ਚੰਡੀਗੜ੍ਹ, 3 ਸਤੰਬਰ : ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਦੂਜੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਚੁਣੇ ਗਏ ਆਗੂ ਸੁਖਬੀਰ ਸਿੰਘ ਕਾਲੜਾ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸ੍ਰੀ ਕਾਲੜਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵਿਚ ਬਣਦਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਸ੍ਰੀ ਕਾਲੜਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵਿਚ ਬਣਦਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਪਾਰਟੀ ਵਿਚ ਸ਼ਾਮਲ ਕਰਨ ’ਤੇ ਸਰਦਾਰ ਬਾਦਲ ਦਾ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿਚ ਧੰਨਵਾਦ ਕਰਦਿਆਂ ਸ੍ਰੀ ਕਾਲੜਾ ਨੇ ਕਿਹਾÇ ਕ ਉਹਨਾਂ ਦੇ ਹੋਰ ਸਾਥੀ ਵੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਉਹਨਾਂ ਵਰਗੇ ਕਈ ਹੋਰ ਹਨ ਜੋ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਟੋਲੇ ਦੇ ਕੰਮ ਕਰਨ ਦੇ ਤਰੀਕੇ ਤੋਂ ਔਖੇ ਹਨ ਅਤੇ ਅਕਾਲੀ ਦਲ ਦਿੱਲੀ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।