ਚੰਡੀਗੜ੍ਹ, 31 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਹਨਾਂ ਪੱਤਰਕਾਰਾਂ ਖਿਲਾਫ ਦਰਜ ਕੇਸਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਜਿਹੜੇ ਕਿਸਾਨ ਅੰਦੋਲਨ ਦੀ ਕਵਰੇਜ ਦੌਰਾਨ ਸੱਚ ਸਾਹਮਣੇ ਲਿਆ ਰਹੇ ਸਨ। ਪਾਰਟੀ ਨੇ ਕਿਹਾ ਕਿ ਇਹਨਾਂ ਪੱਤਰਕਾਰਾਂ ਖਿਲਾਫ ਦੇਸ਼ ਧਰੋਹ ਵਰਗੇ ਮੁਕੱਦਮੇ ਦਰਜ ਕੀਤੇ ਗਏ ਜਦਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪ ਪ੍ਰੈਸ ਦੀ ਆਜ਼ਾਦੀ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ 10 ਪੱਤਰਕਾਰਾਂ ਖਿਲਾਫ ਐਫ ਆਈ ਆਰ ਦਰਜ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਦਬਾਉਣ ਲਈ ਧਮਕਾਉਣ ਦੇ ਉਸੇ ਤਰੀਕੇ ਯਤਨ ਕੀਤੇ ਜਾ ਰਹੇ ਹਨ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੰਸੀ ਵੇਲੇ ਕੀਤਾ ਸੀ। ਉਹਨਾਂ ਕਿਹਾਕਿ ਸਾਰੇ ਸਿਹਤਮੰਦ ਲੋਕਤੰਤਰਾਂ ਵਿਚ ਮੀਡੀਆ ਨੂੰ ਬਿਨਾਂ ਡਰ ਦੇ ਆਪਣੀ ਆਵਾਜ਼ ਬੁਲੰਦ ਕਰ ਕੇ ਸੱਚ ਸਾਹਮਣੇ ਲਿਆਉਣ ਲਈ ਥਾਂ ਦਿੱਤੀ ਜਾਂਦੀਹੈ। ਉਹਨਾਂ ਕਿਹਾ ਕਿ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਵੀ ਕਈ ਪੱਤਰਕਾਰਾਂ ਨੇ ਦਮਨਕਾਰੀ ਨੀਤੀਆਂ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨਾਲ ਕੀਤੀ ਧੱਕੇਸ਼ਾਹੀ ਦੇ ਤੱਥਾਂ ਨੂੰ ਸਾਹਮਣੇ ਲਿਆਉਣ ਲਈ ਪੱਤਰਕਾਰੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮਾਮਲੇ ਵਿਚ ਨਿਆਂ ਦੇਣ ਦੀ ਥਾਂ ’ਤੇ ਦਿੱਲੀ ਪੁਲਿਸ ਨੇ ਕਾਰਵਾਂ ਦੇ ਪੱਤਰਕਾਰ ਮਨਦੀਪ ਪੂਨੀਆ ਵਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਹਨਾਂ ਨੂੰ ਜੇਲ੍ਹ ਵਿਚ ਡੱਕ ਦਿੱਤਾ ਹੈ।
ਸ੍ਰੀ ਬਿਕਰਮ ਸਿੰਘ ਮਜੀਠੀਆਨੇ ਕਿਹਾ ਕਿ ਅਜਿਹੀਆਂ ਹੀ ਐਫ ਆਈ ਆਰਜ਼ ਸੀਨੀਅਰ ਪੱਤਰਕਾਰ ਮ੍ਰਿਨਾਲ ਪਾਂਡੇ, ਰਾਜਦੀਪ ਸਰਦੇਸਾਈ, ਵਿਨੋਦ ਕੇ ਜੋਤ, ਜਫਰ ਆਗਾ, ਆਨੰਦ ਨਾਥ ਤੇ ਪਰੇਸ਼ ਨਾਥ ਖਿਲਾਫ ਵੀ ਦਰਜ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਵਾਈਸ ਦੇ ਸੰਪਾਦਕ ਸਿਧਾਰਥ ਵ੍ਰਜਰਾਧਨ ਨੂੰ ਵੀ ਨਹੀਂ ਬਖਸ਼ਿਆ ਗਿਆ।
ਜਿਹੜੇ ਪੱਤਰਕਾਰਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਗਿਆ, ਉਹਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਇਹਨਾਂ ਸਾਰਿਆਂ ਨੂੰ ਮੁਫਤ ਕਾਨੁੰਨੀ ਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਲਈ ਨਿਆਂ ਯਕੀਨੀ ਬਣਾਉਣ ਵਾਸਤੇ ਕੰਮ ਕਰਨ ਲਈ ਤਿਆਰ ਹਾਂ। ਉਹਨਾਂ ਕਿਹਾਕਿ ਇਹਨਾਂ ਭਾਸ਼ਾਵਾਂ ਵਿਚ ਇਸ ਤਰੀਕੇ ਦੇ ਕੇਸ ਹੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਦਰਜ ਕੀਤੇ ਗਏ ਹਨ ਜੋ ਆਪ ਦੱਸੇ ਹਨ ਕਿ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਕਿੰਨੀਆਂ ਸੱਚੀਆਂ ਹਨ।
ਸ੍ਰੀ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨੀ ਦੇ ਮਾਮਲੇ ਵਿਚ ਸੱਚ ਤੇਨਿਰਪੱਖ ਪੱਤਰਕਾਰੀ ਦੀ ਆਗਿਆ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਤਰੀਕੇ ਪ੍ਰਸਿੱਧ ਲੋਕਤੰਤਰੀ ਮੁਹਿੰਮਾਂ ਨੁੂੰ ਦਬਾਉਣ ਦੀ ਆਗਿਆ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾਕਿ ਇਸ ਗੱਲ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਜੋ ਪੱਤਰਕਾਰ ਉਥੇ ਕੰਮ ਕਰ ਰਹੇ ਸਨ ਉਹ ਬਹੁਤ ਹੀ ਚੁਣੌਤੀ ਭਰੇ ਹਾਲਾਤ ਵਿਚ ਕੰਮ ਕਰ ਰਹੇ ਸਨ। ਉਹਨਾਂ ਕਿਹਾ ਕਿ ਸਾਨੂੰ ਮੀਡੀਆ ਨੂੰ ਸੱਚਾਈ ਨੁੰ ਸਾਹਮਣੇ ਲਿਆਉਣ ਤੋਂ ਰੋਕਣਾ ਨਹੀਂਚਾਹੀਦਾ ਬਲਕਿ ਸਾਰੇ ਤੱਥ ਸਾਹਮਣੇ ਲਿਆਉਣ ਦੇਣੇਚਾਹੀਦੇ ਹਨ।