ਅਕਾਲੀ ਆਗੂ ਵੱਲੋਂ ਇਹ ਪੁੱਛਣ ਤੇ ਕਿ ਕੀ ਮੁੱਖ ਮੰਤਰੀ ਕਦੇ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਹਨਾਂ ਦੇ ਹਲਕੇ ਵਿਚ ਆਇਆ ਹੈ, 'ਨਹੀਂ -ਨਹੀਂ' ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੋਲੋਂ ਉਸ ਦੇ ਟਿਕਾਣੇ ਬਦਲਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਪਰੰਤੂ ਜੇਕਰ ਆ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਦਾ ਹੈ ਤਾਂ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋ ਸਕਦਾ ਹੈ ਅਤੇ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਉਹਨਾਂ ਕਿਹਾ ਕਿ ਨੌਜਵਾਨ ਅਜੇ ਤਕ ਉਹਨਾਂ ਸਮਾਰਟ ਫੋਨਾਂ ਨੂੰ ਉਡੀਕ ਰਹੇ ਹਨ, ਜਿਹਨਾਂ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਨੌਜਵਾਨ ਅਜੇ ਤੀਕ ਘਰ ਘਰ ਨੌਕਰੀ ਸਕੀਮ ਤਹਿਤ ਨੌਕਰੀਆਂ ਮਿਲਣ ਦੀ ਉਡੀਕ ਕਰ ਰਹੇ ਹਨ। ਗਰੀਬ ਤਬਕਿਆਂ ਨੂੰ ਵਾਅਦੇ ਮੁਤਾਬਿਕ ਅਜੇ ਤਕ ਆਟਾ ਦਾਲ ਸਕੀਮ ਤਹਿਤ ਘਿਓ, ਚਾਹ-ਪੱਤੀ ਅਤੇ ਖੰਡ ਮਿਲਣੇ ਸ਼ੁਰੂ ਨਹੀਂ ਹੋਏ।
ਸਰਦਾਰ
ਮਜੀਠੀਆ ਨੇ ਕਿਹਾ ਕਿ ਇੰਨਾ ਹੀ ਨਹੀਂ, ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਨਹੀਂ ਮਿਲ
ਰਹੇ, ਵਿਦਿਆਰਥਣਾਂ ਨੂੰ ਸਾਇਕਲ ਨਹੀਂ ਦਿੱਤੇ ਜਾ ਰਹੇ। ਸਕੂਲੀ ਬੱਚਿਆਂ ਨੂੰ ਮਿਡ ਡੇਅ
ਮੀਲ ਮਿਲਣਾ ਬੰਦ ਹੋ ਗਿਆ ਹੈ। ਬਿਜਲੀ ਮਹਿੰਗੀ ਕਰ ਦਿੱਤੀ ਹੈ। ਸਾਰੇ ਵਿਕਾਸ ਕਾਰਜ ਠੱਪ
ਕਰ ਦਿੱਤੇ ਹਨ। ਇੱਥੋਂ ਤਕ ਕਾਂਗਰਸੀ ਰਾਜ ਅਧੀਨ ਸੂਬੇ ਅੰਦਰ ਨਿਵੇਸ਼ ਪੂਰੀ ਤਰ੍ਹਾਂ ਬੰਦ
ਹੋ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਨਾ ਮੁਲਾਜ਼ਮਾਂ ਨੂੰ ਡੀਏ ਦਿੱਤਾ ਹੈ
ਅਤੇ ਨਾ ਹੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਹੈ। ਚਰਨਜੀਤ ਚੰਨੀ ਉਤੇ ਨੌਜਵਾਨਾਂ ਨੂੰ
ਪ੍ਰਾਈਵੇਟ ਨੌਕਰੀਆਂ ਦੇਣ ਦੇ ਝੂਠੇ ਦਾਅਵੇ ਕਰਨ ਦਾ ਦੋਸ਼ ਲਾਉਂਦਿਆਂ ਅਕਾਲੀ ਆਗੂ ਨੇ ਕਿਹਾ
ਕਿ ਅਸੀਂ ਮੰਤਰੀ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਸਾਨੂੰ ਨੌਜਵਾਨਾਂ ਨੂੰ ਦਿੱਤੀਆਂ
ਨੌਕਰੀਆਂ ਦੀ ਸੂਚੀ ਦੇਵੇ, ਪਰ ਉਹ ਅਜਿਹਾ ਕਰਨ ਤੋਂ ਭੱਜ ਗਿਆ ਹੈ। ਉਹਨਾਂ ਕਿਹਾ ਕਿ
ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਉਹਨਾਂ ਦੇ 750 ਕਰੋੜ ਰੁਪਏ ਦੇ
ਗੰਨੇ ਦਾ ਬਕਾਇਆ ਦੱਬੀ ਬੈਠੀ ਹੈ
ਇਹ
ਟਿੱਪਣੀ ਕਰਦਿਆਂ ਕਿ ਅਕਾਲੀ-ਭਾਜਪਾ ਗਠਜੋੜ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਰਖਵਾਲਾ ਹੈ,
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਸਦਕਾ ਇਹ ਦੋਵੇਂ
ਕਾਂਗਰਸੀ ਰਾਜ ਅਧੀਨ ਖ਼ਤਰੇ ਵਿਚ ਹਨ। ਉਹਨਾਂ ਕਿਹਾ ਕਿ ਹੁਣ ਸੂਬੇ ਅੰਦਰ ਥਾਂ ਥਾਂ ਤੋਂ
ਏਕੇ-47 ਅਤੇ ਗਰੇਨੇਡ ਮਿਲ ਰਹੇ ਹਨ, ਇਹ ਗੱਲ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ
ਦੌਰਾਨ ਕਦੇ ਨਹੀਂ ਸੀ ਵਾਪਰੀ। ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਅੰਦਰ ਹਥਿਆਰ
ਸੁੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਗੰਭੀਰ ਮਸਲਿਆਂ ਨੂੰ ਹੱਲ ਕਰਨ ਦੀ ਬਜਾਇ
ਕਾਂਗਰਸ ਸਰਕਾਰ ਸਲਾਹਕਾਰਾਂ ਦੀ ਫੌਜ ਭਰਤੀ ਕਰਕੇ ਪ੍ਰਸਾਸ਼ਨ ਚਲਾ ਰਹੀ ਹੈ।
ਇਸੇ
ਦੌਰਾਨ ਅਕਾਲੀ ਆਗੂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ-ਭਾਜਪਾ ਲੀਡਰਸ਼ਿਪ ਫਗਵਾੜਾ
ਹਲਕੇ ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਅਤੇ ਮੁਕੇਰੀਆਂ ਹਲਕੇ ਤੋਂ ਜੰਗੀ ਲਾਲ ਮਹਾਜਨ
ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਲਾਵੇਗੀ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼,
ਭਾਜਪਾ ਪ੍ਰਧਾਨ ਸ਼ਵੇਤ ਮਲਿਕ ਅਤੇ ਸਾਬਕਾ ਮੰਤਰੀ ਵਿਜੇ ਸਾਂਪਲਾ ਵੀ ਹਾਜ਼ਿਰ ਸਨ।