ਫਰੀਦਕੋਟ, 5 ਜੂਨ : ਯੁਥ ਅਕਾਲੀ ਦਲ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਮੁਫਤ ਲਗਾਉਣ ਲਈ ਲਿਆਂਦੀ ਕੋਰੋਨਾ ਵੈਕਸੀਨ ਦੀਆਂ 80 ਹਜ਼ਾਰ ਡੋਜ਼ ਪ੍ਰਾਈਵੇਟ ਹਸਪਤਾਲਾਂ ਨੁੰ ਵੇਚ ਕੇ ਲੋਕਾਂ ਦੀ ਜਾਨ ਖ਼ਤਰੇ ਵਿਚ ਪਾਉਣ ਦੇ ਮਮਲੇ ਵਿਚ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਏਗਾ।
ਇਥੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਕ ਪ੍ਰੈਸ ਕਾਨਫਰੰਸ ਵਿਚ ਯੁਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਘੁਟਾਲਾ ਬੇਨਕਾਬ ਕਰਨਾ ਤੇ ਇਸ ਲਈ ਦੋਸ਼ੀਆਂ ਖਿਲਾਫ ਕੇਸ ਦਰਜ ਕਰਵਾਉਣਾ ਲੋਕ ਹਿੱਤ ਵਿਚ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਇਸ ਘੁਟਾਲੇ ਦਾ ਧੁਰਾ ਹਨ ਅਤੇ ਉਹਨਾਂ ਦੀ ਗ੍ਰਿਫਤਾਰੀ ਤੇ ਹਿਰਾਸਤੀ ਪੁੱਛ ਗਿੱਛ ਹੀ ਘੁਟਾਲੇ ਪਿਛਲਾ ਸੱਚ ਬੇਨਕਾਬ ਕਰ ਸਕਦੀ ਹੈ ਤੇ ਕੇਸÇ ਵਚ ਨਿਆਂ ਮਿਲਣਾ ਯਕੀਨੀ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਬਲਬੀਰ ਸਿੱਧੂ ਦੇ ਖਿਲਾਫ ਫੌਜਦਾਰੀ ਕੇਸਦਰਜ ਕਰਨ ਲਈ ਸੂਬਾ ਪੁਲਿਸ ਕੋਲ ਪਹੁੰਚ ਕਰ ਕੇ ਲੋਕਾਂ ਪ੍ਰਤੀ ਆਪਣਾ ਫਰਜ਼ ਨਿਭਾਏਗਾ।
ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਡੂੰਘਾਈ ਨਾਲ ਜਾਂਚ ਹੀ ਸਾਜ਼ਿਸ਼ ਬੇਨਕਾਬ ਕਰ ਸਕਦੀ ਹੈ ਤੇ ਇਹ ਸੱਚ ਸਾਹਮਣੇ ਲਿਆ ਸਕਦੀ ਹੈ ਕਿ ਕਿਸਦੇ ਕਹਿਣ ’ਤੇ ਇਕ ਡੋਜ਼ ਦੀ ਕੀਮਤ 400 ਰੁਪਏ ਤੋਂ ਵਧਾ ਕੇ 1060 ਰੁਪਏ ਪ੍ਰਤੀ ਡੋਜ਼ ਕਰ ਕੇ ਪ੍ਰਾਈਵੇਟ ਹਸਤਪਾਲ਼ਾਂ ਨੁੰ ਵੇਚੀ ਗਈ। ਉਹਨਾਂ ਕਿਹਾ ਕਿ ਇਸ ਤੋਂ ਵੱਡੀ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਾਈਵੇਟ ਹਸਪਤਾਲਾਂ ਨੁੰ ਹੋਰ ਮੁਨਾਫਾ ਕਮਾ ਕੇ ਡੋਜ਼ 1560 ਰੁਪਏ ਵਿਚ ਲੋਕਾਂ ਨੂੰ ਵੇਚਣ ਦੀ ਆਗਿਆ ਦਿੱਤੀ ਗਈ ਤੇ ਲੋਕਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਕੀਤੀ ਗਈ ਤੇ ਇਹ ਵੀ ਨਹੀਂ ਸੋਚਿਆ ਗਿਆ ਕਿ ਲਾਕ ਡਾਊਨ ਦੇ ਦੌਰ ਵਿਚ ਉਹਨਾਂ ’ਤੇ ਕਿੰਨਾ ਆਰਥਿਕ ਬੋਝ ਪਵੇਗਾ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਦੋਗਲੇਪਨ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਸਨੁੰ ਕੇਂਦਰ ਤੋਂ ਕੋਈ ਵੈਕਸੀਨ ਨਹੀਂ ਮਿਲੀ ਜਦਕਿ ਦੂਜੇ ਪਾਸੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਬਲਬੀਰ ਸਿੱਧੂ ਦੇ ਹਲਕੇ ਵਿਚ ਪ੍ਰਾਈਵੇਟ ਹਸਪਤਾਲਾਂ ਦੇ ਨਾਂ ਟਵੀਟ ਕੀਤੇ ਹਨ ਜਿਥੇ ਵੈਕਸੀਨ ਲੱਗ ਸਕਦੀ ਹੈ।
ਯੂਥ ਅ ਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਨੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਘੁਟਾਲਾ ਬੇਨਕਾਬ ਕਰਨ ਮਗਰੋਂ ਆਪਣੀ ਗਲਤੀ ਮੰਨ ਲਈ ਹੈ ਪਰ ਇਹ ਕਾਫੀ ਨਹੀਂਹੈ। ਉਹਨਾਂ ਕਿਹਾ ਕਿ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਇਹ ਜੇਲ੍ਹ ਵਿਚ ਡੱਕੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਕੁਤਾਹੀ ਕਰਨ ਵਾਲਿਆਂ ਦੀ ਸੁਚੀ ਵਿਚ ਸਭ ਤੋਂ ਉਪਰ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਦਾ ਬਚਾਅ ਕਰਦੇ ਰਹੇ ਹਨ ਤੇ ਉਹਨਾਂ ਨੇ ਇਸ ਮਾਮਲੇ ’ਤੇ ਚੁੱਪੀ ਧਾਰੀ ਹੋਈ ਹੈ ਜੋ ਹੈਰਾਨੀਜਨਕ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਬਲਬੀਰ ਸਿੱਧੂ ਨੂੰ ਤੁਰੰਤ ਵਜ਼ਾਰਤ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਤੇ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ।
ਸਰਦਾਰ ਰੋਮਾਣਾ ਨੇ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ, ਤਲਵੰਡੀ ਸਾਬੋ ਤੇ ਗੋਨਿਆਣਾ ਵਿਖੇ ਆਕਸੀਜ਼ਨ ਪਲਾਂਟਾਂ ਦੀ ਸਥਾਪਤੀ ਵਾਸਤੇ ਆਪਣੇ ਐਮ ਪੀ ਲੈਡ ਫੰਡਾਂ ਵਿਚੋਂ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦੇਣ ’ਤੇ ਉਹਨਾਂ ਦਾ ਧੰਨਵਾਦ ਕੀਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਮਾਰੀ ਵੇਲੇ ਆਮ ਆਦਮੀ ਦੀ ਮਦਦ ਵਿਚ ਨਿਤਰਣ ਲਈ ਉਹਨਾਂ ਦਾ ਵੀ ਧੰਨਵਾਦ ਕੀਤਾ।