ਕਿਹਾ ਕਿ ਸਿੱਖ ਸੰਗਤ ਕਾਂਗਰਸ ਦੀ ਪਰਕਾਸ਼ ਪੁਰਬ ਸਮਾਗਮਾਂ 'ਚ ਖ਼ਲਲ ਪਾਉਣ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ
ਮੁੱਖ ਮੰਤਰੀ ਨੂੰ ਕਿਹਾ ਕਿ ਉਹ ਜੁਆਬ ਦੇਵੇ ਕਿ ਕੱਕਾਰਾਂ ਦਾ ਨਿਰਾਦਰ ਕਰਨ ਲਈ ਆਸ਼ੂ ਖ਼ਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ?
ਮਜੀਠਾ ਦੀ ਸੰਗਤ ਨਾਲ ਮਿਲ ਕੇ ਸੁਲਤਾਨਪੁਰ ਲੋਧੀ ਵਿਖੇ ਸੇਵਾ ਕੀਤੀ
ਸੁਲਤਾਨਪੁਰ ਲੋਧੀ/14 ਅਕਤੂਬਰ:ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਉੱਤੇ ਸੁਆਲ ਉਠਾ ਕੇ ਅਤੇ ਸਿੱਖ ਪੰਥ ਦੀ ਮਾਨਸਿਕਤਾ ਨੂੰ ਠੇਸ ਪਹੁੰਚਾ ਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀਆਂ ਨੀਤੀਆਂ ਨੂੰ ਦੁਹਰਾ ਰਹੀ ਹੈ।
ਮਜੀਠਾ ਵਿਧਾਨ ਸਭਾ ਹਲਕੇ ਦੀ ਸੰਗਤ ਨਾਲ ਮਿਲ ਕੇ ਸਫੈਦੀਕਰਨ ਦੀ ਸੇਵਾ ਕਰਨ, ਗੁਰਦੁਆਰਾ ਬੇਰ ਸਾਹਿਬ ਵਿਖੇ ਸੇਵਾ ਕਰਨ ਅਤੇ ਸੰਗਤ ਵੱਲੋਂ ਪਰਕਾਸ਼ ਪੁਰਬ ਸਮਾਗਮਾਂ ਲਈ 4æ5 ਲੱਖ ਰੁਪਏ ਦਾ ਯੋਗਦਾਨ ਪਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ਼ਕਲਾਂ ਬਦਲ ਗਈਆਂ ਹਨ ਪਰ ਕਾਂਗਰਸ ਦੀਆਂ ਨੀਤੀਆਂ ਅੱਜ ਵੀ ਉਹੀ ਹਨ। ਉਹਨਾਂ ਕਿਹਾ ਕਿ ਪਹਿਲਾਂ ਇੰਦਰਾ ਗਾਂਧੀ ਨੇ ਸਿੱਖ ਮਾਨਸਿਕਤਾ ਨੂੰ ਚੋਟ ਪਹੁੰਚਾਉਣ ਅਤੇ ਸਿੱਖਾਂ 'ਚ ਵੰਡੀਆਂ ਪਾਉਣ ਦੇ ਇਰਾਦੇ ਨਾਲ ਸ੍ਰੀ ਦਰਬਾਰ ਸਾਹਿਬ ਉਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ ਸੀ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸੇ ਇਤਿਹਾਸ ਨੂੰ ਦੁਹਰਾ ਰਿਹਾ ਹੈ। ਇਸ ਵਾਰ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਤੋਂ ਰੋਕਣ ਦੀ ਨੀਅਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਸਿੱਖ ਸੰਗਤ ਮੁੱਖ ਮੰਤਰੀ ਅਤੇ ਉਸ ਦੇ ਮੰਤਰੀਆਂ ਦੀ ਪਰਕਾਸ਼ ਪੁਰਬ ਸਮਾਗਮਾਂ 'ਚ ਖ਼ਲਲ ਪਾਉਣ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਸਰਕਾਰ ਨੂੰ ਸਮਾਜ 'ਚ ਵੰਡੀਆਂ ਪਾਉਣ ਵਾਲੀ ਅਤੇ ਸਿੱਖਾਂ ਦਾ ਮਨੋਬਲ ਡੇਗਣ ਵਾਲੀ ਸਿਆਸਤ ਕਰਨ ਤੋਂ ਵਰਜਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਸਮਾਗਮਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਉਸਾਰਨ ਵਰਗੀਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਰਕਾਸ਼ ਪੁਰਬ ਸਮਾਗਮਾਂ ਦਾ ਬੰਦੋਬਸਤ ਕਰਨ ਦੇਣਾ ਚਾਹੀਦਾ ਹੈ। ਇਹੋ ਹੀ ਰਵਾਇਤ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਸਰਦਾਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਤਾਂ ਐਸਜੀਪੀਸੀ ਨੇ ਮਰਿਆਦਾ ਅਨੁਸਾਰ ਸ਼ਤਾਬਦੀ ਸਮਾਗਮ ਕਰਵਾਏ ਸਨ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਬਿਹਾਰ ਸਰਕਾਰ ਨੇ ਵੀ ਐਸਜੀਪੀਸੀ ਨੂੰ ਸ਼ਤਾਬਦੀ ਸਮਾਗਮ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਪੁਰਾਣੀ 'ਪਾੜੋ ਅਤੇ ਰਾਜ ਕਰੋ' ਦੀ ਨੀਤੀ ਅਪਣਾ ਰਹੀ ਹੈ, ਕਿਉਂਕਿ ਇਹ ਸੂਬੇ ਅੰਦਰ ਵਧੀਆ ਪ੍ਰਸਾਸ਼ਨ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਸਹੁੰ ਖਾ ਕੇ ਵਾਅਦੇ ਪੂਰੇ ਕਰਨ ਤੋਂ ਮੁਕਰਨ ਮਗਰੋਂ ਲੋਕਾਂ ਦਾ ਇਸ ਸਰਕਾਰ ਤੋਂ ਭਰੋਸਾ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਕਾਂਗਰਸ ਕੋਲ ਲੋਕਾਂ ਨੂੰ ਦੇਣ ਲਈ ਨਵਾਂ ਕੁੱਝ ਨਹੀਂ ਹੈ, ਇਸ ਲਈ ਇਸ ਨੇ ਸਿੱਖਾਂ 'ਚ ਨਫਰਤ ਦੇ ਬੀਜ ਬੀਜਣ ਵਾਲੀਆਂ ਇੰਦਰਾ ਗਾਂਧੀ ਦੀਆਂ ਨੀਤੀਆਂ ਨੂੰ ਦੁਹਰਾਉਣਾ ਸ਼ੁਰੂ ਕਰ ਦਿੱਤਾ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਪੁਰਾਣੀ 'ਪਾੜੋ ਅਤੇ ਰਾਜ ਕਰੋ' ਦੀ ਨੀਤੀ ਅਪਣਾ ਰਹੀ ਹੈ, ਕਿਉਂਕਿ ਇਹ ਸੂਬੇ ਅੰਦਰ ਵਧੀਆ ਪ੍ਰਸਾਸ਼ਨ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਸਹੁੰ ਖਾ ਕੇ ਵਾਅਦੇ ਪੂਰੇ ਕਰਨ ਤੋਂ ਮੁਕਰਨ ਮਗਰੋਂ ਲੋਕਾਂ ਦਾ ਇਸ ਸਰਕਾਰ ਤੋਂ ਭਰੋਸਾ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਕਾਂਗਰਸ ਕੋਲ ਲੋਕਾਂ ਨੂੰ ਦੇਣ ਲਈ ਨਵਾਂ ਕੁੱਝ ਨਹੀਂ ਹੈ, ਇਸ ਲਈ ਇਸ ਨੇ ਸਿੱਖਾਂ 'ਚ ਨਫਰਤ ਦੇ ਬੀਜ ਬੀਜਣ ਵਾਲੀਆਂ ਇੰਦਰਾ ਗਾਂਧੀ ਦੀਆਂ ਨੀਤੀਆਂ ਨੂੰ ਦੁਹਰਾਉਣਾ ਸ਼ੁਰੂ ਕਰ ਦਿੱਤਾ ਹੈ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਸੁਆਲ ਕੀਤਾ ਕਿ ਉਹ ਜੁਆਬ ਦੇਵੇ ਕਿ ਉਸ ਨੇ ਮੁੱਲਾਂਪੁਰ ਦਾਖਾ ਵਿਚ ਇੱਕ ਸਿੱਖ ਨੌਜਵਾਨ ਉੱਤੇ ਹਮਲਾ ਕਰਕੇ ਉਸ ਦੇ ਕੱਕਾਰਾਂ ਦਾ ਨਿਰਾਦਰ ਕਰਨ ਵਾਲੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ ਕੋਈ ਕਾਰਵਾਈ ਕਿਉਂ ਨਹੀ ਕੀਤੀ? ਉਹਨਾਂ ਕਿਹਾ ਕਿ ਇਹ ਮਸਲਾ ਕਿਸੇ ਕਾਂਗਰਸ ਵਰਕਰ ਦਾ ਨਹੀਂ ਸਗੋਂ ਕੱਕਾਰਾਂ ਦੀ ਬੇਅਦਬੀ ਦਾ ਹੈ। ਅਜਿਹੀਆਂ ਘਟਨਾਵਾਂ ਪੰਜਾਬ ਨੂੰ ਦੁਬਾਰਾ ਤੋਂ ਕਾਲੇ ਦਿਨਾਂ ਵੱਲ ਲੈ ਜਾਣਗੀਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉੁਹ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ ਕਰਾਰਾ ਸਬਕ ਸਿਖਾਉਣ। ਉਹਨਾਂ ਕਿਹਾ ਕਿ ਇਹ ਛੋਟਾ ਕੈਪਟਨ ਵੀ ਕਾਂਗਰਸ ਦੇ ਨਿਕੰਮੇ ਪ੍ਰਸਾਸ਼ਨ ਦਾ ਹੀ ਹਿੱਸਾ ਹੈ ਅਤੇ ਉਹ ਮੁੱਖ ਮੰਤਰੀ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਸਲਾਹ ਦੇਣ ਲਈ ਜ਼ਿੰਮੇਵਾਰ ਹੈ