ਮੁੱਖ ਮੰਤਰੀ ਬਿਜਲੀ ਮੰਤਰੀ ਵਜੋਂ ਬਿਜਲੀ ਸਪਲਾਈ ਦੇਣ ਤੇ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਕਾਇਮ ਰੱਖਣ ਵਿਚ ਫੇਲ੍ਹ ਹੋਏ : ਸਿਕੰਦਰ ਸਿੰਘ ਮਲੂਕਾ
ਕਿਹਾ ਕਿ ਕਾਂਗਰਸ ਸਰਕਾਰ ਡੀਜ਼ਨ ਜਨਰੇਟਰ ਚਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਅਤੇ ਜਿਹੜੇ ਕਿਸਾਨ ਬਿਜਲੀ ਕੱਟਾਂ ਕਾਰਨ ਝੋਨਾ ਨਹੀਂ ਬੀਜ ਸਕੇ, ਉਹਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ
ਚੰਡੀਗੜ੍ਹ, 9 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਮੰਤਰੀਆਂ ਨੂੰ ਕਿਹਾ ਕ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰÇ ਸੰਘ ਵੱਲੋਂ ਸੂਬੇ ਦੇ ਬਿਜਲੀ ਮੰਤਰੀ ਵਜੋਂ ਝੋਨੇ ਦੇ ਸੀਜ਼ਨ ਬਿਜਲੀ ਸਪਲਾਈ ਦੇਣ ਅਤੇ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਸਿਸਟਮ ਕਾਇਮ ਰੱਖਣ ਵਿਚ ਨਾਕਾਮ ਰਹਿਣ ਕਾਰਨ ਅਫਸਰਸ਼ਾਹੀ ਨੁੰ ਪੀੜਤ ਨਾ ਕਰਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ ਸੱਚ ਨੁੰ ਸੱਚ ਹੀ ਕਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਇਕ ਸੀਨੀਅਰ ਮੰਤਰੀ ਨੁੰ ਸੋਭਾ ਨਹੀਂ ਦਿੰਦਾ ਕਿ ਉਹ ਸੱਚ ਨੁੰ ਛੁਪਾਉਣ ਲਈ ਲੋਕਾਂ ਸਾਹਮਣੇ ਝੂਠ ਬੋਲ ਤੇ ਮਾਮਲਾ ਤੋੜ ਮਰੋੜ ਕੇ ਪੇਸ਼ ਕਰੇ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਮੰਤਰੀ ਵਜੋਂ ਆਪਣਾ ਫਰਜ਼ ਨਿਭਾਉਣ ਵਿਚ ਫੇਲ੍ਹ ਹੋਏ ਹਨ। ਉਹਨਾਂ ਪਹਿਲਾਂ ਆਪਣੇ ਆਪ ਨੁੰ ਆਪਣੇ ਫਾਰਮ ਹਾਊਸ ਵਿਚ ਬੰਦ ਕਰ ਲਿਆ ਤੇ ਸੂਬੇ ਦੀ ਬਿਜਲੀ ਕੰਪਨੀ ਬਾਰੇ ਕੋਈ ਸਮੀਖਿਆ ਮੀਟਿੰਗ ਨਹੀਂ ਕੀਤੀ ਤੇ ਫਿਰ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਦਿੱਲੀ ਦੇ ਗੇੜੇ ਲਾਉਣ ਦੇ ਚੱਕਰਾਂ ਵਿਚ ਪੈ ਗਏ।
ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਤੇ ਆਮ ਆਦਮੀਆਂ ਨੂੰ ਮਾਰ ਝੱਲਣੀ ਪੈ ਰਹੀ ਹੈ ਤੇ ਸ੍ਰੀ ਰੰਧਾਵਾ ਨੁੰ ਇਹ ਗੱਲ ਮੰਨਣੀ ਚਾਹੀਦੀ ਹੈ ਨਾ ਕਿ ਮੁੱਖ ਮੰਤਰੀ ਦੀਆਂ ਅਸਫਲਤਾਵਾਂ ਲਈ ਅਫਸਰਸ਼ਾਹੀ ਨੂੰ ਦੋਸ਼ੀ ਠਹਿਰਾਉਣਾ ਚਾਹੀਦਾ ਹੈ।
