ਮਹਿਤਪੁਰ/ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ ਜਦੋਂ ਸਿੱਖ ਆਗੂ ਸਰਦਾਰ ਮਲਕੀਤ ਸਿੰਘ ਪੱਡਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਸਥਾਨਕ ਲੋਕਾਂ ਵਿਚ ਸਮਾਜਿਕ ਅਤੇ ਧਾਰਮਿਕ ਸੇਵਾ ਦੇ ਕੰਮਾਂ ਲਈ ਤਿਆਰ ਰਹਿਣ ਵਾਲੇ ਸਿੱਖ ਆਗੂ ਵਜੋਂ ਜਾਣੇ ਜਾਂਦੇ ਸਰਦਾਰ ਪੱਡਾ ਇੱਥੇ ਪਿੰਡ ਲਾਸੁਰੀ ਵਿਖੇ ਹੋਏ ਇਕ ਜਨਤਕ ਇਕੱਠ ਦੌਰਾਨ ਆਪਣੇ ਦਰਜਨ ਤੋਂ ਵਧੇਰੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹਨਾਂ ਦਾ ਵਿਸ਼ਵਾਸ਼ ਹੈ ਕਿ ਇਸ ਹਲਕੇ ਨੂੰ ਗਲਤ ਹੱਥਾਂ ਵਿਚ ਡਿੱਗਣ ਤੋਂ ਸਿਰਫ ਅਕਾਲੀ ਦਲ ਹੀ ਬਚਾ ਸਕਦਾ ਹੈ, ਕਿਉਕਿ ਕਾਂਗਰਸ ਪਾਰਟੀ ਤਾਂ ਇੱਕ ਮਾੜੇ ਅਕਸ ਵਾਲੇ ਬੰਦੇ ਨੂੰ ਚੋਣ ਮੈਦਾਨ ਵਿਚ ਉਤਾਰ ਚੁੱਕੀ ਹੈ।
ਸਰਦਾਰ ਪੱਡਾ ਨੇ ਬਿਨਾਂ ਸ਼ਰਤ ਤੋਂ ਅਕਾਲੀ ਦਲ ਨੂੰ ਆਪਣਾ ਸਮਰਥਨ ਦਿੱਤਾ ਹੈ।
ਸਰਦਾਰ ਪੱਡਾ ਅਤੇ ਉਹਨਾਂ ਦੇ ਸਾਥੀਆਂ ਦਾ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਪੱਡਾ ਵਰਗੇ ਨੇਕ ਇਨਸਾਨ ਦੇ ਸ਼ਾਮਿਲ ਹੋਣ ਨਾਲ ਇਸ ਇਲਾਕੇ ਵਿਚ ਪਾਰਟੀ ਹੋਰ ਮਜ਼ਬੂਤ ਹੋ ਜਾਵੇਗੀ। ਉਹਨਾਂ ਕਿਹਾ ਕਿ ਸਰਦਾਰ ਪੱਡਾ ਨੂੰ ਪਾਰਟੀ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀਤ ਮਹਿੰਦਰ ਸਿੰਘ ਸਿੱਧੂ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਮੀਤ ਸਿੰਘ ਬੁਰਜ ਮਹਿਮਾ,ਅਵਤਾਰ ਸਿੰਘ ਮੈਨੂੰਆਣਾ ਅਤੇ ਰਾਮਪਾਲ ਮਲਕਾਣੇ ਵੀ ਹਾਜ਼ਿਰ ਸਨ।