ਚੰਡੀਗੜ੍ਹ, 6 ਫਰਵਰੀ : ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬੀਬੀ ਸੰਧੂ ਨੁੰ ਇਕ ਦ੍ਰਿੜ੍ਹ ਸਮਾਜਿਕ ਕਾਰਕੁੰਨ ਕਰਾਰ Ç ਦਿੱਤਾ ਜਿਹਨਾਂ ਨੇ ਆਪਣੇ ਹਲਕੇ ਚਮੌਕਰ ਸਾਹਿਬ ਦੀਸੇਵਾ ਕੀਤੀ ਜਿਸਦੇ ਉਹ ਪੰਜ ਵਾਰ ਵਿਧਾਇਕ ਰਹੇ ਤੇ ਸੂਬੇ ਦੀ ਵੀ ਨਿਰਸਵਾਰਥ ਸੇਵਾ ਕੀਤੀ। ਉਹਨਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਬੀਬੀ ਸੰਧੂ ਦੇ ਕੰਮ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬੀਬੀ ਸੰਧੂ ਪਾਰਟੀ ਦੇ ਪੱਕੇ ਵਫਾਦਾਰ ਵਰਕਰ ਸਨ ਜਿਹਨਾਂ ਨੇ ਆਪਣੇ ਜਨਤਕ ਜੀਵਨ ਵਿਚ ਪੰਥਕ ਸਿਧਾਂਤਾਂ ਅਨੁਸਾਰ ਕੰਮ ਕੀਤਾ। ਉਹਨਾਂ ਕਿਹਾ ਕਿ ਉਹਨਾਂ ਦੇ ਅਕਾਲ ਚਲਾਣੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਇਕ ਵੱਡਾ ਲੋਕ ਨੇਤਾ ਗੁਆ ਲਿਆ ਹੈ।
ਦੋਹਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਵੀ ਬੀਬੀ ਸੰਧੂ ਦੇ ਅਕਾਲ ਚਲਾਣੇ ’ਤੇ ਡੂੰਘਾ ਪ੍ਰਗਟ ਕੀਤਾ ਤੇ ਕਿਹਾ ਕਿ ਲੋਕਾਂ ਨੇ ਆਪਣਾ ਹਰਮਨ ਪਿਆਰਾ ਆਗੂ ਗੁਆ ਲਿਆ ਹੈ ਜਿਸਨੇ ਆਪਣੇ ਵਿਧਾਨ ਸਭਾ ਹਲਕੇ ਦੇ ਨਾਲ ਨਾਲ ਸਮਾਜ ਵਾਸਤੇ ਲਾਮਿਸਾਲ ਕੰਮ ਕੀਤਾ।