ਐੱਸ ਸੀ ਵਿੰਗ ਨੇ ਐਲਾਨ ਕੀਤਾ ਕਿ ਪਾਰਟੀ ਨਵੰਬਰ ਵਿਚ ਫਗਵਾੜਾ ਵਿਚ ਰੈਲੀ ਕਰ ਕੇ ਸਾਬਕਾ ਐੱਸ ਸੀ ਭਲਾਈ ਡਾਇਰੈਕਟਰ ਤੇ ਵਿਧਾਇਕ ਬਣੇ ਬਲਵਿੰਦਰ ਸਿੰਘ ਢਿੱਲੋਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗੀ
ਡਾ. ਚਰਨਜੀਤ ਸਿੰਘ ਅਟਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਦੇ ਐਮ ਪੀ ਤੇ ਵਿਧਾਇਕ ਦਲਿਤ ਵਿਦਿਆਰਥੀਆਂ ਦੇ ਹੱਕ ਵਿਚ ਨਾ ਨਿੱਤਰੇ ਤਾਂ ਫਿਰ ਅਕਾਲੀ ਦਲ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰੇਗਾ
ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਨੇ ਅੱਜ ਐਲਾਨ ਕੀਤਾ ਕਿ ਉਸ ਵੱਲੋਂ 2 ਨਵੰਬਰ ਨੂੰ ਨਾਭਾ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿਚ ਐੱਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਪਾਰਟੀ ਨੇ ਸੂਬੇ ਦੀਆਂ ਸਾਰੀਆਂ ਅਨੁਸੂਚਿਤ ਜਾਤੀ ਐੱਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਦਲਿਤ ਵਿਦਿਆਰਥੀਆਂ ਜਿਨ੍ਹਾਂ ਦੀ ਸਕਾਲਰਸ਼ਿਪ ਦੀ ਰਾਸ਼ੀ ਧਰਮਸੋਤ ਤੇ ਉਸਦੇ ਸਾਥੀਆਂ ਨੇ ਹੜੱਪ ਲਈ, ਵਾਸਤੇ ਨਿਆਂ ਮੰਗਿਆ ਜਾਵੇਗਾ।
ਇਸ ਬਾਬਤ ਫ਼ੈਸਲਾ ਅੱਜ ਹੋਈ ਪਾਰਟੀ ਦੀ 27 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਦਲਿਤ ਮਾਮਲਿਆਂ ’ਤੇ ਬਣਾਈ ਪਾਰਟੀ ਦੀ ਇਸ ਕਮੇਟੀ ਦੀ ਮੀਟਿੰਗ ਦ ਪ੍ਰਧਾਨਗੀ ਸੀਨੀਅਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕੀਤੀ।
ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚਰਨਜੀਤ ਸਿੰਘ ਅਟਵਾਲ ਅਤੇ ਐੱਸ ਸੀ ਵਿੰਗ ਦੇ ਪ੍ਰਧਾਨ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਨਾਭਾ ਵਿਖੇ 2 ਨਵੰਬਰ ਨੂੰ ਵਿਸ਼ਾਲ ਰੈਲੀ ਕਰ ਕੇ ਧਰਮਸੋਤ ਨੂੰ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਅਤੇ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕਰਨ ਤੋਂ ਇਲਾਵਾ ਵੱਲੋਂ ਨਵੰਬਰ ਮਹੀਨੇ ਵਿਚ ਹੀ ਫਗਵਾੜਾ ਵਿਚ ਰੈਲੀ ਕੀਤੀ ਜਾਵੇਗੀ ਤੇ ਮੰਗ ਕੀਤੀ ਜਾਵੇਗੀ ਕਿ ਸਾਬਕਾ ਐੱਸ ਸੀ ਭਲਾਈ ਡਾਇਰੈਕਟਰ ਤੇ ਵਿਧਾਇਕ ਬਣੇ ਬਲਵਿੰਦਰ ਸਿੰਘ ਢਿੱਲੋਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜੋ ਕਿ 69 ਕਰੋੜ ਰੁਪਏ ਦੇ ਐੱਸ ਸੀ ਸਕਾਲਰਸ਼ਿਪ ਘੁਟਾਲੇ ਦਾ ਮੁੱਖ ਦੋਸ਼ੀ ਹੈ।
ਸੀਨੀਅਰ ਦਲਿਤ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਧਰਮਸੋਤ ਅਤੇ ਢਿੱਲੋਂ ਦੀ ਨਿਖੇਧੀ ਨਾ ਕੀਤੀ ਅਤੇ ਦਲਿਤ ਵਿਦਿਆਰਥੀਆਂ ਦੀ ਹਮਾਇਤ ਵਿਚ ਨਾ ਨਿੱਤਰੇ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਇਹਨਾਂ ਦੇ ਘਰਾਂ ਦਾ ਘਿਰਾਓ ਕਰੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਗਨ ਸਕੀਮ ਤੇ ਬੁੱਢਾਪਾ ਪੈਨਸ਼ਨਾਂ ਵਿਚ ਹੋਈਆਂ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਡਾ. ਅਟਵਾਲ ਤੇ ਸ੍ਰੀ ਰਾਣੀਕੇ ਨੇ ਸਾਰੀਆਂ ਦਲਿਤ ਵਿਦਿਆਰਥੀ ਯੂਨੀਅਨਾਂ ਤੇ ਐੱਸ ਸੀ ਸਮਾਜਿਕ ਤੇ ਧਾਰਮਿਕ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਤਿੰਨ ਲੱਖ ਐਸ ਸੀ ਵਿਦਿਆਰਥੀਆਂ ਦੀ ਇਸ ਲੜਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ। ਇਹਨਾਂ ਆਗੂਆਂ ਨੇ ਕਿਹਾ ਕਿ ਐਸ ਸੀ ਵਿੰਗ ਸਾਰੇ ਦਲਿਤ ਸੰਗਠਨਾਂ ਨੂੰ ਨਾਲ ਲੈ ਕੇ ਦਲਿਤ ਵਿਦਿਆਰਥੀਆਂ ਦੀ ਲੜਾਈ ਲੜੇਗਾ।
