ਚੰਡੀਗੜ/ 10 ਫਰਵਰੀ : ਹਰਿਆਣਾ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੀਆਂ ਗਠਜੋੜ ਦੀਆਂ ਪੇਸ਼ਕਸ਼ਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜਿਹੜੀ ਇਹਨਾਂ ਪ੍ਰਸਤਾਵਾਂ ਦੀ ਘੋਖ ਕਰਨ ਤੋਂ ਬਾਅਦ ਹਰਿਆਣਾ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਗਠਜੋੜ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ। ਇਸ ਕਮੇਟੀ ਦੇ ਬਾਕੀ ਦੋ ਮੈਂਬਰਾਂ ਵਿਚ ਜਥੇਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ੍ਰੀ ਐਨ ਕੇ ਸ਼ਰਮਾ ਸ਼ਾਮਿਲ ਹਨ।
ਸਰਦਾਰ ਬਾਦਲ ਨੇ ਇਹ ਫੈਸਲਾ ਕੱਲ੍ਹ ਅੰਬਾਲਾ ਵਿਚ ਪਾਰਟੀ ਵੱਲੋਂ ਕੀਤੀ ਰੈਲੀ ਤੋਂ ਬਾਅਦ ਲਿਆ।