ਚੰਡੀਗੜ੍ਹ/26 ਫਰਵਰੀ: ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸੈਕਰਡ ਹਾਰਟ ਕੌਨਵੈਂਟ ਸਕੂਲ, ਲੁਧਿਆਣਾ ਦੀ ਮੋਢੀ ਸਿਸਟਰ ਮੀਰਾਬੇਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਦਾ ਸਿੱਖਿਆ ਜਗਤ ਇੱਕ ਰਾਹ ਵਿਖਾਉਣ ਵਾਲੀ ਰੋਸ਼ਨੀ ਤੋਂ ਵਾਂਝਾ ਹੋ ਗਿਆ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਡਾਕਟਰ ਚੀਮਾ ਨੇ ਕਿਹਾ ਕਿ 100 ਸਾਲ ਦੀ ਉਮਰ ਵਾਲੀ ਇਸ ਅਧਿਆਪਕਾ ਨੇ 1965 ਤੋਂ ਪੰਜਾਬ ਨੂੰ ਆਪਣਾ ਘਰ ਬਣਾਇਆ ਹੋਇਆ ਸੀ, ਜਦੋਂ ਉਹਨਾਂ ਨੇ ਲੁਧਿਆਣਾ ਵਿਖੇ ਸੈਕਰਡ ਹਾਰਟ ਕੌਨਵੈਂਟ ਸਕੂਲ ਦੀ ਸਥਾਪਨਾ ਕੀਤੀ ਸੀ। ਉਹਨਾਂ ਕਿਹਾ ਕਿ ਸਿਸਟਰ ਮੀਰਾਬੇਲ ਦਾ ਇੱਕ ਅਧਿਆਪਕ ਅਤੇ ਪ੍ਰਸਾਸ਼ਕ ਵਜੋਂ ਇੱਕ ਬਹੁਤ ਹੀ ਸ਼ਾਨਦਾਰ ਕਰੀਅਰ ਸੀ ਅਤੇ ਉਹ ਨਿਸ਼ਕਾਮ ਸੇਵਾ ਲਈ ਜਾਣੇ ਜਾਂਦੇ ਸਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਹਨਾਂ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ ਦੇ ਕੇ ਉੁਹਨਾਂ ਦੀਆਂ ਸੇਵਾਵਾਂ ਦੀ ਅਹਿਮੀਅਤ ਨੂੰ ਪਹਿਚਾਣਿਆ ਸੀ।
ਅਕਾਲੀ ਆਗੂ ਨੇ ਸੈਕਰਡ ਹਾਰਟ ਕੌਨਵੈਂਟ ਸਕੂਲ ਦੀਆਂ ਸਿਸਟਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਅੱਗੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਲਈ ਅਰਦਾਸ ਕੀਤੀ।