ਡਾ. ਦਲਜੀਤ ਸਿੰਘ ਚੀਮਾ ਨੇ ਵਿਧਾਨ ਸਭਾਕੰਪਲੈਕਸ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਵਰਤੀ ਜਾਂਦੀ ਥਾਂ ਹਰਿਆਣਾ ਨੂੰ ਦੇਣ ਲਈ ਪੰਜਾਬਵਿਧਾਨ ਸਭਾ ਦੇ ਸਪੀਕਰ ਦੀ ਕੀਤੀ ਨਿਖੇਧੀ
ਚੰਡੀਗੜ੍ਹ, 16 ਮਾਰਚ : ਸ਼੍ਰੋਮਣੀ ਅਕਾਲੀ ਦਲਨੇ ਅੱਜ ਇਸਦੇ ਵਿਧਾਇਕ ਦਲ ਦੇ ਮੈਂਬਰਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਤੇ ਕਿਹਾਕਿ ਇਹ ਕਾਰਵਾਈ ਸਾਬਕਾ ਪ੍ਰਧਾਨ ਮੰਤਰੀ ਇੰਦਰਾਗਾਂਧੀ ਵੱਲੋਂ ਲਗਾਈ ਐਮਰਜੰਸੀ ਵਰਗੀ ਹੈ ਤੇ ਪਾਰਟੀਨੇ ਵਿਧਾਨ ਸਭਾ ਕੰਪਲੈਕਸ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਵਰਤੀ ਜਾਂਦੀ ਥਾਂ ਹਰਿਆਣਾ ਨੁੰ ਦੇਣ’ਤੇ ਪੰਜਾਬ ਵਿਧਾਨ ਸਭਾ ਸਪੀਕਰ ਦੀ ਨਿਖੇਧੀ ਕੀਤੀ।
ਇਥ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿਧਾਰਾ 323 ਵਰਗੀਆਂ ਧਾਰਾਵਾਂ ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਮੜ੍ਹ ਦਿੱਤੀਆਂ ਗਈਆਂ ਹਨ ਜਿਸ ਤੋਂਇਹ ਸੰਕੇਤ ਮਿਲਦਾ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਹਿੰਸਾ ਕੀਤੀ ਤੇ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦੇ ਖਿਲਾਫ ਸ਼ਾਂਤੀਪੂਰਨ ਤਰੀਕੇ ਨਾਂਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਉਹਨਾਂਨੁੰ ਫੱਟੜ ਕੀਤਾ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਰੇਰੋਸ ਪ੍ਰਦਰਸ਼ਨ ਦੀ ਵੀਡੀਓ ਮੌਜੂਦ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਪੰਜਾਬ ਦੇ ਵਿਧਾਇਕਾਂ ਲਈਵਰਤੀ ਜਾਂਦੀ ਪਾਰਕਿੰਗ ਵਾਲੀ ਥਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਅਸੀਂ ਕਦੇ ਵੀ ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਦਾਖਲ ਹੀ ਨਹੀਂ ਹੋਏ। ਉਹਨਾਂ ਕਿਹਾਕਿ ਜਿਥੇ ਤੱਕ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਸ਼ਿਕਾਇਤ ਹੈ ਕਿ ਅਕਾਲੀ ਵਿਧਾਇਕਾਂ ਨੇ ਮੁੱਖਮੰਤਰੀ ਦਾ ਰੋਹ ਰੋਕਿਆ ਤੇ ਕਾਲੀਆਂ ਝੰਡੀਆਂ ਵਿਖਾਈਆਂ ਤਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੀਲੋਕਤੰਤਰ ਵਿਚ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੌਰਾਨ ਕਾਲੀਆਂ ਝੰਡੀਆਂ ਵਿਖਾਉਣੀਆਂ ਅਪਰਾਧ ਹੈ ?
ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਸਪਸ਼ਟਕੀਤਾ ਕਿ ਅਕਾਲੀ ਵਿਧਾਇਕਾਂ ਨੇ ਸਿਰਫ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਸੀ ਤਾਂ ਜੋ ਹਰਿਆਣਾ ਸਰਕਾਰਵੱਲੋਂ ਕਿਸਾਨਾਂ ਅਤੇ ਮਨੁੱਖੀ ਅਧਿਕਾਰ ਕਾਰਕੁਕੰਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਨੁੰ ਉਜਾਗਰ ਕੀਤਾਜਾ ਸਕੇ। ਉਹਨਾਂ ਕਿਹਾ ਕਿ ਕਿਸਾਨਾਂ ’ਤੇ ਦਿੱਲੀਜਾਣ ਵੇਲੇ ਮਾਰਚ ਦੌਰਾਨ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, ਅੱਥਰੂ ਗੈਸ ਦੇ ਗੋਲੇ ਛੱਡੇ ਗਏਤੇ ਜਲ ਤੋਪਾਂ ਵਰ੍ਹਾਈਆਂ ਗਈਆਂ। ਉਹਨਾਂ ਕਿਹਾ ਕਿ ਇਸੇ ਤਰੀਕੇ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪਕੌਰ ਤੇ ਸ਼ਿਵ ਕੁਮਾਰ ਨੁੰ ਹਰਿਆਣਾ ਸਰਕਾਰ ਦੀ ਹਿਰਾਸਤ ਵਿਚ ਤਸੀਹੇ ਦਿੱਤੇ ਗਏ। ਉਹਨਾਂ ਕਿਹਾ ਕਿਸਿੱਖ ਨੌਜਵਾਨਾਂ ਦੇ ਧਾਰਮਿਕ ਕੱਕਾਰਾਂ ਦਾ ਅਪਮਾਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਸਭ ਦੇ ਕਾਰਨਅਸੀਂ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ ਤਾਂ ਜੋ ਕਿ ਇਹ ਘਿਨੌਣੇ ਅਪਰਾਧ ਕਰਨਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪਹਿਲਾਂ ਅਸੀਂ ਵਿਧਾਨ ਸਭਾਵਿਚ ਮਤਾ ਪਾਸ ਕਰਵਾਉਣ ਦਾ ਯਤਨ ਕੀਤਾ ਜਿਸ ਰਾਹੀਂ ਹਰਿਆਣਾ ਸਰਕਾਰ ਦੀ ਨਿੰਦਾ ਕੀਤੀ ਜਾਵੇ ਤੇਮਨੁੱਖਤਾ ਖਿਲਾਫ ਇਹਨਾਂ ਅਪਰਾਧਾਂ ਲਈ ਜ਼ਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾਵੇ।
ਸਾਬਕਾ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਵਰਤੀਜਾ ਰਹੀ ਥਾਂ ਹਰਿਆਣਾ ਨੁੰ ਦੇਣ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਇਹ ਕਾਂਗਰਸ ਸਰਕਾਰਵੱਲੋਂ ਭਾਜਪਾ ਨਾਲ ਰਲ ਕੇ ਖੇਡੇ ਜਾ ਰਹੇ ਫਿਕਸ ਮੈਚ ਦਾ ਪ੍ਰਤੱਖ ਸਬੂਤ ਹੈ। ਉਹਨਾਂ ਕਿਹਾ ਕਿ ਪੰਜਾਬਦੇ ਸਪੀਕਰ ਕੋਲ ਕੋਈ ਅਧਿਕਾਰ ਨਹੀਂ ਕਿ ਇਸ ਤਰੀਕੇ ਪੰਜਾਬ ਦੇ ਅਧਿਕਾਰ ਦੇ ਦੇਣ। ਉਹਨਾਂ ਕਿਹਾਕਿ ਇਸ ਕਾਰਵਾਈ ਲਈ ਲੋਕ ਕਦੇ ਵੀ ਰਾਣਾ ਕੇ ਪੀ ਸਿੰਘ ਨੂੰ ਮੁਆਫੀ ਨਹੀਂ ਕਰਨਗੇ।
ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਐਲਾਨਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਜਾਣਿਆ ਜਾਂਦਾ ਰਿਹਾਹੈ ਤੇ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਵੇਲੇ ਵੀ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿਹਰਿਆਣਾ ਸਰਕਾਰ ਨੂੰ ਕਿਸਾਨਾਂ, ਮਨੁੱਖੀ ਅਧਿਕਾਰ ਕਾਰਕੁੰਨਾਂ ਤੇ ਸਿੱਖ ਨੌਜਵਾਨਾਂ ਖਿਲਾਫ ਦਮਨਕਾਰੀਕਦਮ ਚੁੱਕਣ ਲਈ ਜ਼ਿੰਮੇਵਾਰੀ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਸੀਂ ਆਪਣੇਲੋਕਤੰਤਰੀ ਹੱਕਾਂ ਮੁਤਾਬਕ ਹਰਿਆਣਾ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ।