ਕਿਹਾ ਕਿ ਜਿਹੜੇ ਪਰਿਵਾਰਾਂ ਦੇ ਕਮਾਉਣ ਵਾਲੇ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਗਏ, ਅਜਿਹੇ ਪਰਿਵਾਰਾਂ ਨੁੰ 6 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ
ਪ੍ਰਧਾਨ ਮੰਤਰੀ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਬਿਨਾਂ ਸ਼ਰਤ ਸਿੱਧੀ ਗੱਲਬਾਤ ਕਰਨ ਦੀ ਕੀਤੀ ਬੇਨਤੀ
ਸ਼੍ਰੋਮਣੀ ਕਮੇਟੀ ਦੇ ਆਜ਼ਾਦ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਸ਼੍ਰੋਮਣੀ ਅਕਾਲੀ ਵਿਚ ਹੋਏ ਸ਼ਾਮਲ
ਚੰਡੀਗੜ੍ਹ, 25 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਨੂੰ ਕੋਰੋਨਾ ਖਿਲਾਫ ਜੰਗ ਜਿੱਤਣ ਵਾਲੇ ਤੇਜ਼ ਰਫਤਾਰ ਵੈਕਸੀਨੇਸ਼ਨ ਦੀ ਜ਼ਰੂਰਤ ਹੈ ਤੇ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਵੀ ਇਹ ਬੇਨਤੀ ਕੀਤੀ ਕਿ ਅਗਲੇ ਛੇ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਲੋਕਾਂ ਦੀ ਵੈਕਸੀਨੇਸ਼ਨ ਵਾਸਤੇ 1000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਕਾਰਨ ਜਿਹੜੇ ਪਰਿਵਾਰਾਂ ਦੇ ਕਮਾਉਣ ਵਾਲੇ ਅਕਾਲ ਚਲਾਣਾ ਕਰ ਗਏ ਹਨ, ਉਹਨਾਂ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਅਨਾਥ ਹੋਇਆਂ ਨੁੰ ਮੁਫਤ ਸਿੱਖਿਆ ਦਿੱਤੀ ਜਾਵੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਛੇ ਮਹੀਨਿਆਂ ਲਈ ਮੁਆਫ ਕੀਤੇ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਕਾਂਗਰਸ ਦੇ ਸਾਬਕਾ ਸਕੱਤਰ ਸ੍ਰੀ ਸੁਰਜੀਤ ਸਿੰਘ ਤੁਗਲਵਾਲ ਦੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ੍ਰੀ ਤੁਗਲਵਾਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਜਾਵੇਗਾ।
ਤੇਜ਼ ਰਫਤਾਰ ਵੈਕਸੀਨੇਸ਼ਨ ਦੀ ਲੋੜ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੁੰ ਕੇਂਦਰ ਵੱਲ ਨਹੀਂ ਵੇਖਣਾ ਚਾਹੀਦਾ ਤੇ ਆਪ ਸੂਬੇ ਦੇ ਫੰਡਾਂ ਨਾਲ ਵੈਕਸੀਨ ਦੀ ਉਸੇ ਤਰੀਕੇ ਤੇਜ਼ ਰਫਤਾਰ ਖਰੀਦ ਕਰਨੀ ਚਾਹੀਦੀ ਹੈ ਜਿਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਰਡਰ ਦੇਣ ਦੇ ਇਕ ਹਫਤੇ ਦੇਅੰਦਰ ਅੰਦਰ ਕੋਵੈਕਸੀਨ ਦੀ ਖਰੀਦ ਕਰ ਲਈਹੈ। ਉਹਨਾਂ ਕਿਹਾ ਕਿ ਮੁੰਬਈ ਵਰਗੇ ਸ਼ਹਿਰਾਂ ਦੇ ਨਿਗਮਾਂ ਨੇ ਵੀ 600 ਕਰੋੜ ਰੁਪਏ ਦੀ ਵੈਕਸੀਨ ਖਰੀਦ ਹੈ ਤਾਂ ਜੋ ਸਾਰੇ ਸ਼ਹਿਰ ਦੇ ਵਸਨੀਕਾਂ ਨੁੰ ਇਕੋ ਵਾਰ ਵਿਚ ਵੈਕਸੀਨ ਲਗਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਲੋੜ ਹੈ ਤਾਂ ਮੁੱਖ ਮੰਤਰੀ ਵੈਕਸੀਨ ਦੀ ਤੇਜ਼ ਰਫਤਾਰ ਖਰੀਦ ਲਈ ਤਜਵੀਜ਼ ਦੀ ਮਨਜ਼ੂਰੀ ਲਈ ਤੁਰੰਤ ਸੂਬੇ ਦੇ ਮੰਤਰੀ ਮੰਡਲ ਦੀ ਮੀਟਿੰਗ ਸੱਦਣ।
ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੁੰ ਤੀਜੀ ਕੋਰੋਨਾ ਲਹਿਰ ਦੇ ਟਾਕਰੇ ਲਈ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੂਬੇ ਨੁੰ ਘੱਟ ਤੋਂ ਘੱਟ 2000 ਵੈਂਟੀਲੇਟਰਾਂਦੀ ਜ਼ਰੂਰਤਹੈ ਤੇ ਇਹਨਾਂ ਨੂੰ ਚਲਾਉਣ ਲਈ ਲੋੜੀਂਦਾ ਸਟਾਫ ਭਰਤੀਕਰ ਕੇ ਇਹਨਾਂ ਨੂੰ ਅਗਲੇ ਤਿੰਨ ਮਹੀਨਿਆਂ ਵਿਚ ਚਾਲੂ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਸੂਬੇ ਦੇ 22 ਜ਼ਿਲਿ੍ਹਆਂ ਵਿਚੋਂ 17 ਵਿਚ ਵੈਂਟੀਲੇਟਰ ਸਹੂਲਤ ਉਪਲਬਧ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਕੋਰੋਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਤਾਂ ਹੀ ਲੜ ਸਕਦਾ ਸੀਜੇਕਰ ਮੁੱਖ ਮੰਤਰੀ ਤੇ ਸਾਰੇ ਮੰਤਰੀ ਆਪ ਅੱਗੇ ਹੋ ਕੇ ਲੜਦੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਅਜਿਹਾ ਵੇਖਣ ਨੂੰ ਨਹੀਂ ਮਿਲਿਆ ਤੇ ਹੁਣ ਇਸਦੀ ਬਹੁਤ ਜ਼ਰੂਰਤ ਹੈ ਕਿਉਂਕਿ ਪਿਛਲੇ ਤਿੰਨ ਮਹੀਨਿਆਂ ਅੰਦਰ ਹੀ ਪੰਜਾਬ ਵਿਚ 4 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਵੀ ਇਹ ਬੇਨਤੀ ਕੀਤੀ ਕਿ ਕੋਰੋਨਾ ਵੈਕਸੀਨ ’ਤੇ ਜੀ ਐਸ ਟੀ ਨਾ ਲਗਾਇਆ ਜਾਵੇ ਤੇ ਕਿਹਾ ਕਿ ਇਸਨੂੰ ਵੈਕਸੀਨ ਦੀ ਵਿਕਰੀ ਤੋਂ ਆਮਦਨ ਬਾਰੇ ਨਹੀਂ ਸੋਚਣਾ ਚਾਹੀਦਾ। ਉਹਨਾਂ ਨੇ ਵੈਂਟੀਲੇਟਰਾਂ ਅਤੇ ਜੀਵਨ ਰੱਖਿਅਕ ਦਵਾਈਆਂਲਈ ਵੀ ਜੀ ਐਸ ਟੀ ਹਮੇਸ਼ਾ ਲਈ ਖ਼ਤਮ ਕਰਨ ਦੀ ਲੋੜ ’ਤੇ ਜ਼ੋਰ ਦਿੱਤ
ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਬਾਰੇ ਗੱਲ ਕਰਦਿਆਂ ਸਰਦਾਰ ਬਾਦਲ ਨੇਕਿਹਾÇ ਕ ਉਹਨਾਂ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਕਿਹਾਹ ੈ ਕਿ ਉਹ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਆਪੋ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।
ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਿਹਾ ਕਿ ਉਹ ਸ਼ਰਤਾਂ ਨਾਲ ਕਿਸਾਨਾ ਪ੍ਰਤੀ ਮਾੜਾ ਵਿਹਾਰ ਨਾ ਕਰਨ ਬਲਕਿ ਕਿਸਾਨਾਂਨਾਲ ਬਿਨਾਂ ਸ਼ਰਤ ਗੱਲਬਾਤ ਕਰਨ।
ਸਰਦਾਰ ਬਾਦਲ ਨੇ ਪੰਜਾਬ ਸਰਕਾਰ ਨੁੰ ਇਹ ਅਪੀਲ ਵੀ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 400 ਸ਼ਹੀਦਾਂ ਦੇ ਪਰਿਵਾਰਾਂ ਨੁੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਜੀਅ ਲਈ ਸਰਕਾਰੀ ਨੌਕਰੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਹੁਣ ਤੱਕ 189 ਕਿਸਾਨਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਮਿਲ ਗਿਆ ਹੈ ਪਰ ਪ੍ਰਭਾਵਤ ਪਰਿਵਾਰਾਂ ਨੂੰਸਰਕਾਰੀ ਨੌਕਰੀ ਨਹੀਂ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਸੁਰਜੀਤ ਸਿੰਘ ਤੁਗਲਵਾਲ, ਜਸਵੰਤ ਸਿੰਘ, ਜਗਮੋਹਨ ਸਿੰਘ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ ਤੇ ਅਨੂਪ ਸਿੰਘ ਨੂੰ ਸਿਰੋਪਾਓ ਬਖਸ਼ਿਸ਼ ਕੀਤੇ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ , ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਲਖਬੀਰ ਸਿੰਘ ਲੋਧੀਨੰਗਲ ਤੋਂ ਇਲਾਵਾ ਗੁਰਿੰਦਰਪਾਲ ਸਿੰਘ, ਜਥੇਦਾਰ ਰਤਨ ਸਿੰਘ, ਕੰਵਲਪ੍ਰੀਤ ਸਿੰਘ ਕਾਕੀ, ਨਰਿੰਦਰ ਸਿੰਘ ਸੇਖੋਵਾਂ, ਬੀਬੀ ਸ਼ਰਨਜੀਤ ਕੌਰ ਜਿੰਦਰ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਮਨਦੀਪ ਸਿੰਘ ਸੰਧੂ ਤੇ ਬੀਬੀ ਸੁਰਜੀਤ ਕੌਰ ਵੀ ਹਾਜ਼ਰ ਸਨ।