27 ਮੈਂਬਰੀ ਕਮੇਟੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਜਬਰ ਜਨਾਹ ਕੇਸ ਨੂੰ ਸਹੀ ਤਰੀਕੇ ਨਾ ਨਜਿੱਠਣ ਅਤੇ ਪੀੜਤਾ ਦਾ ਜਬਰੀ ਸਸਕਾਰ ਕਰਨ ਦੀ ਵੀ ਨਿਖੇਧੀ ਕੀਤੀ। ਇਹ ਵੀ ਮੰਗ ਕੀਤੀ ਕਿ ਇਸ ਘਿਨੌਣੇ ਅਪਰਾਧ ਲਈ ਜ਼ਿੰਮੇਵਾਰ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।
ਕਮੇਟੀ ਨੇ ਫ਼ਤਿਹਗੜ੍ਹ ਸਾਹਿਬ ਦੇ ਦੋ ਪਿੰਡਾਂ ਵਿਚ ਕੱਲ੍ਹ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਨਾ ਸਿਰਫ਼ ਇਸ ਘਿਨੌਣੇ ਅਪਰਾਧ ਲਈ ਜ਼ਿੰਮੇਵਾਰ ਅਨੁਸਾਰ ਨੂੰ ਗ੍ਰਿਫ਼ਤਾਰ ਕਰੇ ਬਲਕਿ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਭੰਗ ਕਰਨ ਦੇ ਯਤਨਾਂ ਪਿੱਛੇ ਸਾਜ਼ਿਸ਼ ਵੀ ਬੇਨਕਾਬ ਕਰੇ।
ਕਮੇਟੀ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਵੀ ਇੱਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਤਿੰਨ ਖੇਤੀ ਐਕਟਾਂ ਨਾਲ ਇਹ ਵਰਗ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਇਹ ਵੀ ਕਿਹਾ ਕਿ ਇਹ ਐਕਟ ਪੰਜਾਬ ਦੇ ਅਰਥਚਾਰੇ ਲਈ ਮੌਤ ਦਾ ਖੂਹ ਹਨ ਅਤੇ ਜੇਕਰ ਇਹ ਫ਼ੌਰੀ ਤੌਰ ’ਤੇ ਖ਼ਾਰਜ ਨਾ ਕੀਤੇ ਗਏ ਤਾਂ ਇਸ ਨਾਲ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾਰੂ ਅਸਰ ਪਵੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮਾਮਲੇ ਵਿਚ ਤੁਰੰਤ ਦਖ਼ਲ ਮੰਗਦਿਆਂ ਉਨ੍ਹਾਂ ਨੂੰ ਕਿਸਾਨ ਸੰਗਠਨਾਂ ਨਾਲ ਆਪ ਮੁਲਾਕਾਤ ਕਰਨ ਅਤੇ ਉਹਦਾ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ।
ਕਮੇਟੀ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਵੀ ਇੱਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਤਿੰਨ ਖੇਤੀ ਐਕਟਾਂ ਨਾਲ ਇਹ ਵਰਗ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਇਹ ਵੀ ਕਿਹਾ ਕਿ ਇਹ ਐਕਟ ਪੰਜਾਬ ਦੇ ਅਰਥਚਾਰੇ ਲਈ ਮੌਤ ਦਾ ਖੂਹ ਹਨ ਅਤੇ ਜੇਕਰ ਇਹ ਫ਼ੌਰੀ ਤੌਰ ’ਤੇ ਖ਼ਾਰਜ ਨਾ ਕੀਤੇ ਗਏ ਤਾਂ ਇਸ ਨਾਲ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾਰੂ ਅਸਰ ਪਵੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮਾਮਲੇ ਵਿਚ ਤੁਰੰਤ ਦਖ਼ਲ ਮੰਗਦਿਆਂ ਉਨ੍ਹਾਂ ਨੂੰ ਕਿਸਾਨ ਸੰਗਠਨਾਂ ਨਾਲ ਆਪ ਮੁਲਾਕਾਤ ਕਰਨ ਅਤੇ ਉਹਦਾ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਹਣ ਸਿੰਘ ਠੰਡਲ, ਦਰਬਾਰਾ ਸਿੰਘ ਗੁਰੂ, ਬੀਬੀ ਮਹਿੰਦਰ ਕੌਰ ਜੋਸ਼, ਵਿਧਾਇਕ ਬਲਦੇਵ ਸਿੰਘ ਖਹਿਰਾ, ਡਾ. ਸੁਖਵਿੰਦਰ ਸੁੱਖੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਤੇ ਇੰਦਰਬੀਰ ਸਿੰਘ ਅਟਵਾਲ ਵੀ ਮੀਟਿੰਗ ਵਿਚ ਸ਼ਾਮਲ ਸਨ।