ਕਿਹਾ ਕਿ ਬੇਅਬਦੀ ਮਾਮਲੇ ’ਤੇ ਅਦਾਲਤੀ ਹੁਕਮ ਦਾ ਸਿਹਰਾ ਆਪਣੇ ਸਿਰ ਬੰਨਣ ਦੇ ਯਤਨਾਂ ਤਹਿਤ ਮੁੱਖ ਮੰਤਰੀ ਝੂਠ ਬੋਲ ਰਹੇ ਹਨ
ਅੰਮ੍ਰਿਤਸਰ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਦੇ ਕਿਸਾਨ ਮਾਰਚ ਵੇਲੇ ਤੋਂ ਲਾਪਤਾ ਪੰਜਾਬੀ ਨੌਜਵਾਨਾਂ ਨੂੰ ਲੱਭਣ ਤੇ ਪਰਿਵਾਰਾਂ ਨਾਲ ਮੁੜ ਮਿਲਾਉਣ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਭਾਜਪਾ ਦੇ ਮੁਖਤਿਆਰ ਵਜੋਂ ਵਿਚਰ ਰਹੇ ਹਨ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇਹ ਮੁੱਖ ਮੰਤਰੀ ਦਾ ਫਰਜ਼ ਹੈ ਕਿ ਉਹ ਇਹ ਮਾਮਲਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਣ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹਾ ਕਰਨ ਵਿਚ ਅਸਫਲ ਰਹੇ ਹਨ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਉਹ ਕੇਂਦਰ ਸਰਕਾਰ ਨਾਲ ਫਿਕਸ ਮੈਚ ਖੇਡ ਰਹੇ ਹਨ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਉਹਨਾਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਲ ਕੇ ਇਸ ਗੱਲ ਲਈ ਵਚਨਬੱਧ ਹੈ ਕਿ ਨਾ ਸਿਰਫ ਸਾਰੇ ਲਾਪਤਾ ਨੌਜਵਾਨਾਂ ਨੂੰ ਲੱਭਿਆ ਜਾਵੇ ਬਲਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹਨਾਂ ਨੌਜਵਾਨਾਂ ਨਾਲ ਕੋਈ ਵਿਤਕਰਾ ਨਾ ਹੋਵੇ ਕਿਉਂਕਿ ਇਹਨਾਂ ਖਿਲਾਫ ਝੂਠੇ ਕੇਸ ਦਰਜ ਕਰ ਕੇ ਇਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।
ਇਕ ਸਵਾਲ ਦੇ ਜਵਾਬ ਵਿਚ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਜਾਏ ਸੰਸਦ ਵਿਚ ਲੋਕਤੰਤਰ ਨੂੰ ਗੁੰਮਰਾਹ ਕਰਨ ਦਾ ਯਤਨ ਕਰਨ ਦੇ ਤੇ ਇਹ ਪ੍ਰਭਾਵ ਦੇਣ ਕਿ ਖੇਤੀ ਕਾਨੂੰਨ ਸਭ ਨੁੰ ਪ੍ਰਵਾਨਯੋਗ ਹਨ, ਖੇਤੀਬਾੜੀ ਮੰਤਰੀ ਸ੍ਰੀ ਐਨ ਐਸ ਤੋਮਰ ਨੁੰ ਇਹ ਦੱਸਣਾ ਚਾਹੀਦਾ ਹੈ ਕਿ ਕਿਹੜੀ ਸਿਆਸੀ ਪਾਰਟੀ ਜੋ ਕਿਸਾਨਾਂ ਦੀ ਪ੍ਰਤੀਨਿਧ ਹੋਵੇ ਜਾਂ ਕਿਸਾਨ ਜਥੇਬੰਦੀ ਨੇ ਇਹਨਾਂ ਕਾਨੂੰਨਾਂ ਦਾ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਹਾਲੇ ਵੀ ਦੇਰ ਨਹੀਂ ਹੋਈ ਤੇ ਤਿੰਨ ਕਾਨੂੰਨਾਂ ਨੂੰ ਖਤਮ ਕਰ ਕੇ ਕਿਸਾਨਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਹਊਮੈ ’ਤੇ ਨਹੀਂ ਡੱਟਣਾ ਚਾਹੀਦਾ ਤੇ ਕਿਸਾਨਾਂ ਦੀ ਆਵਾਜ਼ ਸੁਣ ਕੇ ਬਿਨਾਂ ਹੋਰ ਦੇਰੀ ਕੀਤਿਆਂ ਇਹ ਕਾਨੂੰਨ ਖ਼ਤਮ ਕਰਨੇ ਚਾਹੀਦੇ ਹਨ।
