ਕਿਹਾ ਕਿ ਸਿੱਧੂ ਪੰਜਾਬ ਕਾਂਗਰਸ ਵਿਚ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਮਾਫੀਆ ਤੱਤਾਂ ਵੱਲ ਵੇਖ ਰਿਹੈ
ਨਾਭਾ, 1 ਅਗਸਤ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਆ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਵਿਚ ਸਾਧੂ ਸਿੰਘ ਧਰਮਸੋਤ ਵਰਗੇ ਭ੍ਰਿਸ਼ਟ ਮੰਤਰੀਆਂ ਸਮੇਤ ਮਾਫੀਆ ਨੁੰ ਹੁਣ ਨਵੇਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰੂਪ ਵਿਚ ਨਵਾਂ ਲਾਭ ਮਿਲੇਗਾ ਜਿਸਨੇ ਉਹਨਾਂ ਦੀ ਪੁਸ਼ਤ ਪਨਾਹੀ ਦੀ ਜ਼ਿੰਮੇਵਾਰੀ ਚੁੱਕੀ ਹੈ।
ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਆਗੂ ਗੁਰਸੇਵਕ ਸਿੰਘ ਗੋਲੂ ਵੱਲੋਂ ਆਯੋਜਿਤ ਮੈਡੀਕਲ ਕੈਂਪ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਰੇਤ ਤੇ ਸ਼ਰਾਬ ਮਾਫੀਆ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕਾਰਵਾਈ ਦੀ ਮੰਗ ਕਰਨ ਦੀ ਥਾਂ ਨਵਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਪੰਜਾਬ ਕਾਂਗਰਸ ਵਿਚ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਇਹਨਾਂ ਤੱਤਾਂ ਦੀ ਹਮਾਇਤ ਦ ਦੀ ਝਾਕ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿਰਫ ਸਿਧੂ ਹੀ ਨਹੀਂ ਬਲਕਿ ਕਾਂਗਰਸ ਦਾ ਭ੍ਰਿਸ਼ਟਾਚਾਰ ਵੀ ਬੇਨਕਾਰਬ ਹੋ ਗਿਆ ਹੈ ਜੋ ਭ੍ਰਿਸ਼ਟਾਚਾਰ, ਘੁਟਾਲਿਆਂ ਅਤੇ ਦਲਿਤ ਤੇ ਗਰੀਬ ਵਿਰੋਧੀ ਨੀਤੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਐਸ ਸੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਧਰਮਸੋਤ ਦੀ ਤੁਰੰਤ ਮੰਤਰੀ ਮੰਡਲ ਵਿਚੋਂ ਬਰਖ਼ਾਸਤੀ ਚਾਹੁੰਦੇ ਹਨ ਅਤੇ ਉਸਦੇ ਖਿਲਾਫ ਕੇਸ ਦਰਜ ਕਰਕੇ ਉਸਨੁੰ ਗ੍ਰਿਫਤਾਰ ਹੋਇਆ ਵੇਖਣਾ ਚਾਹੁੰਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਲਈਕਲੀਨ ਚਿੱਟਹਾਸਲ ਕਰ ਲਈ ਤੇ ਹੁਣ ਸਿੱਧੂ ਵੀ ਹਮਾਇਤ ਕਰ ਰਿਹਾ ਹੈ ਜਦÇ ਸੱਚਾਈ ਇਹ ਹੈ ਕਿ ਮੰਤਰੀ ਨੇ ਉਹਨਾਂ ਅੱਠ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ ਜਿਹਨਾਂ ਨੁੰ ਵਿਦਿਅਕ ਅਦਾਰਿਆਂ ਵਿਚੋਂ ਕੱਢ ਦਿੱਤਾ ਗਿਆ ਤੇ ਹੁਣ ਉਹਨਾਂ ਦੀਆਂ ਡਿਗਰੀਆਂ ਵੀ ਨਹੀਂ ਮਿਲ ਰਹੀਆਂ। ਇਸ ਤੋਂ ਵੱਡਾ ਗੁਨਾਹ ਹੋਰ ਕੋਈ ਨਹੀਂ ਹੋ ਸਕਦਾ।
