੀ। ਹੁਣ ਉਹ ਉਹਨਾਂ ਲੱਖਾਂ ਲੋਕਾਂ ਨੂੰ ਇਲਾਜ ਦੀ ਸਹੂਲਤ ਦੇਣ ਤੋਂ ਇਨਕਾਰ ਕਰ ਰਹੇ ਹਨ ਜਿਹਨਾਂ ਕੋਲ ਦਿੱਲੀ ਦੇ ਵਸਨੀਕ ਹੋਣ ਦਾ ਦਸਤਾਵੇਜ਼ੀ ਸਬੂਤ ਤਾਂ ਨਹੀਂ ਹੈ ਪਰ ਉਹ ਕੰਮਕਾਜ ਕਾਰਨ ਦਿੱਲੀ ਵਿਚ ਹੀ ਰਹਿੰਦੇ ਹਨ।
ਉਹਨਾਂ ਨੇ ਕੇਜਰੀਵਾਲ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਆਖਿਆ ਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਂਦਰ ਸਰਕਾਰ ਕੋਲੋਂ ਜਾਂ ਹੋਰ ਸੂਬਾ ਸਰਕਾਰਾਂ ਕੋਲ ਮਦਦ ਮੰਗ ਸਕਦੇ ਹਨ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਹਾਂਮਾਰੀ ਦੌਰਾਨ ਕਿਸੇ ਨੂੰ ਵੀ ਤੁਰੰਤ ਇਲਾਜ ਤੋਂ ਇਨਕਾਰ ਨਾ ਕੀਤਾ ਜਾਵੇ।
ਅਕਾਲੀ ਨੇਤਾ ਨੇ ਬੀਜ ਘੁਟਾਲੇ ਦੇ ਇਕ ਹੋਰ ਤੱਥ ਦਾ ਵੀ ਖੁਲ•ਾਸਾ ਕੀਤਾ ਕਿ ਸੁਖਜਿੰਦਰ ਰੰਧਾਵਾ ਦੇ ਇਕ ਹੋਰ ਕਰੀਬੀ ਨੂੰ ਡੇਰਾ ਬਾਬਾ ਨਾਨਕ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤੇ ਇਹੀ ਵਿਅਕਤੀ ਪਹਿਲਾਂ ਇਹਨਾਂ ਘੁਟਾਲੇਬਾਜ਼ਾਂ ਦਾ ਸੇਲਜ਼ਮੈਨ ਸੀ। ਉਹਨਾਂ ਦੱਸਿਆ ਕਿ ਤਲਵੰਡੀ ਗੁਰਾਇਆ ਪਿੰਡ ਦਾ ਹਰਦੀਪ ਅਖਬਾਰਾਂ ਨੂੰ ਇੰਟਰਵਿਊ ਦੇ ਕੇ ਇਹ ਦੱਸ ਰਿਹਾ ਸੀ ਕਿ ਕਿਵੇਂ ਪੀ ਆਰ 129 ਕਿਸਾਨਾਂ ਲਈ ਲਾਭਕਾਰੀ ਹੈ ਜਦਕਿ ਉਦੋਂ ਇਸ ਬੀਜ ਦੇ ਕਮਰਸ਼ੀਅਲ ਉਤਪਾਦਨ ਵਾਸਤੇ ਮਨਜ਼ੂਰੀ ਵੀ ਨਹੀਂ ਮਿਲੀ ਸੀ।
ਸ੍ਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਐਨ ਐਸ ਤੋਮਰ ਨੂੰ ਘੁਟਾਲੇ ਦੀ ਜਾਣਕਾਰੀ ਦਿੱਤੀ ਹੈ ਤੇ ਬੇਨਤੀ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਕਿਉਂਕਿ ਘੁਟਾਲੇਬਾਜ਼ਾਂ ਨੇ ਨਕਲੀ ਬੀਜ ਗਵਾਂਢੀ ਰਾਜਾਂ ਵਿਚ ਵੀ ਵੰਡਿਆ ਹੈ। ਉਹਨਾਂ ਕਿਹਾ ਕਿ ਇਸ ਪੜਤਾਲ ਦੀ ਬਹੁਤ ਜ਼ਰੂਰਤ ਹੈ ਕਿਉਂਕਿ ਪੰਜਾਬ ਪੁਲਿਸ ਮਾਮਲੇ ਵਿਚ ਪੈਰ ਪਿੱਛੇ ਖਿੱਚ ਰਹੀ ਹੈ ਤੇ ਹਾਲੇ ਤੱਕ ਉਸਨੇ ਕੇਸ ਦੇ ਮੁੱਖ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਬੰਸ ਸਿੰਘ ਬੰਟੀ ਰੋਮਾਣਾ ਵੀ ਹਾਜ਼ਰ ਸਨ।