ਸਰਦਾਰ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮੰਗ ਹਰ ਸਾਲ 500 ਮੈਗਾਵਾਟ ਵੱਧ ਜਾਂਦੀ ਹੈ ਤੇ ਇਹ ਸੱਚਾਈ ਸਭ ਨੁੰ ਪਤਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਮੁੱਖ ਮੰਤਰੀ ਨੇ ਬਿਜਲੀ ਸਪਲਾਈ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਹਨ ਕੋਈ ਅਫਸਰਸ਼ਾਹ ਨਹੀਂ ਜਿਸਨੇ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੀ ਐਸ ਪੀ ਸੀ ਐਲ ਦੇ ਇੰਜੀਨੀਅਰਜ਼ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਬਿਜਲੀ ਸਪਲਾਈ ਵਿਚ ਨੁਕਤ ਪੈਣ ’ਤੇ ਸਪਲਾਈ ਬਹਾਲ ਕਰਨ ਲਈ ਲੋੜੀਂਦੇ ਸਮਾਨ ਦਾ ਪ੍ਰਬੰਧ ਨਹੀਂ ਕੀਤਾ ਗਿਆ ਤੇ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਕਦਮ ਨਹੀਂ ਚੁੱਕਿਆ।
ਸਰਦਾਰ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਪ੍ਰਾਈਵੇਟ ਥਰਮਲ ਪਲਾਟ ਜੋ ਅਕਾਲੀ ਸਰਕਾਰ ਵੇਲੇ ਲਗਾਏ ਗਏ ਸਨ, ਦੇ ਖਿਲਾਫ ਬੋਲ ਰਹੀ ਹੈ ਅਤੇ ਜਦਕਿ ਇਹ 2.89 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਦੇ ਰਹੇ ਹਨ ਤੇ ਸਰਕਾਰ ਖੁੱਲ੍ਹੀ ਮੰਡੀ ਵਿਚੋਂ 12.40 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਖਰੀਦ ਰਹੀ ਹੈ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸਰਕਾਰ ਨੇ ਤਲਵੰਡੀ ਸਾਬੋ ਪਲਾਂਟ ਨੂੰ ਇਕ ਯੂਨਿਟ ਮਹੀਨਿਆਂ ਬੱਧੀ ਬੰਦ ਰੱਖਣ ਦੀ ਆਗਿਆ ਦਿੱਤੀ ਤੇ ਜਦਕਿ ਇਸੇ ਪਲਾਂਟ ਦਾ ਇਕ ਹੋਰ ਯੂਨਿਟ ਤਕਨੀਕੀ ਖਾਮੀ ਕਾਰਨ ਬੰਦ ਹੋ ਗਿਆ ਤੇ ਅੱਜ ਤੀਜਾ ਯੂਨਿਟ ਵੀ ਬੰਦ ਹੋ ਗਿਆ।
ਸਰਦਾਰ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਇਹਨਾਂ ਹਾਲਾਤਾਂ ਲਈ ਆਪ ਜ਼ਿੰਮੇਵਾਰ ਹਲ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਜਿਹੜੇ ਕਿਸਾਨ ਹਜ਼ਾਰਾਂ ਰੁਪਏ ਡੀਜ਼ਲ ’ਤੇ ਫੂਕ ਕੇ ਆਪਣੀ ਝੋਨੇ ਦੀ ਫਸਲ ਪਾਲਣ ਲਈ ਮਜਬੂਰ ਹੋਏ ਹਨ, ਉਹਨਾਂ ਨੁੰ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਅਤੇ ਜਿਹੜੇ ਕਿਸਾਨ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣ ਤੋਂ ਵਾਂਝੇ ਰਹਿ ਗਏ ਹਨ, ਉਹਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।