12 ਦਸੰਬਰ ਚੰਡੀਗੜ•:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਫੈਸਲਾ ਕਰਦੇ ਹੋਏ ਪਾਰਟੀ ਦੇ ਬਰਨਾਲਾ ਜਿਲਾ ਦੇ ਪ੍ਰਧਾਨ ਸ. ਕੁਲਵੰਤ ਸਿੰਘ ਕੀਤੂ ਨੂੰ ਜਿਲਾ ਜਥੇਬੰਦੀ ਦੇ ਨਾਲ-ਨਾਲ ਬਰਨਾਲਾ ਹਲਕੇ ਦੇ ਇੰਚਾਰਜ ਦੀ ਜਿਮੇਵਾਰੀ ਸੋਂਪਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦਿੱਤੀ।