ਕਿਹਾ ਕਿ ਚੰਗਾ ਹੁੰਦਾ ਕਿ ਜੇਕਰ ਬਠਿੰਡਾ ਫੇਰੀ ਦੌਰਾਨ ਮੁੱਖ ਮੰਤਰੀ ਕਣਕ ਦੀ ਚੁਕਾਈ ਤੇਜ਼ ਕਰਾਉਣ ਲਈ ਕਿਸੇ ਮੰਡੀ 'ਚ ਜਾਂਦਾ ਜਾਂ ਖੁਦਕੁਸ਼ੀ ਪੀੜਤਕਿਸਾਨ ਪਰਿਵਾਰਾਂ ਨੂੰ ਮਿਲਦਾ
ਬਠਿੰਡਾ/08 ਮਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਿੱਖਾਂ ਵਿਚ ਵੰਡੀਆਂ ਪਾਉਣ ਅਤੇ ਉਹਨਾਂ ਦੀਆਂਧਾਰਮਿਕ ਸੰਸਥਾਵਾਂ ਉੱਪਰ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦਾ ਕਬਜ਼ਾ ਕਰਵਾਉਣ ਦੀ ਸਾਜ਼ਿਸ਼ ਰਚਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਦੀ ਸਖ਼ਤ ਨਿਖੇਧੀ ਕੀਤੀ ਹੈ।
ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੇਗਾ ਅਤੇ ਦੂਜੇ ਕਾਂਗਰਸੀਆਂ ਨੂੰ ਵੀ ਅਜਿਹਾ ਕਰਨ ਲਈਪ੍ਰੇਰਿਤ ਕਰੇਗਾ, ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਬਿੱਲੀ ਥੈਲੇ 'ਚੋ ਬਾਹਰ ਆ ਗਈ ਹੈ। ਤੁਸੀਂ ਪੰਥਕ ਸੰਸਥਾਵਾਂਉੱਤੇ ਕਬਜ਼ਾ ਕਰਨ ਲਈ ਆਪਣੀ ਜੀ-ਹਜ਼ੂਰੀਆਂ ਦੇ ਧੜੇ ਖੜ੍ਹੇ ਕਰਕੇ ਗਾਂਧੀ ਪਰਿਵਾਰ ਦੀ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਸਾਲਾਂ ਪੁਰਾਣੀ ਚਾਲ ਚੱਲਰਹੇ ਹੋ। ਉਹਨਾਂ ਕਿਹਾ ਕਿ ਤੁਹਾਡੇ ਵੱਡੇ ਵਡੇਰਿਆਂ ਵਾਂਗ ਤੁਸੀਂ ਵੀ ਪੰਥ-ਵਿਰੋਧੀ ਧਿਰਾਂ ਦੀ ਹਮਾਇਤ ਕੀਤੀ ਹੈ ਅਤੇ ਹੁਣ ਤੁਸੀਂ ਉਹਨਾਂ ਨੂੰ ਕਾਂਗਰਸਪਾਰਟੀ ਦੀ ਐਸਜੀਪੀਸੀ ਉੱਤੇ ਕਬਜ਼ਾ ਕਰਨ ਦੀ ਮੁਹਿੰਮ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਹੇ ਹੋ।