ਚੰਡੀਗੜ੍ਹ/22 ਜੂਨ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਹਰੀਸ਼ ਰਾਏ ਢਾਂਡਾ ਦੇ ਮਾਤਾ ਜੀ ਭਵੀਸ਼ ਰਾਏ ਢਾਂਡਾ (93) ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਪ੍ਰਧਾਨ ਦੋਵਾਂ ਨੇ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਉੱਤੇ ਸ੍ਰੀ ਢਾਂਡਾ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸ਼ੋਕ ਸੁਨੇਹੇ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਮੁੱਚੇ ਪਰਿਵਾਰ ਅਤੇ ਖਾਸ ਕਰਕੇ ਸ੍ਰੀ ਢਾਂਡਾ ਲਈ ਬਹੁਤ ਹੀ ਔਖੀ ਘੜੀ ਹੈ, ਕਿਉਂਕਿ ਮਾਂ ਦੀ ਮੌਤ ਬੰਦੇ ਦੀ ਜ਼ਿੰਦਗੀ ਵਿਚ ਇੱਕ ਵੱਡਾ ਖਲਾਅ ਪੈਦਾ ਕਰ ਜਾਂਦੀ ਹੈ।
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਸ੍ਰੀ ਢਾਂਡਾ ਦੀ ਪੀੜ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਅਕਾਲ ਪੁਰਖ ਅੱਗੇ ਵਿਛੜੀ ਆਤਮਾਂ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।