ਰਾਸ਼ਟਰਪਤੀ ਨਾਲ ਮੁਲਾਕਾਤ ਲਈ ਰਸਮੀ ਬੇਨਤੀ ਵੇਲੇ ਚੇਤੇ ਕਰਵਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਰਵਨੀਤ ਬਿੱਟੂ ਨਾਲ ਨਿੱਜੀ ਤੌਰ’ਤੇ ਉਲਝਣ ਤੋਂ ਕੀਤੀ ਨਾਹ ਪਰ ਉਹਨਾਂ ਨੂੰ ਆਖਿਆ ਕਿ ਉਹ ਕੌਮ ਦੀਆਂ ਭਾਵਨਾਵਾਂ ਸਮਝਣ
ਹੈਰਾਨੀ ਪ੍ਰਗਟਾਈ ਕਿ ਕਾਂਗਰਸੀ ਆਗੂ ਦਿੱਲੀ ਵਿਚ ਕਤਲੇਆਮ ਤੇ ਪੰਜਾਬ ਵਿਚ ਦਮਨਕਾਰੀ ਲਹਿਰ ਦੇ ਕਾਰਨ ਅਨਾਥ ਹੋਏ ਹਜ਼ਾਰਾਂ ਲੋਕਾਂ ਬਾਰੇ ਕੀ ਸੋਚਦੇ ਹਨ
ਚੰਡੀਗੜ੍ਹ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਕਰਦਿਆਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰਤੁਰੰਤ ਰਿਹਾਅ ਕਰਨਦੀ ਮੰਗ ਕਰਨਗੇ ਕਿਉਂਕਿ ਭਾਰਤ ਸਰਕਾਰ ਨੇ ਪਹਿਲਾਂ ਹੀ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ।
ਰਾਸ਼ਟਰਪਤੀ ਨਾਲ ਮੁਲਾਕਾਤ ਵਸਤੇ ਰਸਮੀ ਤੌਰ ’ਤੇ ਬੇਨਤੀ ਕੀਤੀ ਸੀ। ਸ੍ਰੀ ਬਾਦਲ ਦਾ ਫੈਸਲਾ ਹਾਲ ਹੀ ਵਿਚ ਸੁਪਰੀਮ ਕੋਰਟ ਵੱਲੋਂ ਭਾਰਤ ਸਰਕਾਰ ਨੁੰ ਜਾਰੀ ਕੀਤੇ ਨੋਟਿਸ ਸਮੇਤ ਉਪਜੇ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਚਾਹੁੰਦੇ ਹਨ ਕਿ ਭਾਈ ਰਾਜੋਆਣਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਭਾਰਤ ਸਰਕਾਰ ਨੇ ਜਨਤਕ ਤੌਰ’ਤੇ ਐਲਾਨ ਕੀਤਾ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾ ਰਹੀ ਹੈ ਤੇ ਭਾਈ ਰਾਜੋਆਣਾ ਨੇ ਇਕ ਆਮ ਉਮਰ ਕੈਦੀ ਨਾਲੋਂ ਤਿੰਨ ਗੁਣਾ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਲਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਚਾਹੁੰਦੇ ਹਨ ਕਿ ਭਾਈ ਰਾਜੋਆਣਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਭਾਰਤ ਸਰਕਾਰ ਨੇ ਜਨਤਕ ਤੌਰ’ਤੇ ਐਲਾਨ ਕੀਤਾ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾ ਰਹੀ ਹੈ ਤੇ ਭਾਈ ਰਾਜੋਆਣਾ ਨੇ ਇਕ ਆਮ ਉਮਰ ਕੈਦੀ ਨਾਲੋਂ ਤਿੰਨ ਗੁਣਾ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਲਿਆ ਹੈ।
ਇਥੇ ਜ਼ਿਕਰਯੋਗ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਭਾਈ ਰਾਜੋਆਣਾ ਨੂੰ ਫਾਂਸੀਦੇਣ ਦਾ ਹੁਕਮ ਮੰਨਣ ਤੋਂ ਨਾਂਹ ਕਰ ਦਿੱਤੀ ਸੀ । ਸ੍ਰੀ ਸੁਖਬੀਰ ਸਿੰਘ ਬਾਦਲ ਉਸ ਵੇਲੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰਾਲੇ ਦੇ ਮੁਖੀ ਸਨ।
ਸ੍ਰੀ ਬਾਦਲ ਨੇ ਕੱਲ੍ਹ ਵੀ ਭਾਈ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਸੀ। ਕੁਝ ਕਾਂਗਰਸੀ ਆਗੂਆਂ ਨੇ ਅੱਜ ਇਸ ਮੰਗ ਦਾ ਵਿਰੋਧ ਕੀਤਾ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਰਵਨੀਤ ਸਿੰਘ ਬਿੱਟੂ ਨਾਲ ਉਲਝਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸਿਰਫ ਅਕਾਲ ਪੁਰਖ ਅੱਗੇ ਅਰਦਾਸ ਕਰ ਸਕਦੇ ਹਨ ਕਿ ਉਹ ਸ੍ਰੀ ਰਵਨੀਤ ਸਿੰਘ ਬਿੱਟੂ ਨੂੰ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਕੌਮ ਵੱਲੋਂ ਕੀਤੀ ਸਿਧਾਂਤਕ ਮੰਗ ਦੇ ਤੇ ਭਾਵਨਾਵਾਂ ਦੇ ਹੱਕ ਵਿਚ ਭੁਗਤਣ ਦੀ ਤਾਕਤ ਬਖਸ਼ਣ। ਉਹਨਾਂ ਕਿਹਾ ਕਿ ਉਹ ਬਹੁਤ ਕਹਿ ਸਕਦੇ ਹਨ ਪਰ ਉਹ ਸਿੱਖਕੌਮ ਦੀ ਨਿਆਂ ਦੀ ਲਈ ਮੰਗ ਖਾਸ ਤੌਰ’ਤੇ ਭਾਈ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਮਾਣ ਨੂੰ ਹੇਠਾਂ ਨਹੀਂ ਲਾਉਣਾ ਚਾਹੁੰਦੇ ਕਿਉਂਕਿ ਭਾਈ ਰਾਜੋਆਣਾ ਨੇ ਪਹਿਲਾਂ ਹੀ ਉਮਰ ਕੈਦ ਨਾਲੋਂ ਕਿਤੇ ਜ਼ਿਆਦਾ ਜੇਲ੍ਹ ਦੀ ਸਜ਼ਾ ਭੁਗਤ ਲਈ ਹੈ। ਸ੍ਰੀ ਬਾਦਲ ਰਵਨੀਤ ਸਿੰਘ ਬਿੱਟੁ ਵੱਲੋਂ ਭਾਈ ਰਾਜੋਆਣਾ ਦੀ ਰਿਹਾਈ ਦੀ ਕੀਤੀ ਮੰਗ ’ਤੇ ਬਿੱਟੂ ਵੱਲੋਂ ਕੀਤੇ ਨਿੱਜੀ ਹਮਲੇ ਦੇ ਮਾਮਲੇ ਵਿਚ ਜਵਾਬ ਦੇ ਰਹੇ ਸਨ। ਬਿੱਟੁ ਦੇ ਨਿੱਜੀ ਸੁਭਾਅ ’ਤੇ ਟਿੱਪਣੀ ਨਾ ਕਰਦਿਆਂ ਸ੍ਰੀ ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਕੀ ਕਾਂਗਰਸੀ ਆਗੂ ਉਹਨਾਂ ਹਜ਼ਾਰਾਂ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਸਮਝਦੇ ਹਨ ਜੋ ਦਿੱਲੀ ਕਤਲੇਆਮ ਦੌਰਾਨ ਕਾਂਗਰਸੀ ਗੁੰਡਿਆਂ ਵੱਲੋਂ ਯਤੀਮ ਬਣਾ ਦਿੱਤੇ ਗਏ ਜਾਂ ਵਿਧਵਾਵਾਂ ਬਣਾ ਦਿੱਤੀਆਂ ਗਈਆਂ।
ਰਾਸ਼ਟਰਪਤੀ ਨਾਲ ਅਕਾਲੀ ਦਲ ਦੇ ਵਫਦ ਵੱਲੋਂ ਮੁਲਾਕਾਤ ਲਈ ਭੇਜੇ ਰਸਮੀ ਸੱਦੇ ਬਾਰੇ ਗੱਲ ਕਰਦਿਆਂ ਸ੍ਰੀ ਬਾਦਲ ਨੇ ਰਾਸ਼ਟਰਪਤੀ ਨੂੰ ਚੇਤੇ ਕਰਵਾਇਆ ਕਿ ਮੋਦੀ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੁੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਵਾਅਦਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰ ਮੌਕੇ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਇਹ ਵਾਅਦਾ ਪੂਰਾ ਨਾ ਕਰਨਾ ਸਿੱਖ ਧਰਮ ਦੇ ਸੰਸਥਾਪਕ ਦੇ ਪਵਿੱਤਰ ਪ੍ਰਕਾਸ਼ ਪੁਰਬ ਦਾ ਅਪਮਾਨ ਹੋਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੁੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਨਾਲ ਨਾਲ ਅਕਾਲੀ ਦਲ ਵੱਲੋਂ ਕੀਤੇ ਅਣਥੱਮ ਯਤਨਾਂ ਦਾ ਨਤੀਜਾ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਥੇ ਅਕਾਲੀ ਦਲ ਦਾ ਭਰਵਾਂ ਪ੍ਰਭਾਵ ਹੈ, ਨੇ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਜਾਵੇ। ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੇ ਜਾਣ ਦੀ ਮੰਗ ਕੀਤੀ ਸੀ।
ਕਿਸਾਨਾਂ ਨੂੰ ਨਾ ਭੜਕਾਓ : ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂਆਂ ਨੂੰ ਆਖਿਆ ਕਿ ਉਹ ਪੰਜਾਬ ਵਿਚ ਬਹੁਤ ਮਿਹਨਤ ਨਾਲ ਕਮਾਈ ਸ਼ਾਂਤੀ ਭੰਗ ਨਾ ਕਰਨ ਅਤੇ ਕਿਹਾ ਕਿ ਭਾਜਪਾ ਦੀ ਪੰਜਾਬ ਇਕਾਈ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤੁਸੀਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਰਹੇ ਹੋ ਤੇ ਦੂਜੇ ਪਾਸੇ ਉਹਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਉਹਨਾਂ ਨੂੰ ਭੜਕਾ ਰਹੇ ਹੋ। ਉਹਨਾਂ ਕਿਹਾ ਕਿ ਸਾਰਾ ਪੰਜਾਬ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਭਾਜਪਾ ਅਲੱਗ ਥਲੱਗ ਪੈ ਗਈ ਹੈ।