ਚੰਡੀਗੜ੍ਹ, 28 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਲ ਸਭਾ ਚੋਣਾਂ ਵਾਸਤੇ ਪਾਰਟੀ ਦੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਬਾਦਲ ਨੇ ਨੁਸਰਤ ਅਲੀ ਖਾਨ ਨੂੰ ਮਾਲੇਰਕੋਟਲਾ ਸੀਟ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਪਹਿਲਾਂ ਐਲਾਨੇ ਯੁਸਫ ਮੁਹੰਮਦ ਦੇ ਨਾਂ ਨੁੰ ਵਾਪਸ ਲੈ ਲਿਆ ਗਿਆ ਹੈ।
ਉਹਨਾਂ ਦੱਸਿਆ ਕਿ ਸਰਕਾਰ ਬਾਦਲ ਨੇ ਸ੍ਰੀ ਗੁਰਇਕਬਾਲ ਸਿੰਘ ਮਾਹਲ ਨੂੰ ਕਾਦੀਆਂ, ਰਾਜਨ ਬੀਰ ਸਿੰਘ ਨੂੰ ਸ੍ਰੀ ਹਰਿਗੋਬਿੰਦ ਸਾਹਿਬ ਤੇ ਸ੍ਰੀ ਰੋਹਿਤ ਵੋਹਰਾ ਨੁੰ ਫਿਰੋਜ਼ਪੁਰ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਅੱਜ ਦੇ ਐਲਾਨ ਸਮੇਤ ਪਾਰਟੀ ਵੱਲੋਂ ਹੁਣ ਤੱਕ 87 ਉਮੀਦਵਾਰ ਐਲਾਨੇ ਜਾ ਚੁੱਕੇ ਹਨ।