ਜਦੋਂ ਪੁੱਛਿਆ ਗਿਆ ਤਾਂ ਸ੍ਰੀ ਬਾਦਲ ਨੇ ਸਪਸ਼ਟ ਕੀਤਾ ਕਿ ਝੂਠ ਬੋਲ ਕੇ ਅਦਾਲਤ ਦੇ ਉਸ ਫੈਸਲੇ ਦਾ ਸਿਹਰਾ ਆਪਣੇ ਸਿਰ ਬੰਨਣਾ ਚਾਹੁੰਦੇ ਹਨ ਜਿਸ ਰਾਹੀਂ ਅਦਾਲਤ ਨੇ ਬੇਅਦਬੀ ਮਾਮਲੇ ਦੀਆਂ ਫਾਈਲਾਂ ਸੁਬਾ ਸਰਕਾਰ ਹਵਾਲੇ ਕਰਨ ਦੀ ਹਦਾਇਤ ਕੀਤੀ ਸੀ। ਉਹਨਾਂ ਕਿਹਾ ਕਿ ਤੱਥ ਬਿਲਕੁਲਵੱਖਰੇ ਹਨ। ਹਾਈ ਕੋਰਟ ਨੇ ਇਹ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਸਹੀ ਤਰੀਕੇ ਜਾਂਚ ਨਹੀਂ ਕਰ ਰਹੀ। ਉਸਨੇ ਹਦਾਇਤ ਕੀਤੀ ਕਿ ਨਵੀਂ ਐਸ ਆਈ ਟੀ ਬਣਾਈ ਾਵੇ ਤੇ ਨਾਲ ਹੀ ਸੀ ਬੀ ਆਈ ਕੇਸ ਸੂਬੇ ਨੂੰ ਟਰਾਂਸਫਰ ਕੀਤਾ ਜਾਵੇ ਤਾਂ ਜੋ ਸੀ ਬੀ ਦੀ ਆਈ ਦੇ ਆਧਾਰ ’ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਦੇ ਇਸ ਸਾਰੇ ਮਾਮਲੇ ਦਾ ਸਹੀ ਹੱਲ ਕੱਢਣ ਵਿਚ ਆਪਣੀ ਨਾਕਾਮੀ ’ਤੇ ਪਰਦਾ ਪਾਉਣ ਲਈ ਸਾਰੇ ਮਾਮਲੇ ਨੁੰ ਤਰੋੜ ਮਰੋੜ ਕੇਪੇਸ਼ ਕਰ ਰਹੇ ਹਨ ਤੇ ਇਸਦਾ ਸਿਆਸੀਕਰਨ ਕਰ ਰਹੇ ਹਨ।
ਮਿਉਂਸਪਲ ਚੋਣਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਡਰਾਮਾ ਬਣ ਕੇ ਰਹਿ ਗਈ ਹੈ। ਉਹਨਾਂ ਕਿਹਾ ਕਿ ਚੰਗਾ ਹੁੰਦ ਜੇਕਰ ਕਾਂਗਰਸ ਸਰਕਾਰ ਚੋਣਾਂ ਕਰਵਾਉਣ ਦਾ ਡਰਾਮਾ ਕਰਨ ਦੀ ਥਾਂ ਕਾਰਪੋਰੇਸ਼ਨਾਂ ਤੇ ਕੌਂਸਲਾਂ ਲਈ ਆਪਣੇ ਬੰਦੇ ਹੀ ਨਾਮਜ਼ ਦਰ ਲੈਂਦੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਆਜ਼ਾਦ ਤੇ ਨਿਰਪੱਖ ਚੋਣਾਂਕਰਵਾਉਣ ਤੋਂ ਭੱਜ ਰਹੀ ਹੈ ਤੇ ਵਿਰੋਧੀ ਧਿਰ ਦੇ ਨਾਮਜ਼ਦਗੀਪੱਤਰ ਰੱਦ ਕਰਨ ਵਾਸਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ ਤੇ ਹਿੰਸਾਤਮਕ ਕਾਰਵਾਈਆਂ ਨਾਲ ਵਿਰੋਧੀਆਂ ਨੁੰ ਡਰਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵੱਡੀ ਗਿਣਤੀ ਵਿਚ ਸਿਵਲ ਤੇ ਪੁਲਿਸ ਅਧਿਕਾਰੀ ਕਾਂਗਰਸ ਦੇ ਵਿਧਾਇਕਾਂ ਦੇ ਇਸ਼ਾਰਿਆਂ ’ਤੇ ਨੱਚ ਰਹੇ ਹਨ ਤੇ ਲੋਕਤੰਤਰ ਦੇ ਕਤਲ ਵਿਚ ਭਾਗੀਦਾਰ ਬਣ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹਨਾਂ ਅਫਸਰਾਂ ਤੋਂ ਜਵਾਬ ਤਲਬੀ ਕੀਤੀ ਜਾਵੇਗੀ ਤੇ ਇਹਨਾਂ ਦੇ ਗਲਤ ਕੰਮਾਂ ਲਈ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।