ਮੁਆਮਲੇ ਦੀ ਜੁਡੀਸ਼ੀਅਲ ਜਾਂਚ ਹੋਵੇ : ਡਾ. ਚੀਮਾ।
ਚੰਡੀਗੜ• 27 ਜੂਨ-- ਸ਼੍ਰੋਮਣੀ ਅਕਾਲੀ ਦਲਦ ਨੇ ਮੰਗ ਕੀਤੀ ਕਿ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਜੋ ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਸਬੰਧੀ ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਗਟ ਕੀਤੇ ਗਏ ਹਨ ਉਹਨਾਂ ਨੂੰ ਸੁਣ ਕੇ ਹਰ ਵਿਅਕਤੀ ਦੇ ਲੂੰ-ਕੰਡੇ ਖੜੇ ਹੋ ਜਾਂਦੇ ਹਨ। ਇਹ ਵਿਚਾਰ ਪੰਜਾਬ ਵਿੱਚ ਕਾਂਗਰਸ ਰਾਜ ਦੇ ਬੁਰੀ ਤਰ•ਾਂ ਫੇਲ ਹੋ ਜਾਣ ਅਤੇ ਸੂਬੇ ਵਿੱਚ ਜੰਗਲ ਰਾਜ ਹੋਣ ਦਾ ਪੁਖਤਾ ਸਬੂਤ ਹਨ।
ਡਾ. ਚੀਮਾ ਨੇ ਅੱਗੇ ਕਿਹਾ ਕਿ ਅਗਰ ਮੁੱਖ ਮੰਤਰੀ ਦੇ ਸਭ ਤੋਂ ਨੇੜੇ ਸਮਝੇ ਜਾਂਦੇ ਮੌਜ਼ੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਇਹ ਕਹਿਣਾ ਪੈ ਰਿਹਾ ਹੈ ਕਿ ਮੈਂ ਖੁਦ ਸਰਕਾਰ ਵਿੱਚ ਹੋਣ ਦੇ ਬਾਵਜ਼ੂਦ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਇੱਥੇ ਸੁਣਨ ਵਾਲਾ ਕੋਈ ਨਹੀਂ ਤਾਂ ਬਾਕੀ ਕਹਿਣ ਨੂੰ ਹੁਣ ਕੁਝ ਨਹੀ ਬਚਿਆ।
ਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਨੇ ਟੈਲੀਵੀਜਨ ਉਪਰ ਇੰਟਰਵਿਉ ਦੌਰਾਨ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਦਲ-ਦਲ ਵਿੱਚ ਗ੍ਰਹਿਸਤ ਪੁਲਿਸ ਅਫਸਰਾਂ ਦੇ ਇਕੱਲੇ ਨਾਮ ਹੀ ਨਹੀਂ ਲਏ ਸਗੋਂ ਉਹਨਾਂ ਉਪਰ ਨੌਜਵਾਨਾਂ ਨੂੰ ਨਸ਼ੇ ਲਗਾਉਣ ਆਦਿ ਦੇ ਗੰਭੀਰ ਦੇਸ਼ ਵੀ ਲਗਾਏ ਗਏ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਹੋਰ ਸੀਨੀਅਰ ਆਗੂ ਅਤੇ ਮੌਜੂਦਾ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਵੀ ਅਜਿਹੇ ਦੋਸ਼ ਸੂਬਾ ਪੱਧਰੀ ਸਮਾਗਮ ਵਿੱਚ ਮੰਤਰੀਆਂ ਦੀ ਹਾਜ਼ਰੀ ਵਿੱਚ ਲਗਾ ਚੁੱਕੇ ਹਨ। ਪਰ ਅੱਜ ਸ. ਰਾਣਾ ਵੱਲੋਂ ਲਗਾਏ ਦੋਸ਼ ਬੇਹੱਦ ਸੰਗੀਨ ਅਤੇ ਗੰਭੀਰ ਹਨ। ਇਸ ਲਈ ਇਹ ਵਿਚਾਰ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਮੁੱਖ ਮੰਤਰੀ ਜਿਹਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਇਹਨਾਂ ਸਾਰੇ ਦੋਸ਼ਾਂ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਿਰਪੱਖ ਜਾਂਚ ਕਰਾਈ ਜਾਣੀ ਚਾਹੀਦੀ ਹੈ।