ਧਰਮਸੋਤ ਨੁੰ ਤੁਰੰਤ ਵਜ਼ਾਰਤ ਵਿਚੋਂ ਕੱਢੇ ਜਾਣ ਦੀ ਮੰਗ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜਿੰਨਾ ਚਿਰ ਧਰਮਸੋਤ ਮੰਤਰੀ ਮੰਡਲ ਦਾ ਹਿੱਸਾ ਬਣਿਆ ਰਹੇਗਾ, ਉਹਨਾਂ ਚਿਰ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸੀ ਬੀ ਆਈ ਨੁੰ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਜਾਂਚ ਕਰਨ ਦੇਣ ਦੇ ਸਰਕਾਰ ਇਸ ਕੇਸ ਦੀਆਂ ਫਾਈਲਾਂ ਏਜੰਸੀ ਨੁੰ ਨਹੀਂ ਸੌਂਪ ਰਹੀ।
ਸੂਬੇ ਸਿਰ ਚੜ੍ਹੇ ਕਰਜ਼ੇ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੁੰ ਬਿਜਲੀ ਸਰਪਲੱਸ ਬਣਾਇਆ ਸੀ, ਕਈ ਵਿਲੱਖਣ ਸਮਾਜ ਭਲਾਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਸਨ ਤੇ ਸੂਬੇ ਵਿਚ ਵਿਸ਼ਵ ਪੱਧਰੀ ਸੜਕਾਂ ਤੇ ਕੌਮਾਂਤਰੀ ਹਵਾਈ ਅੱਡੇ ਬਣੇ ਸਨ। ਉਹਨਾ ਕਿਹਾ ਕਿ ਇਸਦੇ ਉਲਟ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿਚ ਇਕ ਵੀ ਵਿਕਾਸ ਨਹੀਂ ਹੋਇਆ ਤੇ ਨਾ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਇਸੇ ਤਰੀਕੇ 60 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਕਾਂਗਰਸ ਸਰਕਾਰ ਨੇ ਇਕ ਵੀ ਨੌਕਰੀ ਨਹੀਂ ਦਿੱਤੀ।
ਜਦੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਲੋਕਾਂ ਨੁੰ ਇਸ ਸ਼ਰਤ ’ਤੇ 200 ਯੁਨਿਟ ਬਿਜਲੀ ਇਕ ਬਿÇਲੰਗ ਸਾਈਕਲ ਵਿਚ ਮੁਫਤ ਮਿਲ ਰਹੀ ਹੈ ਕਿ ਜੇਕਰ ਇਕ ਯੁਨਿਟ ਵੀ ਵੱਧ ਹੋਇਆ ਤਾਂ ਪੂਰਾ ਬਿੱਲ ਲੈ ਲਿਆ ਜਾਂਦਾ ਹੈ । ਉਹਨਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਸਿਰਫ 1000 ਕਰੋੜ ਰੁਪਏ ਦੀ ਸਬਸਿਡੀ ਦੇ ਰਹੀ ਹੈ ਜਦਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਨੇ 10600 ਕਰੋੜ ਰੁਪਏ ਦੀ ਸਬਸਿਡੀ ਲੋਕਾਂ ਨੂੰ ਦਿੱਤੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਲੋਕਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੇਖ ਲਿਆ ਹੈ ਜੋ ਸਤਲੁਜ ਯਮੁਨਾ Çਲੰਕ ਨਹਿਰ ਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਦੋਗਲੇ ਮਾਪਦੰਡ ਅਪਣਾਉਂਦੇ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੁੰ ਪੰਜਾਬ ਨੂੰ ਰਿਮੋਰਟ ਨਾਲ ਚਲਾਉਣ ਦੀ ਆਗਿਆ ਨਹੀਂ ਦੇਣਗੇ।